India-Canada Conflict: ਵੱਡਾ ਖੁਲਾਸਾ! FBI ਨੇ ਖਾਲਿਸਤਾਨੀਆਂ ਨੂੰ ਕੀਤਾ ਸੀ ਅਲਰਟ, ਜਾਨ ਨੂੰ ਦੱਸਿਆ ਸੀ ਖ਼ਤਰਾ, ਚੌਕਸ ਰਹਿਣ ਦੀ ਹਦਾਇਤ
India-Canada Conflict: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਵਾਦ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ।
India-Canada Conflict: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਵਾਦ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। 'ਦ ਇੰਟਰਸੈਪਟ' ਦੀ ਰਿਪੋਰਟ ਅਨੁਸਾਰ, ਦੋਵਾਂ ਦੇਸ਼ਾਂ ਵਿਚਾਲੇ ਵਧ ਰਹੇ ਕੂਟਨੀਤਕ ਤਣਾਅ ਦੇ ਵਿਚਾਲੇ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਦੇ ਏਜੰਟਾਂ ਨੇ ਅਮਰੀਕਾ ਵਿੱਚ ਖਾਲਿਸਤਾਨੀ ਲੀਡਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਅਲਰਟ ਕੀਤਾ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।
ਅਮਰੀਕਨ ਸਿੱਖ ਕਾਕਸ ਕਮੇਟੀ ਦੇ ਕੋਆਰਡੀਨੇਟਰ ਪ੍ਰੀਤਪਾਲ ਸਿੰਘ ਨੇ 'ਦ ਇੰਟਰਸੈਪਟ' ਨੂੰ ਦੱਸਿਆ ਕਿ ਨਿੱਝਰ ਦੇ ਕਤਲ ਤੋਂ ਬਾਅਦ ਉਨ੍ਹਾਂ ਤੇ ਕੈਲੀਫੋਰਨੀਆ ਵਿੱਚ ਦੋ ਹੋਰ ਅਮਰੀਕੀ ਸਿੱਖਾਂ ਨੂੰ ਐਫਬੀਆਈ ਨੇ ਬੁਲਾਇਆ ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜੂਨ ਦੇ ਅੰਤ ਵਿੱਚ, ਐਫਬੀਆਈ ਦੇ ਦੋ ਵਿਸ਼ੇਸ਼ ਏਜੰਟ ਮੈਨੂੰ ਮਿਲਣ ਆਏ, ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਮੇਰੀ ਜਾਨ ਨੂੰ ਖ਼ਤਰਾ ਹੈ।
ਇਹ ਵੀ ਪੜ੍ਹੋ: Asian Games 2023: ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਐਫਬੀਆਈ ਏਜੰਟਾਂ ਨੇ ਦਿੱਤੀ ਸੂਚਨਾ
ਪ੍ਰੀਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਸਪੱਸ਼ਟ ਤੌਰ 'ਤੇ ਇਹ ਨਹੀਂ ਦੱਸਿਆ ਕਿ ਖਤਰਾ ਕਿੱਥੋਂ ਹੈ, ਪਰ ਉਨ੍ਹਾਂ ਕਿਹਾ ਕਿ ਮੈਂ ਸਾਵਧਾਨ ਰਹਾਂ। ਐਫਬੀਆਈ ਏਜੰਟਾਂ ਨੇ ਜੂਨ ਵਿੱਚ ਦੋ ਹੋਰ ਅਮਰੀਕੀ ਸਿੱਖਾਂ ਨਾਲ ਵੀ ਮੁਲਾਕਾਤ ਕੀਤੀ ਸੀ। ਹਾਲਾਂਕਿ ਉਨ੍ਹਾਂ ਦਾ ਨਾਂ ਗੁਪਤ ਰੱਖਿਆ ਗਿਆ ਹੈ। ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਦੇ ਬੁਲਾਰੇ ਮਨਿੰਦਰ ਸਿੰਘ ਨੂੰ ਵੀ ਅਲਰਟ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਕੈਨੇਡੀਅਨ ਖੁਫੀਆ ਅਧਿਕਾਰੀਆਂ ਨੇ ਜੂਨ ਵਿੱਚ ਨਿੱਝਰ ਦੀ ਹੱਤਿਆ ਤੋਂ ਪਹਿਲਾਂ ਖਾਲਿਸਤਾਨੀਆਂ ਨੂੰ ਅਲਰਟ ਕੀਤਾ ਸੀ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਮਨਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਦੱਸਿਆ ਕਿ ਕਤਲ ਦਾ ਖਤਰਾ ਮੰਡਰਾ ਰਿਹਾ ਹੈ, ਪਰ ਉਨ੍ਹਾਂ ਨੇ ਕਦੇ ਵੀ ਖਾਸ ਤੌਰ 'ਤੇ ਇਹ ਨਹੀਂ ਕਿਹਾ ਕਿ ਧਮਕੀ ਭਾਰਤੀ ਖੁਫੀਆ ਏਜੰਸੀ ਤੋਂ ਸੀ।
ਹਰਦੀਪ ਸਿੰਘ ਨਿੱਝਰ ਦਾ ਕਤਲ
ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸ ਦੀ ਹੱਤਿਆ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਪੈਦਾ ਹੋ ਗਿਆ। ਇਸ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਨਵੀਂ ਦਿੱਲੀ 'ਤੇ ਇਸ ਮਾਮਲੇ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।
ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ। ਓਟਵਾ ਵੱਲੋਂ ਇਸ ਮਾਮਲੇ ਵਿੱਚ ਇੱਕ ਭਾਰਤੀ ਅਧਿਕਾਰੀ ਨੂੰ ਹਟਾਉਣ ਦੇ ਜਵਾਬ ਵਿੱਚ ਭਾਰਤ ਨੇ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਸੀ।
ਇਹ ਵੀ ਪੜ੍ਹੋ: Punjab news: ਸਿਰਫ 25 ਦਿਨਾਂ ’ਚ 7660 ਨੌਕਰੀਆਂ! ਭਗਵੰਤ ਮਾਨ ਸਰਕਾਰ ਵੱਲੋਂ ਨਵੇਂ ਰਿਕਾਰਡ ਦਾ ਦਾਅਵਾ