Pakistan Taliban Border Clash: ਪਾਕਿਸਤਾਨ ਤੇ ਅਫਗਾਨਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਸਰਹੱਦੀ ਚੌਕੀਆਂ 'ਤੇ ਹੋਈ ਭਿਆਨਕ ਹਿੰਸਾ 'ਚ 19 ਪਾਕਿਸਤਾਨੀ ਸੈਨਿਕ ਤੇ 3 ਅਫ਼ਗ਼ਾਨ ਨਾਗਰਿਕ ਮਾਰੇ ਗਏ ਸਨ। ਤਾਲਿਬਾਨ ਤੇ ਇਸਲਾਮਾਬਾਦ, ਜੋ ਕਦੇ ਇੱਕ ਦੂਜੇ ਦੇ ਕਰੀਬੀ ਦੋਸਤ ਸਨ, ਅੱਜ ਫੌਜੀ ਝੜਪਾਂ ਤੱਕ ਪਹੁੰਚ ਗਏ ਹਨ।


ਸਮਾਚਾਰ ਏਜੰਸੀ ਸਿਨਹੂਆ ਦੇ ਅਨੁਸਾਰ, ਟੋਲੋਨਿਊਜ਼ ਨੇ ਰਾਸ਼ਟਰੀ ਰੱਖਿਆ ਮੰਤਰਾਲੇ ਦੇ ਇੱਕ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੂਰਬੀ ਅਫਗਾਨਿਸਤਾਨ ਦੇ ਖੋਸਤ ਤੇ ਪਕਤਿਕਾ ਸੂਬਿਆਂ ਵਿੱਚ ਭਿਆਨਕ ਝੜਪਾਂ ਜਾਰੀ ਹਨ। ਰਿਪੋਰਟ 'ਚ ਕਿਹਾ ਗਿਆ ਹੈ ਕਿ ਅਫਗਾਨ ਸਰਹੱਦੀ ਬਲਾਂ ਨੇ ਖੋਸਤ ਸੂਬੇ ਦੇ ਅਲੀ ਸ਼ਿਰ ਜ਼ਿਲੇ 'ਚ ਕਈ ਪਾਕਿਸਤਾਨੀ ਫੌਜੀ ਚੌਕੀਆਂ 'ਤੇ ਗੋਲੀਬਾਰੀ ਕੀਤੀ। ਪਕਤਿਕਾ ਸੂਬੇ ਦੇ ਡੰਡ-ਏ-ਪਾਟਨ ਜ਼ਿਲ੍ਹੇ 'ਚ ਦੋ ਪਾਕਿਸਤਾਨੀ ਚੌਕੀਆਂ 'ਤੇ ਕਬਜ਼ਾ ਕਰ ਲਿਆ ਗਿਆ।


ਡੰਡ-ਏ-ਪਾਟਨ ਜ਼ਿਲੇ 'ਚ ਪਾਕਿਸਤਾਨੀ ਫੌਜੀਆਂ ਵੱਲੋਂ ਦਾਗੇ ਗਏ ਮੋਰਟਾਰ ਗੋਲਿਆਂ ਕਾਰਨ ਤਿੰਨ ਅਫਗਾਨ ਨਾਗਰਿਕਾਂ ਦੀ ਮੌਤ ਹੋ ਗਈ। ਇਹ ਝੜਪਾਂ ਮੰਗਲਵਾਰ ਰਾਤ ਪਕਤਿਕਾ ਸੂਬੇ 'ਚ ਪਾਕਿਸਤਾਨੀ ਹਵਾਈ ਹਮਲੇ ਤੋਂ ਬਾਅਦ ਹੋਈਆਂ। ਹਵਾਈ ਹਮਲੇ ਵਿੱਚ ਔਰਤਾਂ ਤੇ ਬੱਚਿਆਂ ਸਮੇਤ 51 ਲੋਕ ਮਾਰੇ ਗਏ ਸਨ।


ਪਾਕਿਸਤਾਨ ਤੇ ਅਫਗਾਨਿਸਤਾਨ, ਜੋ ਕਦੇ ਦੋਸਤ ਮੰਨੇ ਜਾਂਦੇ ਸਨ, ਅੱਜ ਇੱਕ ਦੂਜੇ ਦੇ ਸਾਹਮਣੇ ਖੜ੍ਹੇ ਹਨ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ ਜਾਂ ਪਾਕਿਸਤਾਨੀ ਤਾਲਿਬਾਨ) ਇਸਲਾਮਾਬਾਦ ਤੇ ਕਾਬੁਲ ਵਿਚਾਲੇ ਦੁਸ਼ਮਣੀ ਦਾ ਸਭ ਤੋਂ ਵੱਡਾ ਕਾਰਨ ਬਣ ਗਿਆ ਹੈ। ਟੀਟੀਪੀ ਦਾ ਉਦੇਸ਼ ਪਾਕਿਸਤਾਨੀ ਹਥਿਆਰਬੰਦ ਬਲਾਂ ਅਤੇ ਰਾਜ ਦੇ ਖਿਲਾਫ ਇੱਕ ਅੱਤਵਾਦੀ ਮੁਹਿੰਮ ਚਲਾ ਕੇ ਪਾਕਿਸਤਾਨ ਦੀ ਸਰਕਾਰ ਦਾ ਤਖਤਾ ਪਲਟਣਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਪਾਕਿਸਤਾਨ ਦੀ ਚੁਣੀ ਹੋਈ ਸਰਕਾਰ ਨੂੰ ਬੇਦਖਲ ਕਰਨਾ ਚਾਹੁੰਦਾ ਹੈ ਤੇ ਇਸਲਾਮਿਕ ਕਾਨੂੰਨ ਦੀ ਆਪਣੀ ਵਿਆਖਿਆ ਦੇ ਅਧਾਰ 'ਤੇ ਕੱਟੜਪੰਥੀ ਸ਼ਾਸਨ ਦੀ ਨੀਂਹ ਰੱਖਣਾ ਚਾਹੁੰਦਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।