Fire in night club: ਇਸਤਾਂਬੁਲ ਦੇ ਇਕ ਨਾਈਟ ਕਲੱਬ ਵਿਚ ਮੁਰੰਮਤ ਦੇ ਕੰਮ ਦੌਰਾਨ ਮੰਗਲਵਾਰ ਨੂੰ ਅੱਗ ਲੱਗ ਗਈ ਜਿਸ ਕਰਕੇ 25 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਬੁਰੀ ਤਰ੍ਹਾਂ ਝੁਲਸ ਗਏ। ਇਸ ਬਾਰੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ।


ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖ਼ਲ


ਸਰਕਾਰੀ ਅਨਾਦੋਲੂ ਏਜੰਸੀ ਨੇ ਦੱਸਿਆ ਕਿ ਅੱਗ ਦੀ ਘਟਨਾ ਵਿਚ ਕਈ ਲੋਕ ਝੁਲਸ ਗਏ, ਜਿਨ੍ਹਾਂ ਵਿਚੋਂ 7 ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।


ਮੁਰੰਮਤ ਦੇ ਕੰਮ ਲਈ ਬੰਦ ਕੀਤਾ ਹੋਇਆ ਸੀ ਨਾਟੀਟ ਕਲੱਬ


ਨਾਈਟ ਕਲੱਬ ਨੂੰ ਮੁਰੰਮਤ ਦੇ ਕੰਮ ਲਈ ਬੰਦ ਕੀਤਾ ਹੋਇਆ ਸੀ। ਇਹ ਬੇਸਿਕਟਾਸ ਜ਼ਿਲ੍ਹੇ ਵਿੱਚ ਇੱਕ 16-ਮੰਜ਼ਿਲਾ ਇਮਾਰਤ ਦੀ ਜ਼ਮੀਨੀ ਮੰਜ਼ਿਲ 'ਤੇ ਬਣਿਆ ਹੋਇਆ ਹੈ। ਅਧਿਕਾਰੀਆਂ ਮੁਤਾਬਕ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।


ਇਹ ਵੀ ਪੜ੍ਹੋ: Another Toll Plaza Closed: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਚੋਂ ਇਕ ਅੱਜ ਹੋਇਆ ਬੰਦ


ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਲਿਆ ਗਿਆ ਹਿਰਾਸਤ ਵਿੱਚ  


ਗਵਰਨਰ ਦਾਵੁਤ ਗੁਲ ਨੇ ਮੌਕੇ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਘਟਨਾ ਦੇ ਸ਼ਿਕਾਰ ਲੋਕ ਮੁਰੰਮਤ ਦੇ ਕੰਮ ਵਿਚ ਸ਼ਾਮਲ ਸਨ। ਨਿਆਂ ਮੰਤਰੀ ਯਿਲਮਾਜ਼ ਤੁੰਕ ਨੇ ਕਿਹਾ ਕਿ ਅਧਿਕਾਰੀਆਂ ਨੇ ਕਲੱਬ ਦੇ ਪ੍ਰਬੰਧਕਾਂ ਅਤੇ ਨਵੀਨੀਕਰਨ ਦੇ ਇੰਚਾਰਜ ਸਮੇਤ 5 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।


ਇਹ ਵੀ ਪੜ੍ਹੋ: Priyanka Chopra: ਆਪਣੇ ਭਰਾ ਦਾ ਰਿਸ਼ਤਾ ਕਰਾਉਣ ਅਮਰੀਕਾ ਤੋਂ ਭਾਰਤ ਆਈ ਸੀ ਅਦਾਕਾਰਾ ਪ੍ਰਿਯੰਕਾ ਚੋਪੜਾ, ਦੇਖੋ ਰੋਕਾ ਸੈਰੇਮਨੀ ਦੀਆਂ ਤਸਵੀਰਾਂ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।