First Hindu temple to open in UAE : ਦੇਸ਼ ਤੋਂ ਬਾਹਰ ਯੂਏਈ 'ਚ ਮੰਦਰ ਬਣਾਉਣ ਦਾ ਕੰਮ ਜ਼ੋਰਾਂ 'ਤੇ ਹੈ। ਇਹ ਜ਼ਮੀਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2015 ਵਿੱਚ ਯੂਏਈ ਫੇਰੀ ਦੌਰਾਨ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੁਆਰਾ BAPS ਨੂੰ ਤੋਹਫ਼ੇ ਵਿੱਚ ਦਿੱਤੀ ਗਈ ਸੀ।


ਰਾਸ਼ਟਰਪਤੀ ਸ਼ੇਖ ਮੁਹੰਮਦ ਅਲ ਨਾਹਯਾਨ ਨੇ ਇਹ ਜ਼ਮੀਨ ਦਿੱਤੀ ਸੀ ਤੋਹਫੇ ਵਜੋਂ 


2015 ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਏਈ ਦੌਰੇ ਦੌਰਾਨ, ਸਰਕਾਰ ਨੇ ਮੰਦਰ ਬਣਾਉਣ ਲਈ ਜ਼ਮੀਨ ਦਿੱਤੀ ਸੀ। ਖਾਸ ਗੱਲ ਇਹ ਹੈ ਕਿ ਰਾਸ਼ਟਰਪਤੀ ਸ਼ੇਖ ਮੁਹੰਮਦ ਅਲ ਨਾਹਯਾਨ ਨੇ ਇਹ ਜ਼ਮੀਨ ਤੋਹਫੇ ਵਜੋਂ ਦਿੱਤੀ ਸੀ।


ਮੰਦਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ 18 ਫਰਵਰੀ 2024 ਤੋਂ ਮੰਦਰ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। 14 ਫਰਵਰੀ ਤੋਂ 18 ਫਰਵਰੀ ਤੱਕ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਵਿੱਚ ਰਜਿਸਟ੍ਰੇਸ਼ਨ ਰਾਹੀਂ ਸੀਮਤ ਗਿਣਤੀ ਵਿੱਚ ਲੋਕਾਂ ਨੂੰ ਮੌਕਾ ਮਿਲੇਗਾ।


ਹੁਣ ਤੁਹਾਡੇ ਮਨ ਵਿੱਚ ਇਹ ਸਵਾਲ ਜ਼ਰੂਰ ਉੱਠ ਰਿਹਾ ਹੋਵੇਗਾ ਕਿ ਮੰਦਰ ਦੇ ਉਦਘਾਟਨ ਵਿੱਚ ਕੌਣ ਸ਼ਾਮਲ ਹੋਵੇਗਾ ਅਤੇ ਸ਼ਾਮਲ ਹੋਣ ਦੀ ਕੀ ਪ੍ਰਕਿਰਿਆ ਹੈ, ਮੰਦਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬਹੁਤ ਘੱਟ ਲੋਕ ਸ਼ਾਮਲ ਹੋਣਗੇ ਅਤੇ ਇਸ ਲਈ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ।


ਜੇ ਮੰਦਰ ਦੇ ਪਰਿਸਰ ਦੀ ਗੱਲ ਕਰੀਏ ਤਾਂ ਇਹ ਲਗਭਗ 27 ਏਕੜ ਵਿੱਚ ਫੈਲਿਆ ਹੋਇਆ ਹੈ। ਮੰਦਰ ਵਿੱਚ ਭਾਰਤੀ ਆਦਰਸ਼ਾਂ ਤੇ ਵਾਸਤੂ ਕਲਾ ਨੂੰ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ। ਸੰਯੁਕਤ ਅਰਬ ਅਮੀਰਾਤ ਦੇ ਅਬੂ ਮਰੀਖਾ ਵਿੱਚ ਮੰਦਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।


14 ਫਰਵਰੀ, 2024 ਤੋਂ ਦਰਸ਼ਨ ਕਰ ਸਕਣਗੇ ਸ਼ਰਧਾਲੂ 


ਭਾਰਤ ਤੋਂ ਬਾਹਰ UAE 'ਚ ਵੀ ਜਲਦ ਹੀ ਹਿੰਦੂ ਮੰਦਰ ਖੁੱਲ੍ਹਣ ਜਾ ਰਿਹਾ ਹੈ। ਮੰਦਰ ਬਣਾਉਣ ਦੀ ਦਿਸ਼ਾ 'ਚ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। BAPS ਅਧਿਕਾਰੀਆਂ ਦਾ ਕਹਿਣਾ ਹੈ ਕਿ 14 ਫਰਵਰੀ, 2024 ਤੋਂ ਸ਼ਰਧਾਲੂ ਦਰਸ਼ਨ ਕਰ ਸਕਣਗੇ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ