ਪੜਚੋਲ ਕਰੋ
(Source: ECI/ABP News)
ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮੁਕੱਦਮਾ, ਸੋਸ਼ਲ ਮੀਡੀਆ 'ਤੇ ਸਖ਼ਤੀ ਕਰਨ ਦੇ ਆਦੇਸ਼
ਹਾਲ ਹੀ ਵਿੱਚ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਟਵਿੱਟਰ ਨਾਲ ਲੜਾਈ ਦੇ ਦੋ ਦਿਨ ਬਾਅਦ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਸ਼ਿਕੰਜਾ ਕੱਸਣ ਲਈ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ।

ਵਾਸ਼ਿੰਗਟਨ: ਅਮਰੀਕਾ (America) ‘ਚ ਵਿਰੋਧ ਪ੍ਰਦਰਸ਼ਨਾਂ (Protests) ਦੇ ਵਿਚਕਾਰ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਖਿਲਾਫ ਪਹਿਲਾ ਮੁਕੱਦਮਾ ਦਾਇਰ ਕੀਤਾ ਗਿਆ ਹੈ। ਇਹ ਮੁਕੱਦਮਾ ਟਰੰਪ ਦੇ ਆਦੇਸ਼ ‘ਤੇ ਟੈਕਨੋਲੋਜੀ ਪਾਲਿਸੀ (Technology Policy) ਨਾਂ ਦੀ ਸੰਸਥਾ ਵੱਲੋਂ ਦਾਇਰ ਕੀਤਾ ਗਿਆ ਹੈ, ਜਿਸ ‘ਚ ਉਸ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ (Social Media) ਨੂੰ ਵੀ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਜਵਾਬਦੇਹੀ ਪੂਰੀ ਨਾ ਕਰਨ ‘ਤੇ ਉਸ ‘ਤੇ ਮੁਕੱਦਮਾ ਚਲਾਉਣ ਦੀ ਗੱਲ ਕੀਤੀ ਗਈ।
ਟਵਿੱਟਰ ਨੇ ਰਾਸ਼ਟਰਪਤੀ ਟਰੰਪ ਦੇ ਟਵੀਟ ‘ਤੇ ਚੇਤਾਵਨੀ ਸੰਕੇਤ ਦਿੱਤਾ ਸੀ, ਜਿਸ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਇਹ ਆਦੇਸ਼ ਜਾਰੀ ਕੀਤਾ। ਇਸ ਆਦੇਸ਼ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਮੰਨਿਆ ਜਾ ਰਿਹਾ ਹੈ।
ਕੀ ਹੈ ਪੂਰਾ ਮਾਮਲਾ?
ਹਾਲ ਹੀ ਵਿੱਚ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਟਵਿੱਟਰ ਨਾਲ ਲੜਾਈ ਦੇ ਦੋ ਦਿਨ ਬਾਅਦ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਸ਼ਿਕੰਜਾ ਕੱਸਣ ਲਈ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ। ਟਰੰਪ ਨੇ ਕਿਹਾ ਸੀ ਕਿ ਇਹ ਕਦਮ ਆਪਣੇ ਆਪ ਨੂੰ ਅਮਰੀਕੀ ਇਤਿਹਾਸ ਵਿੱਚ ਬੋਲਣ ਦੀ ਆਜ਼ਾਦੀ ਦੇ ਸਭ ਤੋਂ ਵੱਡੇ ਖ਼ਤਰੇ ਤੋਂ ਬਚਾਉਣ ਲਈ ਲਿਆ ਗਿਆ ਹੈ।
ਦਰਅਸਲ, ਟਰੰਪ ਨੇ ਮੇਲ-ਇਨ ਬੈਲਟ ਨਕਲੀ ਤੇ 'ਮੇਲ ਬਾਕਸ ਲੁੱਟਿਆ ਜਾਵੇਗਾ' ਕਹਿੰਦੇ ਹੋਏ ਆਪਣੇ ਟਵਿੱਟਰ ਅਕਾਉਂਟ ਤੋਂ ਟਵੀਟ ਕੀਤਾ ਸੀ। ਸੀਐਨਐਨ ਤੇ ਵਾਸ਼ਿੰਗਟਨ ਪੋਸਟ ਦੀ ਤੱਥ ਜਾਂਚ ਟੀਮ ਨੇ ਟਰੰਪ ਦੇ ਦਾਅਵਿਆਂ ਤੋਂ ਇਨਕਾਰ ਕੀਤਾ। ਇਸ ਤੋਂ ਬਾਅਦ ਟਵਿੱਟਰ ਨੇ ਟਰੰਪ ਦੇ ਟਵੀਟ 'ਤੇ ਤੱਥ ਚੈੱਕ ਦੀ ਮੇਲ ਪੇਸਟ ਕੀਤੀ। ਟਵਿੱਟਰ ਨੇ ਲਿਖਿਆ, 'ਮੇਲ-ਇਨ ਬੈਲਟ ਬਾਰੇ ਤੱਥ ਜਾਣੋ।' ਇਸ ਤੋਂ ਬਾਅਦ ਟਰੰਪ ਨੇ ਟਵਿੱਟਰ ਦੇ ਉਸੇ ਟਵੀਟ ‘ਤੇ ਅਮਰੀਕੀ ਚੋਣਾਂ ਵਿੱਚ ਦਖਲ ਦੇਣ ਦਾ ਦੋਸ਼ ਲਾਇਆ।
ਟਰੰਪ ਨੇ ਟਵੀਟਰ 'ਤੇ ਦੋ ਟਵੀਟ ਕਰਕੇ ਨਿਸ਼ਾਨਾ ਸਾਧਿਆ ਸੀ। ਪਹਿਲੇ ਟਵੀਟ ਵਿੱਚ ਟਰੰਪ ਨੇ ਲਿਖਿਆ, “ਟਵਿੱਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਕਹਿੰਦੇ ਹਨ ਕਿ ਮੇਲ-ਇਨ-ਬੈਲਟ ਤੇ ਇਸ ਨਾਲ ਜੁੜੇ ਭ੍ਰਿਸ਼ਟਾਚਾਰ ਬਾਰੇ ਮੇਰਾ ਦਾਅਵਾ ਗਲਤ ਹੈ। ਇਹ ਝੂਠੀ ਖ਼ਬਰ ਹੈ। ਇਹ ਸੀਐਨਐਨ ਅਤੇ ਵਾਸ਼ਿੰਗਟਨ ਪੋਸਟ ਦੀ ਤੱਥ ਜਾਂਚ 'ਤੇ ਅਧਾਰਤ ਹੈ।“ ਟਰੰਪ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, “ਟਵਿੱਟਰ ਭਾਸ਼ਣ ਦੀ ਆਜ਼ਾਦੀ ‘ਤੇ ਹਮਲਾ ਕਰ ਰਿਹਾ ਹੈ। ਮੈਂ ਇੱਕ ਰਾਸ਼ਟਰਪਤੀ ਦੇ ਰੂਪ ਵਿੱਚ ਅਜਿਹਾ ਨਹੀਂ ਹੋਣ ਦੇਵਾਂਗਾ।”
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਟ੍ਰੈਂਡਿੰਗ
ਅੰਮ੍ਰਿਤਸਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
