ਅੰਮ੍ਰਿਤਸਰ: ਗੁਰੂ ਨਗਰੀ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਲਈ ਚੰਗੀ ਖ਼ਬਰ ਹੈ। ਹੁਣ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪੰਜਾਬੀਆਂ ਨੂੰ ਦਿੱਲੀ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ 15 ਫਰਵਰੀ ਤੋਂ ਅੰਮ੍ਰਿਤਸਰ ਤੋਂ ਬਰਮਿੰਗਮ ਲਈ ਸਿੱਧੀ ਉਡਾਣ ਸ਼ੁਰੂ ਹੋ ਰਹੀ ਹੈ। ਇਹ ਫਲਾਈਟ ਹਫਤੇ ਵਿੱਚ ਦੋ ਦਿਨ ਚੱਲੇਗੀ। ਇਸ ਦਾ ਖੁਲਾਸਾ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕੀਤਾ।

ਔਜਲਾ ਨੇ ਦੱਸਿਆ ਕਿ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇ ਕਿਉਂਕਿ ਲੋਕਾਂ ਨੂੰ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪਹਿਲਾਂ ਦਿੱਲੀ ਜਾਣਾ ਪੈਂਦਾ ਸੀ ਤੇ ਬਾਅਦ ਵਿੱਚ ਉੱਥੋਂ ਲੰਡਨ ਲਈ ਹੋਰ ਫਲਾਈਟ ਲੈਣੀ ਪੈਂਦੀ ਸੀ।

ਉਨ੍ਹਾਂ ਦੱਸਿਆ ਕਿ ਇਹ ਫਲਾਈਟ ਹਫਤੇ ਵਿੱਚ ਦੋ ਦਿਨ ਚੱਲੇਗੀ। ਔਜਲਾ ਨੇ ਪੰਜਾਬੀਆਂ ਦੀ ਇਸ ਮੰਗ ਨੂੰ ਪੂਰਾ ਕੀਤੇ ਜਾਣ ਤੇ ਕੇਂਦਰੀ ਹਵਾਈ ਮੰਤਰੀ ਦਾ ਧੰਨਵਾਦ ਵੀ ਕੀਤਾ।