ਪਿਛਲੇ ਦੋ ਸਾਲਾਂ ਤੋਂ ਦੁਨੀਆ ਕੋਰੋਨਾ ਮਹਾਮਾਰੀ ਤੋਂ ਪਰੇਸ਼ਾਨ ਹਨ। ਇਸ 'ਚ ਨਵੀਂ ਬੀਮਾਰੀ ਫਲੋਰੋਨ ਨੇ ਦਸਤਕ ਦਿੱਤੀ ਹੈ। ਇਜ਼ਰਾਇਲ 'ਚ ਇਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਕੋਰੋਨਾ ਤੇ ਇੰਫਲੂਏਂਜਾ ਦਾ ਡਬਲ ਇੰਫੈਕਸ਼ਨ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਰਬ ਨਿਊਜ਼ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਰਬ ਨਿਊਜ਼ ਨੇ ਟਵੀਟ ਕਰ ਕੇ ਕਿਹਾ ਕਿ ਇਜ਼ਰਾਇਲ 'ਚ ਫਲੋਰੋਨਾ ਬਿਮਾਰੀ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਜੋ ਕੋਰੋਨਾ ਤੇ ਇਫਲੂਏਂਜਾ ਦਾ ਡਬਲ ਇੰਫੈਕਸ਼ਨ ਹੈ।


ਕੋਰੋਨਾ ਦੇ ਨਵੇਂ ਵੇਰੀਐਂਟ Omicron ਦੇ ਕਾਰਨ ਅਮਰੀਕਾ, ਬ੍ਰਿਟੇਨ, ਇਜ਼ਰਾਈਲ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ ਦੀ ਨਵੀਂ ਲਹਿਰ ਆ ਗਈ ਹੈ। ਇਸ ਕਾਰਨ ਸਾਰੇ ਦੇਸ਼ਾਂ 'ਚ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਇਜ਼ਰਾਈਲ ਨੇ ਸ਼ੁੱਕਰਵਾਰ ਨੂੰ ਕਮਜ਼ੋਰ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਚੌਥੀ ਖੁਰਾਕ ਦੇਣਾ ਸ਼ੁਰੂ ਕਰ ਦਿੱਤਾ ਹੈ। ਟਾਈਮ ਆਫ਼ ਇਜ਼ਰਾਈਲ ਨੇ ਰਿਪੋਰਟ ਦਿੱਤੀ ਕਿ ਸਿਹਤ ਮੰਤਰਾਲੇ ਦੇ ਡਾਇਰੈਕਟਰ-ਜਨਰਲ, ਨਚਮਨ ਐਸ਼ ਨੇ ਅੱਜ ਓਮਿਕਰੋਨ ਵੇਰੀਐਂਟ ਦੇ ਕਾਰਨ ਹੋਣ ਵਾਲੀ ਲਹਿਰ ਦੇ ਮੱਦੇਨਜ਼ਰ ਕਮਜ਼ੋਰ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਲਈ ਬੂਸਟਰ ਖੁਰਾਕਾਂ ਦੀ ਆਗਿਆ ਦਿੱਤੀ ਹੈ।


ਵੈਕਸੀਨ ਸਿਰਫ਼ ਉਨ੍ਹਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਨੇ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਤੀਜੀ ਖੁਰਾਕ ਲਈ ਹੈ। ਐਸ਼ ਨੇ ਸ਼ੁੱਕਰਵਾਰ ਸਵੇਰੇ ਬਜ਼ੁਰਗ ਮਰੀਜ਼ਾਂ ਲਈ ਵੈਕਸੀਨ ਨੂੰ ਵੀ ਮਨਜ਼ੂਰੀ ਦਿੱਤੀ। ਇਜ਼ਰਾਈਲ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਦੇ ਨਵੇਂ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਲਗ 5,000 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ।


 


ਕੋਰੋਨਾ ਦੀ ਨਵੀਂ ਲਹਿਰ ਦੇ ਮੱਦੇਨਜ਼ਰ ਵਧਦੀ ਲਾਗ ਦੀ ਦਰ ਨੂੰ ਰੋਕਣ ਲਈ ਇਜ਼ਰਾਈਲ 'ਚ ਨਵੇਂ ਸਾਲ ਦੀ ਸ਼ਾਮ ਦੇ ਜਸ਼ਨਾਂ ਤੋਂ ਪਹਿਲਾਂ ਵੀਰਵਾਰ ਦੇਰ ਰਾਤ ਹੋਰ ਪਾਬੰਦੀਆਂ ਲਗਾਈਆਂ ਗਈਆਂ ਹਨ। ਇਨ੍ਹਾਂ 'ਚ ਇਕ ਗ੍ਰੀਨ ਪਾਸ ਵੀ ਸ਼ਾਮਲ ਹੈ, ਜੋ ਕਿ ਖੁੱਲੇ ਸਥਾਨਾਂ '100 ਤੋਂ ਵੱਧ ਲੋਕਾਂ ਦੇ ਸਮਾਗਮਾਂ ਲਈ ਜਾਰੀ ਕੀਤਾ ਜਾ ਰਿਹਾ ਹੈ। ਇਹ ਪਾਸ ਉਨ੍ਹਾਂ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ ਅਤੇ ਉਹ ਲੋਕ ਜੋ ਹਾਲ ਹੀ ਵਿਚ ਕੋਰੋਨਾ ਸੰਕ੍ਰਮਣ ਤੋਂ ਠੀਕ ਹੋਏ ਹਨ। ਇਸ ਨਾਲ ਹੀ ਖੁੱਲੇ ਸਥਾਨਾਂ 'ਤੇ 50 ਤੋਂ ਵੱਧ ਲੋਕਾਂ ਦੇ ਸਮਾਗਮਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904