India-Canada Tension: ਕੈਨੇਡਾ 'ਚ ਚੱਲ ਰਹੇ ਵਿਵਾਦ ਦਰਮਿਆਨ ਵਿਦੇਸ਼ ਮੰਤਰਾਲੇ ਦਾ ਬਿਆਨ, ਬੋਲੇ, 'ਸਾਨੂੰ ਆਪਣੀ ਜ਼ਿੰਮੇਵਾਰੀ ਪਤਾ ਹੈ'
India-Canada Conflict: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ 'ਚ ਚੱਲ ਰਹੇ ਵਿਵਾਦ ਦਰਮਿਆਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਨਦੀਮ ਬਾਗਚੀ ਨੇ ਕਿਹਾ ਕਿ ਸਾਨੂੰ ਆਪਣੀ ਜ਼ਿੰਮੇਵਾਰੀ ਪਤਾ ਹੈ।
India-Canada Tension : ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਸਰਕਾਰ ਨੇ ਵੀਰਵਾਰ (21 ਸਤੰਬਰ) ਨੂੰ ਇਸ ਦਾ ਜਵਾਬ ਦਿੱਤਾ।
ਭਾਰਤ 'ਚ ਕੈਨੇਡੀਅਨ ਡਿਪਲੋਮੈਟ ਨੂੰ ਮਿਲੀਆਂ ਧਮਕੀਆਂ ਦੀ ਰਿਪੋਰਟ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ਅਸੀਂ ਵਿਦੇਸ਼ਾਂ ਦੇ ਹਰ ਡਿਪਲੋਮੈਟ ਦੀ ਸੁਰੱਖਿਆ ਕਰਦੇ ਹਾਂ। ਅਸੀਂ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟਦੇ।
ਬਾਗਚੀ ਨੇ ਕਿਹਾ, “ਅਸੀਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ। ਅਸੀਂ ਭਾਰਤ ਵਿੱਚ ਵਿਦੇਸ਼ੀ ਡਿਪਲੋਮੈਟਾਂ ਨੂੰ ਯਕੀਨੀ ਤੌਰ 'ਤੇ ਹਰ ਤਰ੍ਹਾਂ ਦੀ ਸੁਰੱਖਿਆ ਪ੍ਰਦਾਨ ਕਰਾਂਗੇ। ਅਸੀਂ ਕੈਨੇਡਾ ਤੋਂ ਵੀ ਸਾਡੇ ਡਿਪਲੋਮੈਟਾਂ ਪ੍ਰਤੀ ਅਜਿਹੀ ਹੀ ਸੰਵੇਦਨਸ਼ੀਲਤਾ ਦੀ ਉਮੀਦ ਕਰਦੇ ਹਾਂ।'' ਉਨ੍ਹਾਂ ਕਿਹਾ ਕਿ ਇਸ ਸਮੇਂ ਕੈਨੇਡੀਅਨਾਂ ਨੂੰ ਵੀਜ਼ਾ ਨਹੀਂ ਮਿਲੇਗਾ।
ਕੀ ਕਿਹਾ ਭਾਰਤ ਨੇ?
ਬਾਗਚੀ ਨੇ ਕਿਹਾ ਕਿ ਕੈਨੇਡਾ ਵਿੱਚ ਜਿੰਨੇ ਭਾਰਤੀ ਡਿਪਲੋਮੈਟ ਹਨ, ਉਸ ਤੋਂ ਵੱਧ ਕੈਨੇਡੀਅਨ ਡਿਪਲੋਮੈਟ ਹਿੰਦੁਸਤਾਨ ਵਿੱਚ ਹਨ। ਅਜਿਹੇ 'ਚ ਦੋਵਾਂ ਦੇਸ਼ਾਂ ਵਿਚਾਲੇ ਗਿਣਤੀ ਬਰਾਬਰ ਹੋਣੀ ਚਾਹੀਦੀ ਹੈ। ਉਸਨੇ ਅੱਗੇ ਕਿਹਾ, "ਸਾਨੂੰ ਉਮੀਦ ਹੈ ਕਿ ਕੈਨੇਡਾ ਸਾਡੇ ਦੇਸ਼ ਵਿੱਚ ਅੱਤਵਾਦ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਸਾਡੀਆਂ ਚਿੰਤਾਵਾਂ ਨੂੰ ਦੂਰ ਕਰੇਗਾ।"
#WATCH | "We take our obligations very seriously. We will be certainly providing all security to foreign diplomats in India. We also expect Canadian authorities to show similar sensitivity to our diplomats in Canada": MEA Spox on the question of reports of threats to Canadian… pic.twitter.com/QJSNhpcjpf
— ANI (@ANI) September 21, 2023
ਕੀ ਕਿਹਾ ਹਰਦੀਪ ਸਿੰਘ ਨਿੱਝਰ ਕਤਲ ਕੇਸ 'ਤੇ?
ਬਾਗਚੀ ਨੇ ਕਿਹਾ, ਅਸੀਂ ਕੈਨੇਡਾ ਦੀ ਧਰਤੀ ਤੋਂ ਕੀਤੀਆਂ ਜਾ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਕੈਨੇਡਾ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਭਾਰਤ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਨਹੀਂ ਕੀਤੀ ਸੀ। ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ।
ਦਰਅਸਲ, ਹਾਲ ਹੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿੱਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ।