ਸਾਬਕਾ ਚੀਫ਼ ਜਸਟਿਸ ਗੁਲਜ਼ਾਰ ਅਹਿਮਦ ਹੋਣਗੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ? ਇਮਰਾਨ ਖਾਨ ਨੇ ਕੀਤਾ ਨੌਮੀਨੇਟ
Pakistan Political Crisis : ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਧਾਰਾ 224-ਏ(1) ਤਹਿਤ ਕਾਰਜਕਾਰੀ ਪ੍ਰਧਾਨ ਮੰਤਰੀ ਦੇ ਨਾਮ ਦਾ ਪ੍ਰਸਤਾਵ ਕਰਨ ਲਈ ਕਿਹਾ ਹੈ।
Imran Khan : ਪ੍ਰਧਾਨ ਮੰਤਰੀ ਇਮਰਾਨ ਖਾਨ (Prime Minister Imran Khan) ਨੇ ਪਾਕਿਸਤਾਨ ਦੇ ਸਾਬਕਾ ਚੀਫ਼ ਜਸਟਿਸ ਗੁਲਜ਼ਾਰ ਅਹਿਮਦ (Former Chief Justice Gulzar Ahmed) ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਨਾਮਜ਼ਦ ਕੀਤਾ ਹੈ। ਫਵਾਦ ਚੌਧਰੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਗੁਲਜ਼ਾਰ ਅਹਿਮਦ ਸਾਲ 2019 ਵਿੱਚ ਪਾਕਿਸਤਾਨ ਦੇ ਚੀਫ਼ ਜਸਟਿਸ ਬਣੇ ਸਨ।
ਫਵਾਦ ਚੌਧਰੀ ਨੇ ਟਵੀਟ ਕੀਤਾ ਕਿ ਰਾਸ਼ਟਰਪਤੀ ਦੇ ਪੱਤਰ ਦੇ ਜਵਾਬ ਵਿੱਚ ਤਹਿਰੀਕ-ਏ-ਇਨਸਾਫ ਕੋਰ ਕਮੇਟੀ (Tehreek-e-Insaf Core Committee) ਨਾਲ ਸਲਾਹ-ਮਸ਼ਵਰੇ ਤੇ ਮਨਜ਼ੂਰੀ ਤੋਂ ਬਾਅਦ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਦੇ ਸਾਬਕਾ ਚੀਫ਼ ਜਸਟਿਸ ਗੁਲਜ਼ਾਰ ਅਹਿਮਦ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਨਾਮਜ਼ਦ ਕੀਤਾ ਹੈ।
ਇਸ ਤੋਂ ਪਹਿਲਾਂ ਅੱਜ ਰਾਸ਼ਟਰਪਤੀ ਆਰਿਫ਼ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਧਾਰਾ 224-ਏ(1) ਤਹਿਤ ਕਾਰਜਕਾਰੀ ਪ੍ਰਧਾਨ ਮੰਤਰੀ ਦੇ ਨਾਮ ਦਾ ਪ੍ਰਸਤਾਵ ਕਰਨ ਲਈ ਕਿਹਾ ਹੈ। ਰਾਸ਼ਟਰਪਤੀ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਮਰਾਨ ਖਾਨ ਪ੍ਰਧਾਨ ਮੰਤਰੀ ਦੇ ਕਾਰਜਕਾਰੀ ਦੀ ਨਿਯੁਕਤੀ ਤੱਕ ਪ੍ਰਧਾਨ ਮੰਤਰੀ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਰਹਿਣਗੇ।
ਗੁਲਜ਼ਾਰ ਅਹਿਮਦ ਤੋਂ ਪਹਿਲਾਂ ਇਮਰਾਨ ਖਾਨ ਨੇ ਰਾਸ਼ਟਰਪਤੀ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਲਈ ਦੋ ਨਾਂ ਭੇਜੇ ਸਨ। ਇਨ੍ਹਾਂ ਵਿਚ ਸੇਵਾਮੁਕਤ ਜਸਟਿਸ ਅਜ਼ਮਤ ਸਈਦ ਅਤੇ ਸੇਵਾਮੁਕਤ ਲੈਫਟੀਨੈਂਟ ਜਨਰਲ ਹਾਰੂਨ ਅਸਲਮ ਦੇ ਨਾਂ ਸ਼ਾਮਲ ਸਨ, ਜਦੋਂ ਕਿ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਪ੍ਰਧਾਨ ਦਾ ਨਾਂ ਦੇਣ ਤੋਂ ਇਨਕਾਰ ਕਰ ਦਿੱਤਾ।
ਜਸਟਿਸ ਗੁਲਜ਼ਾਰ ਅਹਮ ਪਾਕਿਸਤਾਨ ਦੇ 27ਵੇਂ ਚੀਫ਼ ਜਸਟਿਸ ਸਨ। ਉਨ੍ਹਾਂ ਨੇ 21 ਦਸੰਬਰ 2019 ਨੂੰ ਪਾਕਿਸਤਾਨ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਸੀ। ਗੁਲਜ਼ਾਰ ਅਹਿਮਦ ਫਰਵਰੀ 2022 ਤੱਕ ਪਾਕਿਸਤਾਨ ਦੇ ਚੀਫ਼ ਜਸਟਿਸ ਰਹੇ। ਉਨ੍ਹਾਂ ਦਾ ਜਨਮ 2 ਫਰਵਰੀ 1957 ਨੂੰ ਕਰਾਚੀ 'ਚ ਹੋਇਆ ਸੀ।