Imran Khan Arrest News: ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਜਾਇਜ਼ ਕਰਾਰ ਦਿੱਤਾ ਹੈ। ਪਾਕਿਸਤਾਨੀ ਨਿਊਜ਼ ਪੋਰਟਲ ਡਾਨ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਪ੍ਰਕਾਸ਼ਿਤ ਕੀਤੀ ਹੈ। ਇਸ ਤੋਂ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਆਮਰ ਫਾਰੂਕ ਨੇ ਕਿਹਾ ਸੀ ਕਿ ਜੇਕਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੁਖੀ ਨੂੰ ਗ਼ੈਰ-ਕਾਨੂੰਨੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਉਸ ਨੂੰ ਰਿਹਾਅ ਕਰਨਾ ਹੋਵੇਗਾ। ਅਦਾਲਤ ਨੇ ਇਹ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੁਝ ਘੰਟਿਆਂ ਬਾਅਦ, ਅਦਾਲਤ ਨੇ ਕਿਹਾ ਕਿ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੇ ਇਮਰਾਨ ਨੂੰ ਗ੍ਰਿਫਤਾਰ ਕਰਦੇ ਸਮੇਂ ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕਰ ਲਈਆਂ ਹਨ।


ਇਮਰਾਨ ਖਾਨ ਨੂੰ ਮੰਗਲਵਾਰ (9 ਮਈ) ਨੂੰ ਅਰਧ ਸੈਨਿਕ ਬਲਾਂ ਨੇ ਗ੍ਰਿਫਤਾਰ ਕਰ ਲਿਆ ਸੀ ਜਦੋਂ ਉਹ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਮੌਜੂਦ ਸਨ। ਪਾਕਿਸਤਾਨ ਰੇਜ਼ਰਜ਼ ਨੇ ਖਾਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਥੋਂ ਵੈਨ 'ਚ ਬਿਠਾ ਲਿਆ। ਇਸ ਤੋਂ ਬਾਅਦ ਖਾਨ ਦੇ ਸਮਰਥਕਾਂ ਨੇ ਰਾਵਲਪਿੰਡੀ ਸਥਿਤ ਫੌਜ ਦੇ ਹੈੱਡਕੁਆਰਟਰ ਅਤੇ ਲਾਹੌਰ ਸਥਿਤ ਕੋਰ ਕਮਾਂਡਰ ਦੀ ਰਿਹਾਇਸ਼ 'ਤੇ ਹਮਲਾ ਕਰ ਦਿੱਤਾ।


ਟਵਿਟਰ, ਫੇਸਬੁੱਕ ਅਤੇ ਯੂਟਿਊਬ 'ਤੇ ਪਾਬੰਦੀ, ਅੱਜ ਸਕੂਲ ਬੰਦ


ਸਮਾਚਾਰ ਏਜੰਸੀ ਰਾਇਟਰਸ ਦੇ ਮੁਤਾਬਕ ਇਮਰਾਨ ਖਾਨ ਦੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨ ਦੇ ਮੱਦੇਨਜ਼ਰ ਮੰਗਲਵਾਰ ਨੂੰ ਪਾਕਿਸਤਾਨ ਦੇ ਵੱਖ-ਵੱਖ ਖੇਤਰਾਂ ਵਿੱਚ ਟਵਿੱਟਰ, ਫੇਸਬੁੱਕ ਅਤੇ ਯੂਟਿਊਬ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਨਿਊਜ਼ ਏਜੰਸੀ ਮੁਤਾਬਕ ਇਸ ਤੋਂ ਇਲਾਵਾ ਪਾਕਿਸਤਾਨ ਦੇ ਵੱਡੇ ਸ਼ਹਿਰਾਂ 'ਚ ਮੋਬਾਈਲ ਡਾਟਾ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਪਾਕਿਸਤਾਨ 'ਚ ਪ੍ਰਾਈਵੇਟ ਸਕੂਲ ਬੁੱਧਵਾਰ (10 ਮਈ) ਨੂੰ ਬੰਦ ਰਹਿਣਗੇ।


ਹੋਰ ਪੜ੍ਹੋ : Imran khan arrested: ਪਾਕਿਸਤਾਨ 'ਚ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਹੰਗਾਮਾ, ਫੇਸਬੁੱਕ, ਟਵਿੱਟਰ ਅਤੇ ਯੂਟਿਊਬ ਬੰਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।