ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਦਤ ਮਾਮਲੇ 'ਚ ਬਰੀ ਕਰ ਦਿੱਤਾ ਗਿਆ ਹੈ। ਇਸਲਾਮਾਬਾਦ ਜ਼ਿਲ੍ਹਾ ਅਦਾਲਤ ਨੇ ਉਸ ਦੀ ਰਿਹਾਈ ਦਾ ਹੁਕਮ ਦਿੱਤਾ ਹੈ। ਪਾਕਿਸਤਾਨੀ ਨਿਊਜ਼ ਵੈੱਬਸਾਈਟ ਡਾਨ ਦੀ ਰਿਪੋਰਟ ਮੁਤਾਬਕ ਇਮਰਾਨ ਖ਼ਾਨ ਵੱਖ-ਵੱਖ ਮਾਮਲਿਆਂ ਕਾਰਨ ਲਗਭਗ ਇੱਕ ਸਾਲ ਜੇਲ 'ਚ ਬਿਤਾ ਚੁੱਕੇ ਹਨ।


ਇਮਰਾਨ ਖ਼ਾਨ (71 ਸਾਲ) ਤੇ ਉਸਦੀ ਪਤਨੀ ਬੁਸ਼ਰਾ ਖਾਨ ਨੂੰ ਫਰਵਰੀ 2024 ਵਿੱਚ ਪਾਕਿਸਤਾਨ ਦੀਆਂ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ, ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਰਾਇਟਰਜ਼ ਦੀ ਰਿਪੋਰਟ ਦੇ ਅਨੁਸਾਰ, ਇਮਰਾਨ ਖਾਨ ਫਿਲਹਾਲ ਜੇਲ ਵਿੱਚ ਹੀ ਰਹਿਣਗੇ, ਕਿਉਂਕਿ ਇਸ ਹਫਤੇ ਇੱਕ ਅਦਾਲਤ ਨੇ ਮਈ 2023 ਵਿੱਚ ਉਸਦੇ ਸਮਰਥਕਾਂ ਦੁਆਰਾ ਦੰਗੇ ਭੜਕਾਉਣ ਦੇ ਦੋਸ਼ ਵਿੱਚ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਸੀ।


ਇਮਰਾਨ ਖ਼ਾਨ ਦੇ ਖਿਲਾਫ ਕਈ ਮਾਮਲੇ ਪੈਂਡਿੰਗ ਹਨ, ਜਿਸ ਕਾਰਨ ਉਹ ਫਿਲਹਾਲ ਸਲਾਖਾਂ ਪਿੱਛੇ ਹਨ। ਇਸਲਾਮ ਵਿੱਚ ਇੱਕ ਔਰਤ, ਤਲਾਕ ਜਾਂ ਆਪਣੇ ਪਤੀ ਦੀ ਮੌਤ ਤੋਂ ਚਾਰ ਮਹੀਨੇ ਪਹਿਲਾਂ ਦੁਬਾਰਾ ਵਿਆਹ ਨਹੀਂ ਕਰ ਸਕਦੀ। ਇਮਰਾਨ ਖਾਨ ਦੇ ਮਾਮਲੇ 'ਚ ਉਨ੍ਹਾਂ ਦੀ ਪਤਨੀ ਬੁਸ਼ਰਾ ਦੇ ਸਾਬਕਾ ਪਤੀ ਮੇਨਕਾ ਨੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ।


ਕੀ ਸੀ ਇੱਦਤ ਮਾਮਲਾ ?


ਬੁਸ਼ਰਾ ਖਾਨ ਦੇ ਸਾਬਕਾ ਪਤੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ (ਬੁਸ਼ਰਾ) ਨੇ 25 ਸਤੰਬਰ 2017 ਨੂੰ ਉਸ ਨੂੰ ਤਲਾਕ ਦੇ ਦਿੱਤਾ ਸੀ ਅਤੇ ਇਦਤ ਦਾ ਇੰਤਜ਼ਾਰ ਪੂਰਾ ਕੀਤੇ ਬਿਨਾਂ 1 ਜਨਵਰੀ 2018 ਨੂੰ ਇਮਰਾਨ ਖਾਨ ਨਾਲ ਵਿਆਹ ਕੀਤਾ ਸੀ। ਅਦਾਲਤ ਨੇ ਇਸ ਮਾਮਲੇ ਵਿੱਚ 3 ਫਰਵਰੀ 2024 ਨੂੰ ਸਜ਼ਾ ਸੁਣਾਈ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :