ਪੜਚੋਲ ਕਰੋ

ਮੌਤ ਦੀ ਸਜ਼ਾ ਪਾਉਣ ਵਾਲਾ ਪਹਿਲਾ ਫੌਜੀ ਸ਼ਾਸਕ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਫੌਜ ਦੇ ਮੁਖੀ ਰਹਿ ਚੁਕੇ ਜਨਰਲ ਪਰਵੇਜ਼ ਮੁਸ਼ੱਰਫ ਨੂੰ ਮੰਗਲਵਾਰ ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾ ਦਿੱਤੀ। ਪਾਕਿਸਤਾਨ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਫੌਜ ਦੇ ਕਿਸੇ ਸ਼ਾਸਕ ਨੂੰ ਮੌਤ ਦੀ ਸਜ਼ਾ ਸੁਣਾਈ ਹੋਵੇ।

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਫੌਜ ਦੇ ਮੁਖੀ ਰਹਿ ਚੁਕੇ ਜਨਰਲ ਪਰਵੇਜ਼ ਮੁਸ਼ੱਰਫ ਨੂੰ ਮੰਗਲਵਾਰ ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾ ਦਿੱਤੀ। ਪਾਕਿਸਤਾਨ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਫੌਜ ਦੇ ਕਿਸੇ ਸ਼ਾਸਕ ਨੂੰ ਮੌਤ ਦੀ ਸਜ਼ਾ ਸੁਣਾਈ ਹੋਵੇ। ਦਰਅਸਲ ਮੁਸ਼ੱਰਫ ਨੂੰ ਇਹ ਸਜ਼ਾ ਸਾਲ 2007' ਚ ਦੇਸ਼ ਦੇ ਸੰਵਿਧਾਨ ਨੂੰ ਭੰਗ ਕਰਨ ਅਤੇ ਦੇਸ਼ਧ੍ਰੋਹ ਮਾਮਲੇ 'ਚ ਹੋਈ ਹੈ। ਜਦੋਂ ਉਸਨੇ ਰਾਜਨੀਤਿਕ ਵਿਰੋਧੀ ਲਹਿਰ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਵਿੱਚ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਸੀ। ਦੇਸ਼ਧ੍ਰੋਹ ਦਾ ਇਹ ਕੇਸ 2013 ਵਿੱਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਸਰਕਾਰ ਦੁਆਰਾ ਸ਼ੁਰੂ ਕੀਤਾ ਗਿਆ ਸੀ। ਨਵਾਜ਼ ਸ਼ਰੀਫ ਅਤੇ ਸਾਬਕਾ ਫੌਜੀ ਸ਼ਾਸਕ ਪ੍ਰਤੀ ਵੈਰ-ਵਿਰੋਧ ਦਾ ਇਤਿਹਾਸ ਪੁਰਾਣਾ ਹੈ। ਦਸੰਬਰ, 2013 ਵਿੱਚ ਸੁਣਵਾਈ ਸ਼ੁਰੂ ਕੀਤੀ ਗਈ ਸੀ। ਮਾਰਚ 2014 ਵਿੱਚ, ਮੁਸ਼ੱਰਫ ਨੂੰ ਦੇਸ਼ਧ੍ਰੋਹ ਦਾ ਦੋਸ਼ੀ ਠਹਿਰਾ ਦਿੱਤਾ ਗਿਆ ਸੀ। ਤਿੰਨ ਮੈਂਬਰੀ ਵਿਸ਼ੇਸ਼ ਅਦਾਲਤ ਦੇ ਪੈਨਲ ਨੇ ਅੱਜ ਐਲਾਨ ਕੀਤਾ ਕਿ ਮੁਸ਼ੱਰਫ ਨੂੰ “ਪਾਕਿਸਤਾਨ ਦੇ ਸੰਵਿਧਾਨ ਦੀ ਉਲੰਘਣਾ ਕਰਨ ਲਈ ਧਾਰਾ 6 ਦਾ ਦੋਸ਼ੀ ਮੰਨਿਆ ਜਾਂਦਾ ਹੈ,” ਅਰਥਾਤ, ਸੰਵਿਧਾਨ ਨੂੰ ਭੰਗ ਕਰਨ ਅਤੇ ਦੇਸ਼ਧ੍ਰੋਹ ਲਈ। ਮੁਸ਼ੱਰਫ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਉਸ ਵਿਰੁੱਧ ਕੇਸ ਇਕ ਰਾਜਨੀਤਿਕ ਬਦਲਾਖੋਰੀ ਸੀ। ਉਧਰ ਮੁਸ਼ੱਰਫ ਨੇ ਮਾਰਚ, 2016 ਵਿੱਚ ਇਲਾਜ ਦਾ ਬਹਾਨਾ ਬਣਾ ਕੇ ਪਾਕਿਸਤਾਨ ਛੱਡ ਦਿੱਤਾ ਅਤੇ ਦੁਬਈ ਚਲੇ ਗਏ। ਹਾਲੇ ਤੱਕ ਉਨ੍ਹਾਂ ਦੇ ਦੇਸ਼ ਪਰਤਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਇਨ੍ਹਾਂ ਹੀ ਨਹੀਂ ਮੁਸ਼ੱਰਫ ਨੂੰ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਅਤੇ ਲਾਲ ਮਸਜਿਦ ਦੇ ਧਾਰਮਿਕ ਗੁਰੂ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਭਗੌੜਾ ਕਰਾਰ ਦਿੱਤਾ ਗਿਆ ਹੈ। ਮੁਸ਼ੱਰਫ ਸਜ਼ਾ ਤੋਂ ਬਚਣ ਲਈ ਪਹਿਲਾਂ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਚੁੱਕਾ ਹੈ। ਜਨਰਲ ਮੁਸ਼ੱਰਫ ਨੇ ਪਿਛਲੇ ਹਫ਼ਤੇ ਆਪਣੇ ਵਕੀਲਾਂ ਰਾਹੀਂ ਲਾਹੌਰ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਇਸ ਵਿੱਚ ਉਸਨੇ ਹਾਈ ਕੋਰਟ ਤੋਂ ਮੰਗ ਕੀਤੀ ਕਿ ਉਸ ਖ਼ਿਲਾਫ਼ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਬੰਦ ਕੀਤੀ ਜਾਵੇ। ਮੁਸ਼ੱਰਫ ਨੇ ਕਿਹਾ ਕਿ ਉਹ ਪਹਿਲਾਂ ਹੀ ਵਿਸ਼ੇਸ਼ ਅਦਾਲਤ ਦੇ ਗਠਨ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਚੁੱਕੇ ਹਨ। ਪਾਕਿਸਤਾਨ ਦੀ ਹਾਈ ਕੋਰਟ ਅਤੇ ਵਿਸ਼ੇਸ਼ ਅਦਾਲਤ ਮੁਸ਼ੱਰਫ ਨੂੰ ਕਈ ਵਾਰ ਸੰਮਨ ਜਾਰੀ ਕਰ ਚੁੱਕੀ ਹੈ। ਪਰ ਮੁਸ਼ੱਰਫ ਨੇ ਬਿਮਾਰੀ ਦੀ ਬੇਨਤੀ ਕਰਦਿਆਂ ਪਾਕਿਸਤਾਨ ਵਾਪਸ ਪਰਤਣ ਵਿੱਚ ਅਸਮਰੱਥਤਾ ਜ਼ਾਹਰ ਕੀਤੀ ਹੈ। ਹਾਲਾਂਕਿ, ਉਹ ਹਰ ਵਾਰ ਦੁਬਈ ਤੋਂ ਬਿਮਾਰੀ ਦਾ ਬਹਾਨਾ ਬਣਾ ਕੇ ਪਾਕਿਸਤਾਨ ਪਰਤਣ ਤੋਂ ਇਨਕਾਰ ਕਰਦਾ ਹੈ। ਹਾਲ ਹੀ ਵਿੱਚ ਮੁਸ਼ੱਰਫ ਨੇ ਹਸਪਤਾਲ ਤੋਂ ਇਕ ਵੀਡੀਓ ਜਾਰੀ ਕੀਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget