US Protest: ਅਮਰੀਕੀ ਸੰਸਦ 'ਚ ਹਿੰਸਾ, ਚਾਰ ਦੀ ਮੌਤ, 52 ਗ੍ਰਿਫ਼ਤਾਰ
ਏਬੀਪੀ ਸਾਂਝਾ | 07 Jan 2021 11:37 AM (IST)
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਾਰ ਮੰਨਣ ਲਈ ਤਿਆਰ ਨਹੀਂ, ਜਿਸ ਤੋਂ ਬਾਅਦ ਟਰੰਪ ਦੇ ਸਮਰਥਕਾਂ ਨੇ ਅਮਰੀਕੀ ਸੰਸਦ ਨੂੰ ਬੰਧਕ ਬਣਾ ਲਿਆ। ਇਸ ਦੌਰਾਨ ਟਰੰਪ ਦੇ ਸਮਰਥਕਾਂ ਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ।
ਵਾਸ਼ਿੰਗਟਨ: ਜਿਵੇਂ ਹੀ ਅਮਰੀਕਾ (America) ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਇਡੇਨ (US President Joe Biden) ਦੇ ਸਹੁੰ ਚੁੱਕਣ ਦੇ ਦਿਨ ਨੇੜੇ ਆ ਰਹੇ ਹਨ, ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਤੇ ਉਨ੍ਹਾਂ ਦੇ ਸਮਰਥਕ ਹੋਰ ਹਮਲਾਵਰ ਹੁੰਦੇ ਜਾ ਰਹੇ ਹਨ। ਇਸ ਰਾਜਨੀਤਕ ਤਕਰਾਰ ਕਾਰਨ ਟਰੰਪ ਦੇ ਸਮਰਥਕਾਂ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਤੇ ਕੈਪੀਟਲ ਬਿਲਡਿੰਗ ਦੇ ਬਾਹਰ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਟਰੰਪ ਦੇ ਹਮਾਇਤੀ ਪੁਲਿਸ ਨਾਲ ਝੜਪ ਵੀ ਕਰ ਚੁੱਕੇ ਹਨ, ਜਿਸ ਵਿੱਚ ਇੱਕ ਔਰਤ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਿੰਸਾ ਵਿਚ ਕੁਝ ਪੁਲਿਸਕਰਮੀ ਜ਼ਖਮੀ ਵੀ ਹੋਏ ਹਨ। ਇਸ ਘਟਨਾ ਤੋਂ ਬਾਅਦ ਲਗਪਗ 52 ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਹਿੰਸਕ ਘਟਨਾ ਦੇ ਮੱਦੇਨਜ਼ਰ ਵਾਸ਼ਿੰਗਟਨ ਡੀਸੀ ਵਿੱਚ ਕਰਫਿਊ ਲਾਇਆ ਗਿਆ ਹੈ। ਹਿੰਸਾ ਦੇ ਮੱਦੇਨਜ਼ਰ ਵਾਸ਼ਿੰਗਟਨ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਹਿੰਸਾ ਤੋਂ ਬਾਅਦ ਟਰੰਪ ਦੇ ਦੋ ਸਹਾਇਕਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਵੀ ਪੜ੍ਹੋ: Whatsapp ਦੀ ਨਵੀਂ ਪ੍ਰਾਈਵੇਸੀ ਪੌਲਿਸੀ ਬਣੇ ਲੋਕਾਂ ਲਈ ਮਜ਼ਾਕ ਦਾ ਮੁੱਦਾ, ਮਜ਼ੇਦਾਰ ਮੀਮਜ਼ ਸ਼ੇਅਰ ਲੈ ਰਹੇ ਮਜ਼ੇ ਖਾਸ ਗੱਲ ਇਹ ਹੈ ਕਿ ਬੁੱਧਵਾਰ ਨੂੰ ਅਮਰੀਕੀ ਸੰਸਦ ਦੇ ਸਾਂਝੇ ਇਜਲਾਸ ਵਿੱਚ ਚੋਣ ਮੰਡਲ ਦੀਆਂ ਵੋਟਾਂ ਦੀ ਗਿਣਤੀ ਤੇ ਪ੍ਰਮਾਣਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ। ਇਸ 'ਤੇ ਏਰੀਜ਼ੋਨਾ ਵਿੱਚ ਰਿਪਬਲੀਕਨ ਸੰਸਦ ਮੈਂਬਰਾਂ ਨੇ ਇਤਰਾਜ਼ ਜਤਾਇਆ ਸੀ। ਇਸ ਦੇ ਅਧਾਰ 'ਤੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਸੈਨੇਟ ਦਾ ਸਾਂਝਾ ਇਜਲਾਸ ਮੁਲਤਵੀ ਕਰ ਦਿੱਤਾ ਸੀ। ਉਨ੍ਹਾਂ ਨੇ ਦੋਵਾਂ ਸਦਨਾਂ ਦੇ ਮੈਂਬਰਾਂ ਨੂੰ ਇਤਰਾਜ਼ਾਂ 'ਤੇ ਬਹਿਸ ਲਈ ਦੋ ਘੰਟੇ ਦਾ ਸਮਾਂ ਵੀ ਦਿੱਤਾ। ਇਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904