ਰੂਸ ਦੇ ਸੇਂਟ ਪੀਟਰਸਬਰਗ 'ਚ ਭਾਰਤੀ ਵਿਦਿਆਰਥੀਆਂ ਨਾਲ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ, ਜਿਸ 'ਚ 4 ਨੌਜਵਾਨਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨਦੀ ਵਿੱਚ  ਵਿਦਿਆਰਥੀਆਂ ਦੀ ਮੌਤ ਨਦੀ 'ਚ ਡੁੱਬਣ ਕਾਰਨ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਮਿਸ਼ਨ ਰੂਸੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਤਾਂ ਜੋ ਉਨ੍ਹਾਂ ਦੀਆਂ  ਮ੍ਰਿਤਕ ਦੇਹਾਂ ਪਰਿਵਾਰਾਂ ਕੋਲ ਜਲਦ ਤੋਂ ਜਲਦ ਤੋਂ ਭਾਰਤ ਭੇਜੀਆਂ ਜਾਣ। ਰਿਪੋਰਟਾਂ ਮੁਤਾਬਕ ਇਹ ਚਾਰੇ ਵਿਦਿਆਰਥੀ ਵੇਲੀਕੀ ਨੋਵਗੋਰੋਡ ਸ਼ਹਿਰ ਵਿੱਚ ਸਥਿਤ ਨੋਵਗੋਰੋਡ ਸਟੇਟ ਯੂਨੀਵਰਸਿਟੀ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਨ। ਇਨ੍ਹਾਂ ਵਿੱਚ 18 ਤੋਂ 20 ਸਾਲ ਦੀ ਉਮਰ ਦੇ ਦੋ ਮੁੰਡੇ ਅਤੇ ਦੋ ਕੁੜੀਆਂ ਸਨ।
 
ਸਥਾਨਕ ਮੀਡੀਆ ਦੇ ਅਨੁਸਾਰ, ਇੱਕ ਭਾਰਤੀ ਵਿਦਿਆਰਥੀ ਵੋਲਖੋਵ ਨਦੀ ਵਿੱਚ ਕੰਢੇ ਤੋਂ ਬਹੁਤ ਦੂਰ ਚਲਾ ਗਿਆ ਸੀ ਅਤੇ ਡੁੱਬਣ ਲੱਗਾ ਜਦੋਂ ਉਸਦੇ ਚਾਰ ਸਾਥੀਆਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਹੋਰ ਵਿਦਿਆਰਥੀ ਨਦੀ 'ਚ ਡੁੱਬ ਗਏ। ਇੱਕ ਲੜਕੇ ਨੂੰ ਸਥਾਨਕ ਲੋਕਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ।


ਮਾਸਕੋ ਸਥਿਤ ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਅਸੀਂ ਜਲਦੀ ਤੋਂ ਜਲਦੀ ਲਾਸ਼ਾਂ ਪਰਿਵਾਰਾਂ ਨੂੰ ਵਾਪਸ ਭੇਜਣ ਦੀ ਕੋਸ਼ਿਸ਼ ਕਰ ਰਹੇ ਹਾਂ।" ਜਿਸ ਵਿਦਿਆਰਥੀ ਦੀ ਜਾਨ ਬਚ ਗਈ, ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਸੇਂਟ ਪੀਟਰਸਬਰਗ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਕਿ ਵਿਦਿਆਰਥੀ ਵੇਲੀਕੀ ਵਿੱਚ ਨੋਵਗੋਰੋਡ ਸਟੇਟ ਯੂਨੀਵਰਸਿਟੀ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਨ। “ਉਨ੍ਹਾ ਲਿਖਿਆ ਕਿ "ਦੁਖੀ ਪਰਿਵਾਰਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ।"


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial