(Source: ECI/ABP News)
ਫਰਾਂਸ ਨੇ ਕੋਵਿਡ ਨਿਯਮਾਂ 'ਚ ਦਿੱਤੀ ਵੱਡੀ ਛੋਟ, ਹੁਣ ਟੀਕਾਕਰਨ ਕਰਵਾਉਣ ਵਾਲਿਆਂ ਨੂੰ ਹੋਵੇਗੀ ਟੈਸਟ ਦੀ ਲੋੜ
ਫਰਾਂਸ ਦੀ ਸਰਕਾਰ ਨੇ ਉਨ੍ਹਾਂ ਯਾਤਰੀਆਂ ਲਈ ਕੋਵਿਡ -19 ਟੈਸਟ ਦੀ ਜ਼ਰੂਰਤ ਨੂੰ ਖ਼ਤਮ ਕਰ ਦਿੱਤਾ ਹੈ ਜਿਨ੍ਹਾਂ ਦਾ ਟੀਕਾਕਰਣ ਹੋ ਗਿਆ ਹੈ। ਫਰਾਂਸ ਆਉਣ ਲਈ ਟੀਕਾਕਰਨ ਦਾ ਸਬੂਤ ਕਾਫੀ ਹੋਵੇਗਾ।
![ਫਰਾਂਸ ਨੇ ਕੋਵਿਡ ਨਿਯਮਾਂ 'ਚ ਦਿੱਤੀ ਵੱਡੀ ਛੋਟ, ਹੁਣ ਟੀਕਾਕਰਨ ਕਰਵਾਉਣ ਵਾਲਿਆਂ ਨੂੰ ਹੋਵੇਗੀ ਟੈਸਟ ਦੀ ਲੋੜ France Covid-19 test not required for Vaccinated Travellers Vaccination Omicron Variant ਫਰਾਂਸ ਨੇ ਕੋਵਿਡ ਨਿਯਮਾਂ 'ਚ ਦਿੱਤੀ ਵੱਡੀ ਛੋਟ, ਹੁਣ ਟੀਕਾਕਰਨ ਕਰਵਾਉਣ ਵਾਲਿਆਂ ਨੂੰ ਹੋਵੇਗੀ ਟੈਸਟ ਦੀ ਲੋੜ](https://feeds.abplive.com/onecms/images/uploaded-images/2022/02/12/b6de1cfd1dd60e371d3bce0eff4268f3_original.jpg?impolicy=abp_cdn&imwidth=1200&height=675)
Covid-19 in France: ਕੋਰੋਨਾ ਮਹਾਮਾਰੀ ਕਾਰਨ ਦੁਨੀਆ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਕਈ ਦੇਸ਼ ਕੋਰੋਨਾ ਪਾਬੰਦੀਆਂ ਨੂੰ ਢਿੱਲ ਕਰ ਰਹੇ ਹਨ। ਫਰਾਂਸ ਆਉਣ ਵਾਲੇ ਯਾਤਰੀਆਂ ਲਈ ਕੋਵਿਡ ਟੈਸਟ ਕਰਵਾਉਣ ਦੀ ਲਾਜ਼ਮੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਸਰਕਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਸ਼ਨੀਵਾਰ ਤੋਂ ਫਰਾਂਸ ਆਉਣ ਲਈ ਸਿਰਫ ਟੀਕਾਕਰਨ ਦਾ ਸਬੂਤ ਹੀ ਕਾਫੀ ਹੋਵੇਗਾ। ਯਾਤਰੀ ਚਾਹੇ ਕਿਸੇ ਵੀ ਦੇਸ਼ ਤੋਂ ਆ ਰਹੇ ਹੋਣ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਯਾਤਰੀਆਂ ਲਈ ਓਮੀਕ੍ਰੋਨ ਵੇਰੀਐਂਟ ਦੇ ਫੈਲਣ ਤੋਂ ਪਹਿਲਾਂ ਦੀ ਸਥਿਤੀ ਨੂੰ ਬਹਾਲ ਕਰ ਦਿੱਤਾ ਗਿਆ ਹੈ।
ਫਰਾਂਸ ਵਿੱਚ ਯਾਤਰੀਆਂ ਲਈ ਕੋਵਿਡ ਨਿਯਮਾਂ ਵਿੱਚ ਢਿੱਲ
ਫਰਾਂਸ ਦੀ ਸਰਕਾਰ ਨੇ ਕਿਹਾ ਹੈ ਕਿ ਜ਼ਿਆਦਾਤਰ ਦੇਸ਼ਾਂ ਵਿੱਚ ਓਮੀਕ੍ਰੋਨ ਵੇਰੀਐਂਟ ਕਾਰਨ ਮਹਾਂਮਾਰੀ ਫੈਲੀ ਹੋਈ ਹੈ। ਪਰ ਟੀਕਾਕਰਨ ਮੁਹਿੰਮ ਵੀ ਤੇਜ਼ੀ ਨਾਲ ਚੱਲ ਰਹੀ ਹੈ। ਵੱਡੀ ਗਿਣਤੀ ਵਿੱਚ ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ। ਅਜਿਹੇ 'ਚ ਯਾਤਰੀਆਂ ਨੂੰ ਟੀਕਾ ਲਗਵਾਉਣਾ ਹੀ ਜ਼ਰੂਰੀ ਹੈ। ਹੁਣ ਕਿਸੇ ਵੀ ਤਰ੍ਹਾਂ ਦਾ ਕੋਵਿਡ ਟੈਸਟ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਯਾਤਰੀਆਂ ਨੇ ਅਜੇ ਤੱਕ ਟੀਕਾਕਰਨ ਨਹੀਂ ਕਰਵਾਇਆ ਹੈ, ਉਨ੍ਹਾਂ ਦਾ ਕੋਵਿਡ ਟੈਸਟ ਲਾਜ਼ਮੀ ਹੋਵੇਗਾ।
ਫਰਾਂਸ ਸਰਕਾਰ ਨੇ ਇੱਕ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਯਾਤਰੀਆਂ ਨੇ ਵੈਕਸੀਨ ਨਹੀਂ ਲਈ ਹੈ, ਉਨ੍ਹਾਂ ਲਈ ਕੋਵਿਡ ਨੈਗੇਟਿਵ ਟੈਸਟ ਦੀ ਰਿਪੋਰਟ ਦਿਖਾਉਣਾ ਅਜੇ ਵੀ ਲਾਜ਼ਮੀ ਹੋਵੇਗਾ। ਹਾਲਾਂਕਿ, ਗ੍ਰੀਨ ਲਿਸਟ ਵਾਲੇ ਦੇਸ਼ਾਂ ਦੇ ਯਾਤਰੀਆਂ ਨੂੰ ਪਹੁੰਚਣ 'ਤੇ ਕੁਆਰੰਟੀਨ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਓਰੇਂਜ ਲਿਸਟ ਵਾਲੇ ਦੇਸ਼ਾਂ ਦੇ ਯਾਤਰੀਆਂ ਨੂੰ ਟੈਸਟ ਕਰਵਾਉਣਾ ਹੋਵੇਗਾ। ਦਸੰਬਰ ਵਿੱਚ ਓਮੀਕ੍ਰੋਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਤੋਂ ਬਾਅਦ ਫਰਾਂਸ ਵਿੱਚ ਲਾਗ ਨੂੰ ਰੋਕਣ ਲਈ ਟੈਸਟ ਲਾਜ਼ਮੀ ਕੀਤਾ ਗਿਆ ਸੀ।
ਦੱਸ ਦਈਏ ਕਿ ਫਰਾਂਸ ਵਿੱਚ 2 ਫਰਵਰੀ ਤੋਂ ਕੋਵਿਡ ਪਾਬੰਦੀਆਂ ਨੂੰ ਹੌਲੀ-ਹੌਲੀ ਘੱਟ ਕਰਨਾ ਸ਼ੁਰੂ ਕਰ ਦਿੱਤਾ ਹੈ। ਪਹਿਲੇ ਪੜਾਅ ਵਿੱਚ 2 ਫਰਵਰੀ ਤੋਂ ਸੰਗੀਤ ਸਮਾਰੋਹ ਹਾਲ, ਖੇਡਾਂ ਅਤੇ ਹੋਰ ਸਮਾਗਮਾਂ ਲਈ ਦਰਸ਼ਕਾਂ ਦੀ ਸਮਰੱਥਾ ਦੀ ਸੀਮਾ ਨੂੰ ਖ਼ਤਮ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab Election 2022: ਸ਼੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਦਾ ਦਲ ਬਦਲ ਜਾਰੀ, ਹੁਣ ਫਿਰ ਤੋਂ ਭਾਜਪਾ ਵਿੱਚ ਹੋਏ ਸ਼ਾਮਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)