ਭਾਰਤ ਅਤੇ ਕੈਨੇਡਾ ਵਿਚਾਲੇ ਪੈਦਾ ਹੋਏ ਤਣਾਅ ਕਾਰਨ ਸਭ ਤੋਂ ਵੱਧ ਪੰਜਾਬੀ ਚਿੰਤਾ ਵਿੱਚ ਹਨ। ਫਿਰ ਚਾਹੇ ਭਾਰਤ 'ਚ ਰਹਿੰਦੇ ਹੋਣ ਜਾਂ ਫਿਰ ਕੈਨੇਡਾ ਵਿੱਚ ਰਹਿੰਦੇ। ਸਵਾਲ ਇਹ ਹੈ ਕਿ ਜਿਹੜੇ ਉੱਜਵਲ ਭਵਿੱਖ ਦੀ ਭਾਲ ਵਿੱਚ ਕੈਨੇਡਾ ਆਏ ਹਨ ਪੰਜਾਬੀ ਜਿਹਨਾਂ ਨੇ ਹਾਲੇ ਤੱਕ PR (ਪਰਮਾਨੈਂਟ ਰੈਜ਼ੀਡੈਂਸੀ) ਹਾਸਲ ਨਹੀਂ ਕੀਤੀ ਉਹਨਾਂ ਦੀ ਕੀ ਬਣੇਗਾ। 


ਕੈਨੇਡਾ ਗਏ ਭਾਰਤੀਆਂ ਵਿਚੋਂ ਅੱਠ ਲੱਖ ਪੰਜਾਬੀਆਂ ਨੂੰ ਪਰਮਾਨੈਂਟ ਰੈਜ਼ੀਡੈਂਸੀ (ਪੀ.ਆਰ.) ਦੀ ਉਡੀਕ ਹੈ। ਤਾਜ਼ਾ ਸਰਵੇਖਣ ਅਨੁਸਾਰ ਕੈਨੇਡਾ ਵਿੱਚ 21,98,679 ਲੋਕ ਨਾਨ ਪਰਮਾਨੈਂਟ ਰੈਜ਼ੀਡੈਂਸੀ (NPR) ਅਧੀਨ ਰਹਿੰਦੇ ਹਨ, ਜਿਨ੍ਹਾਂ ਵਿੱਚੋਂ 37 ਫੀਸਦੀ  ਪੰਜਾਬੀ ਹਨ ਇਹਨਾ ਦੀ ਗਿਣਤੀ ਅੱਠ ਲੱਖ ਬਣਦੀ ਹੈ। 


ਹਾਲਾਤ ਇਹ ਹਨ ਕਿ ਵਧਦੇ ਤਣਾਅ ਕਾਰਨ ਅੱਠ ਲੱਖ ਪੰਜਾਬ ਬਹੁਤ ਚਿੰਤਤ ਹਨ। ਇਨ੍ਹਾਂ ਵਿੱਚ ਤਿੰਨ ਲੱਖ 20 ਹਜ਼ਾਰ ਵਿਦਿਆਰਥੀ ਸ਼ਾਮਲ ਹਨ। ਭਾਵੇਂ ਕੈਨੇਡੀਅਨ ਸਰਕਾਰ ਨੇ ਅਜਿਹਾ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਜਿਸ ਨਾਲ ਅੱਠ ਲੱਖ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪੈ ਜਾਵੇ ਪਰ ਮੌਜੂਦਾ ਤਣਾਅ ਨੇ ਉਨ੍ਹਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।


ਕੈਨੇਡਾ ਵਿੱਚ, 2021 ਦੇ ਮੁਕਾਬਲੇ ਐਨਪੀਆਰ ਵਿੱਚ ਸਾਲ-ਦਰ-ਸਾਲ 46 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਅਧਿਕਾਰੀ ਖੁਦ ਇਸ ਤੋਂ ਕਾਫੀ ਹੈਰਾਨ ਹਨ, ਕਿਉਂਕਿ ਕੈਨੇਡਾ ਵਿੱਚ ਐਨ.ਪੀ.ਆਰਜ਼ ਦੀ ਗਿਣਤੀ 10 ਲੱਖ ਤੋਂ ਵੱਧ ਨਹੀਂ ਹੋਈ ਸੀ।


 2021 ਦੀ ਮਰਦਮਸ਼ੁਮਾਰੀ ਦੇ ਅੰਕੜੇ ਦਰਸਾਉਂਦੇ ਹਨ ਕਿ ਕੈਨੇਡਾ ਵਿੱਚ 9,25,000 ਤੋਂ ਘੱਟ NPR ਸਨ ਜਦੋਂ ਕਿ ਇਹ ਗਿਣਤੀ ਹੁਣ 2.1 ਮਿਲੀਅਨ ਨੂੰ ਪਾਰ ਕਰ ਗਈ ਹੈ, ਜਿਸ ਵਿੱਚ ਬਹੁਤ ਜ਼ਿਆਦਾ ਪੰਜਾਬੀ ਮੂਲ ਦੇ ਨੌਜਵਾਨ ਸ਼ਾਮਲ ਹਨ। ਪੰਜਾਬੀ ਮੂਲ ਦੇ ਲੋਕ ਅਲਬਰਟਾ ਵੱਲ ਵੱਧ ਗਏ ਹਨ। 


18 ਸਤੰਬਰ ਨੂੰ ਕੈਨੇਡੀਅਨ ਪੀਐਮ ਟਰੂਡੋ ਨੇ ਭਾਰਤ ਸਰਕਾਰ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਕੈਨੇਡਾ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਸੀ। ਕੈਨੇਡਾ ਦੀ ਇਸ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਨੇ ਵੀ ਆਪਣੇ ਕੈਨੇਡੇ ਦੇ ਇੱਕ ਡਿਪਲੋਮੈਟ ਨੂੰ ਦੇਸ਼ ਛੱਡਣ ਲਈ ਕਿਹਾ ਸੀ। ਇਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ।


ਇਸ ਤੋਂ ਬਾਅਦ ਬੀਤੇ ਦਿਨ ਭਾਰਤ ਨੇ ਕਾਰਵਾਈ ਕਰਦੇ ਹੋਏ 41 ਕੈਨੇਡੀਅਨ ਡਿਪਲੋਮੈਟਸ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਹੈ। ਇਹਨਾਂ 41 ਕੈਨੇਡੀਅਨ ਡਿਪਲੋਮੈਟਸ ਨੂੰ ਭਾਰਤ ਛੱਡਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। 


ਭਾਰਤ ਵਿੱਚ 62 ਕੈਨੇਡੀਅਨ ਡਿਪਲੋਮੈਟ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 41 ਦੇ ਕਰੀਬ ਡਿਪਲੋਮੈਟਾਂ ਨੂੰ ਵਾਪਸ ਲੈਣ ਲਈ ਕਿਹਾ ਗਿਆ ਹੈ। 10 ਅਕਤੂਬਰ ਤੱਕ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ 41 ਡਿਪਲੋਮੈਟਸ ਨੂੰ ਸਮਾਂ ਦਿੱਤਾ ਹੈ ਕਿ ਉਹ ਭਾਰਤ ਛੱਡ ਕੇ ਆਪਣੇ ਦੇਸ਼ ਵਾਪਸ ਚਲੇ ਜਾਣ। 


ਰਿਪੋਰਟ ਮੁਤਾਬਕ ਇਨ੍ਹਾਂ 41 ਡਿਪਲੋਮੈਟਸ 'ਚੋਂ ਜੋ 10 ਅਕਤੂਬਰ ਤੋਂ ਬਾਅਦ ਭਾਰਤ 'ਚ ਰਹਿ ਜਾਣਗੇ, ਉਨ੍ਹਾਂ ਨੂੰ ਮਿਲਣ ਵਾਲੀਆਂ ਛੋਟਾਂ ਅਤੇ ਹੋਰ ਲਾਭ ਬੰਦ ਕਰ ਦਿੱਤੇ ਜਾਣਗੇ।  10 ਅਕਤੂਬਰ ਤੋਂ ਬਾਅਦ ਦੇਸ਼ ਵਿੱਚ ਸਿਰਫ਼ 21 ਕੈਨੇਡੀਅਨ ਡਿਪਲੋਮੈਟ ਹੀ ਰਹਿਣਗੇ।