ਪੜਚੋਲ ਕਰੋ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 

Gold underwear found in Iraq MP : ਇਰਾਕ ਵਿੱਚ ਇੱਕ ਸੰਸਦ ਮੈਂਬਰ ਦੇ ਘਰ ਛਾਪੇਮਾਰੀ ਦੌਰਾਨ ਸੋਨੇ ਦੇ ਅੰਡਰਗਾਰਮੈਂਟ, ਵੱਡੀ ਮਾਤਰਾ ਵਿੱਚ ਨਕਦੀ ਅਤੇ ਸੋਨਾ ਮਿਲਣ ਦੇ ਦਾਅਵੇ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।

Gold underwear found in Iraq MP : ਇਰਾਕ ਵਿੱਚ ਇਨ੍ਹਾਂ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਕਾਰਨ ਉੱਥੇ ਦੀ ਸਿਆਸਤ ਗਰਮਾ ਗਈ ਹੈ। ਵੱਡੇ-ਵੱਡੇ ਅਧਿਕਾਰੀਆਂ ਅਤੇ ਆਗੂਆਂ ਦੇ ਘਰਾਂ 'ਤੇ ਛਾਪੇ ਮਾਰੇ ਜਾ ਰਹੇ ਹਨ, ਜਿੱਥੋਂ ਕਈ ਕਿਲੋ ਸੋਨਾ ਅਤੇ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਹੋ ਰਹੀ ਹੈ।

ਸੋਸ਼ਲ ਮੀਡੀਆ 'ਤੇ ਇਨ੍ਹਾਂ ਦਿਨਾਂ ਇਰਾਕ ਦੀ ਮਹਿਲਾ ਸੰਸਦ ਮੈਂਬਰ ਹਿੰਦ ਅਲ-ਅੱਬਾਸੀ ਦੇ ਘਰ ਹੋਈ ਛਾਪੇਮਾਰੀ ਨਾਲ ਜੁੜੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੇ ਦੁਨੀਆ ਭਰ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਸਦ ਮੈਂਬਰ ਦੇ ਘਰ ਤੋਂ  5.7 ਕਰੋੜ ਅਮਰੀਕੀ ਡਾਲਰ (ਲਗਭਗ 490 ਕਰੋੜ ਰੁਪਏ) ਦੀ ਨਕਦੀ ਅਤੇ 27 ਕਿਲੋਗ੍ਰਾਮ ਖ਼ਾਲਿਸ ਸੋਨਾ ਬਰਾਮਦ ਹੋਇਆ। ਇੰਨਾ ਹੀ ਨਹੀਂ, ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਤੋਂ  ਸੋਨੇ ਦੇ ਅੰਡਰਗਾਰਮੈਂਟ (ਬਰਾ ਅਤੇ ਪੈਂਟੀ) ਵੀ ਬਰਾਮਦ ਹੋਏ ਹਨ।

 ਇਰਾਕ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਕਈ ਅਧਿਕਾਰੀਆਂ ਅਤੇ ਸੰਸਦ ਮੈਂਬਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ, ਜਿਨ੍ਹਾਂ ਵਿੱਚ ਹਿੰਦ ਅਲ-ਅੱਬਾਸੀ ਦਾ ਨਾਮ ਵੀ ਸ਼ਾਮਲ ਹੈ।

ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਘਰੋਂ ਵੱਡੀ ਮਾਤਰਾ ਵਿੱਚ ਨਕਦੀ ਅਤੇ ਸੋਨਾ ਮਿਲਿਆ। ਕੁਝ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਕਿ ਛਾਪੇ ਦੌਰਾਨ ਸੋਨੇ ਨਾਲ ਬਣੀ ਬਰਾ ਅਤੇ ਪੈਂਟੀ ਵੀ ਬਰਾਮਦ ਹੋਈ, ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇੰਟਰਨੈੱਟ 'ਤੇ ਇਨ੍ਹਾਂ ਨੂੰ "ਗੋਲਡਨ ਅੰਡਰਗਾਰਮੈਂਟਸ" ਕਿਹਾ ਜਾ ਰਿਹਾ ਹੈ।

ਹੁਣ ਤੱਕ ਦੀ ਕਾਰਵਾਈ ਵਿੱਚ 47 ਤੋਂ ਵੱਧ ਸ਼ੱਕੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਸਭ ਤੋਂ ਵੱਧ ਚਰਚਾ ਇਨ੍ਹਾਂ ਕਥਿਤ ਸੋਨੇ ਦੇ ਅੰਡਰਗਾਰਮੈਂਟ ਦੀ ਹੋ ਰਹੀ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਅਧਿਕਾਰਕ ਤੌਰ 'ਤੇ ਪੁਸ਼ਟੀ ਨਹੀਂ ਹੋ ਸਕੀ।

ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰ ਆਲੀਆ ਨਾਸਿਫ਼ ਦੇ ਘਰ ਛਾਪੇਮਾਰੀ ਦੌਰਾਨ ਲਗਭਗ 1 ਕਰੋੜ 55 ਲੱਖ ਅਮਰੀਕੀ ਡਾਲਰ ਦੀ ਨਕਦੀ ਅਤੇ ਸੋਨਾ ਬਰਾਮਦ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਕੁੱਲ ਮਿਲਾ ਕੇ ਇਸ ਮੁਹਿੰਮ ਦੌਰਾਨ ਹੁਣ ਤੱਕ ਸੈਂਕੜੇ ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਜਾ ਚੁੱਕੀ ਹੈ।

ਸੋਨੇ ਦੀ ਬਰਾ-ਪੈਂਟੀ ਵਾਲੇ ਦਾਅਵੇ ਵਿੱਚ ਕਿੰਨੀ ਸੱਚਾਈ?

ਇਹ ਗੱਲ ਸਹੀ ਹੈ ਕਿ ਇਰਾਕ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵੱਡੀ ਮੁਹਿੰਮ ਚੱਲ ਰਹੀ ਹੈ ਅਤੇ ਕਈ ਸੰਸਦ ਮੈਂਬਰਾਂ ਅਤੇ ਅਧਿਕਾਰੀਆਂ ਦੇ ਘਰਾਂ ਤੋਂ ਨਕਦੀ ਅਤੇ ਸੋਨਾ ਬਰਾਮਦ ਹੋਇਆ ਹੈ ਪਰ ਸੋਨੇ ਨਾਲ ਬਣੀ ਬਰਾ ਅਤੇ ਪੈਂਟੀ ਮਿਲਣ ਦੇ ਦਾਅਵੇ ਦੀ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ। ਇਰਾਕੀ ਅਧਿਕਾਰੀਆਂ ਨੇ ਵੀ ਇਸ ਸਬੰਧੀ ਵਿਸਥਾਰ ਨਾਲ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਰਾਕ ਲੰਬੇ ਸਮੇਂ ਤੋਂ ਭ੍ਰਿਸ਼ਟਾਚਾਰ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਉੱਥੇ ਸਿਆਸੀ ਅਤੇ ਸਰਕਾਰੀ ਅਹੁਦਿਆਂ 'ਤੇ ਬੈਠੇ ਕਈ ਲੋਕਾਂ 'ਤੇ ਵੱਡੀ ਸੰਪਤੀ ਇਕੱਠੀ ਕਰਨ ਦੇ ਦੋਸ਼ ਲੱਗਦੇ ਰਹੇ ਹਨ। ਅਜਿਹੇ ਵਿੱਚ ਸਰਕਾਰ ਆਪਣੀ ਛਵੀ ਸੁਧਾਰਨ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਲਈ ਇਹ ਕਾਰਵਾਈ ਕਰ ਰਹੀ ਹੈ।

Advertisement

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget