ਵਾਸ਼ਿੰਗਟਨ: ਅਮਰੀਕਾ ਵਿੱਚ ਗਰੀਨ ਕਾਰਡ ਦੀ ਆਸ ਲਾਈ ਬੈਠੇ ਭਾਰਤੀਆਂ ਲਈ ਵੱਡੀ ਖੁਸ਼ਖਬਰੀ ਹੈ। ਅਮਰੀਕਾ ਸਰਕਾਰ ਜਲਦ ਹੀ ਗਰੀਨ ਕਾਰਡ ਅਰਜ਼ੀਆਂ ਦਾ ਨਿਬੇੜਾ ਕਰਨ ਦੇ ਰੌਂਅ ਵਿੱਚ ਹੈ। ਇਸ ਲਈ ਪਰਵਾਸੀ ਮਾਮਲਿਆਂ ਬਾਰੇ ਮੰਤਰਾਲੇ ਨੇ ਕੰਮ ਵਿੱਚ ਤੇਜ਼ੀ ਲਿਆਂਦੀ ਹੈ। ਸਰਕਾਰ ਦੇ ਇਸ ਕਦਮ ਨਾਲ ਭਾਰਤ ਦੇ ਨਾਲ-ਨਾਲ ਹੋਰ ਕਈ ਮੁਲਕਾਂ ਦੇ ਨਾਗਰਿਕਾਂ ਨੂੰ ਫਾਇਦਾ ਹੋਏਗਾ।
ਹਾਸਲ ਜਾਣਕਾਰੀ ਮੁਤਾਬਕ ਵ੍ਹਾਈਟ ਹਾਊਸ ਵੱਲੋਂ ਗਰੀਨ ਕਾਰਡ ਅਰਜ਼ੀਆਂ ਦਾ ਪ੍ਰੋਸੈਸਿੰਗ ਸਮਾਂ ਘਟਾ ਕੇ ਛੇ ਮਹੀਨੇ ਤੇ ਸਾਰੇ ਬੈਕਲਾਗ ਅਪਰੈਲ 2023 ਤੱਕ ਖ਼ਤਮ ਕਰਨ ਸਬੰਧੀ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਹ ਤਜਵੀਜ਼ ਜੇਕਰ ਲਾਗੂ ਹੋ ਗਈ ਤਾਂ ਇਸ ਨਾਲ ਭਾਰਤ ਤੇ ਚੀਨ ਸਮੇਤ ਹੋਰ ਹਜ਼ਾਰਾਂ ਪਰਵਾਸੀ ਪਰਿਵਾਰਾਂ ਨੂੰ ਲਾਭ ਹੋਵੇਗਾ।
ਇਹ ਵੀ ਪੜ੍ਹੋ:ਲੰਡਨ ਵਿੱਚ ਕੌਫੀ ਪੀਣ ਗਈ ਪਾਕਿਸਤਾਨੀ ਮੰਤਰੀ ਜਮ ਕੇ ਹੋਈ ਜਲੀਲ, ਲੋਕਾਂ ਨੇ ਲਾਏ ਚੋਰਨੀ-ਚੋਰਨੀ ਦੇ ਨਾਅਰੇ
ਏਸ਼ਿਆਈ ਅਮਰੀਕੀ, ਜੱਦੀ ਹਵਾਈ ਤੇ ਪੈਸੇਫਿਕ ਟਾਪੂਆਂ ਬਾਰੇ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ ਨੇ ਇਸ ਸਾਲ ਮਈ ’ਚ ਇਹ ਸਿਫ਼ਾਰਸ਼ਾਂ ਕੀਤੀਆਂ ਸਨ। ਕਮਿਸ਼ਨ ਨੇ ਸ਼ੁੱਕਰਵਾਰ ਨੂੰ ਰਿਪੋਰਟ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਇਹ 24 ਅਗਸਤ ਨੂੰ ਰਾਸ਼ਟਰਪਤੀ ਭਵਨ ਨੂੰ ਸੌਂਪ ਦਿੱਤੀ ਸੀ।
ਦੱਸ ਦਈਏ ਕਿ ਸਿਲੀਕਾਨ ਵੈਲੀ ਆਧਾਰਿਤ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਜੈਨ ਨੇ ਭਾਈਚਾਰੇ ਤੋਂ ਮਿਲੀ ਫੀਡਬੈਕ ਮਗਰੋਂ ਕਮਿਸ਼ਨ ਦੀ ਪਹਿਲੀ ਬੈਠਕ ਦੌਰਾਨ ਹੀ ਤਜਵੀਜ਼ਾਂ ਪੇਸ਼ ਕਰ ਦਿੱਤੀਆਂ ਸਨ। ਉਸ ਦੀ ਤਜਵੀਜ਼ ਨੂੰ ਕਮਿਸ਼ਨ ਨੇ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਸੀ।
ਕੈਨੇਡਾ 'ਚ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਭਾਰਤ ਸਰਕਾਰ ਦੀ ਐਡਵਾਈਜ਼ਰੀ
ਉਧਰ, ਭਾਰਤ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ।
ਕੈਨੇਡਾ ਵਿੱਚ ਨਸਲੀ ਤੇ ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਇਸ ਮਾਮਲੇ ਵਿਚ ਚੌਕਸ ਰਹਿਣ ਲਈ ਕਿਹਾ ਹੈ। ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਕੋਲ ਆਪਣੀਆਂ ਸ਼ਿਕਾਇਤਾਂ ਵੀ ਦੇ ਸਕਦੇ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।