ਨਵੀਂ ਦਿੱਲੀ: ਵਿਦੇਸ਼ਾਂ ਵਿੱਚ ਖਾਲਿਸਤਾਨ ਪੱਖੀਆਂ ਦੀਆਂ ਵਧ ਰਹੀਆਂ ਸਰਗਰਮੀਆਂ ਤੋਂ ਭਾਰਤ ਸਰਕਾਰ ਅਲਰਟ ਹੋ ਗਈ ਹੈ। ਭਾਰਤ ਨੇ ਆਸਟਰੇਲੀਆ ਤੇ ਕੈਨੇਡਾ ਸਰਕਾਰ ਕੋਲ ਇਹ ਮਾਮਲਾ ਉਠਾਇਆ ਹੈ। ਭਾਰਤ ਸਰਕਾਰ ਨੇ ਕਿਹਾ ਹੈ ਕਿ ਵਿਦੇਸ਼ੀ ਧਰਤੀ ਤੋਂ ਭਾਰਤ ਵਿਰੋਧੀ ਸਰਗਰਮੀਆਂ ਉੱਪਰ ਰੋਕ ਲਾਈ ਜਾਏ। ਉਂਝ ਆਸਟਰੇਲੀਆ ਤੇ ਕੈਨੇਡਾ ਸਰਕਾਰ ਦਾ ਇਸ ਬਾਰੇ ਕੋਈ ਪ੍ਰਤੀਕਰਮ ਨਹੀਂ ਆਇਆ ਹੈ।



ਦੱਸ ਦਈਏ ਕਿ ਭਾਰਤ ਨੇ ਆਸਟਰੇਲੀਆ ਵਿੱਚ ਭਾਰਤੀਆਂ ’ਤੇ ਹਮਲਿਆਂ ਦੀ ਨਿਖੇਧੀ ਕਰਦਿਆਂ ਆਸਟਰੇਲੀਆ ਸਰਕਾਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਆਸਟ੍ਰੇਲਿਆਈ ਖੇਤਰ ਦੀ ਵਰਤੋਂ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਅਖੌਤੀ ਖਾਲਿਸਤਾਨੀ ਰਾਇਸ਼ੁਮਾਰੀ ਤੇ ਆਸਟਰੇਲੀਆ ਵਿੱਚ ਕੱਟੜਪੰਥੀਆਂ ਵੱਲੋਂ ਕਾਰਵਾਈਆਂ ਨੂੰ ਸਿਰੇ ਨੂੰ ਨਕਾਰਦਿਆਂ ਰੋਸ ਜ਼ਾਹਰ ਕੀਤਾ। 


ਦੱਸ ਦਈਏ ਕਿ ਸਿੱਖਸ ਫਾਰ ਜਸਟਿਸ ਵੱਲੋਂ ਮੈਲਬੌਰਨ ਵਿੱਚ ‘ਪੰਜਾਬ ਸੁਤੰਤਰਤਾ ਰਾਇਸ਼ੁਮਾਰੀ’ ਸਬੰਧੀ ਸਮਾਗਮ 30 ਜਨਵਰੀ ਨੂੰ ਕਰਵਾਇਆ ਗਿਆ ਸੀ। ਅਰਿੰਦਮ ਬਾਗਚੀ ਨੇ ਕਿਹਾ, ‘ਅਸੀਂ ਕੱਟੜਪੰਥੀਆਂ ਦੇ ਅਜਿਹੇ ਹਮਲਿਆਂ ਦੀ ਸਖ਼ਤ ਨਿੰਦਾ ਕਰਦੇ ਹਾਂ ਤੇ ਅਸੀਂ ਸਥਾਨਕ ਅਧਿਕਾਰੀਆਂ ਨੂੰ ਦੋਸ਼ੀਆਂ ਦੀ ਜਾਂਚ ਕਰਨ ਤੇ ਸਜ਼ਾ ਦੇਣ ਦੀ ਅਪੀਲ ਕਰਦੇ ਹਾਂ।’ 


ਉਧਰ, ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਸਿਹਤਮੰਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਨੇ ਇਹ ਟਿੱਪਣੀ ਕੈਨੇਡਾ ਵਿੱਚ ਭਾਰਤੀਆਂ ਵਿਰੁੱਧ ਵਧ ਰਹੇ ਨਫ਼ਰਤੀ ਮਾਮਲੇ ਤੇ ਸੰਪਰਦਾਇਕ ਹਿੰਸਾ ਦੀਆਂ ਘਟਨਾਵਾਂ ਬਾਰੇ ਰਾਜ ਸਭਾ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤੀ। ਮੁਰਲੀਧਰਨ ਨੇ ਕਿਹਾ ਕਿ ਭਾਰਤ ਨਿਯਮਿਤ ਤੌਰ ’ਤੇ ਭਾਰਤ ਵਿਰੋਧੀ ਕਾਰਵਾਈਆਂ ਦੇ ਮਾਮਲੇ ਕੈਨੇਡਾ ਸਰਕਾਰ ਦੇ ਸਨਮੁਖ ਰੱਖਦਾ ਰਿਹਾ ਹੈ ਤੇ ਜਾਂਚ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਅਪੀਲ ਕਰਦਾ ਰਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ