America: ਅਮਰੀਕਾ 'ਚ ਗਨ ਕਲਚਰ ਨੇ ਫਿਰ ਮਚਾਈ ਤਬਾਹੀ, ਅੰਨ੍ਹੇਵਾਹ ਗੋਲੀਬਾਰੀ 'ਚ ਪੁਲਿਸ ਮੁਲਾਜ਼ਮਾਂ ਸਮੇਤ 5 ਲੋਕਾਂ ਦੀ ਮੌਤ
America Shooting: ਅਮਰੀਕਾ ਵਿੱਚ ਇੱਕ ਵਾਰ ਫਿਰ ਹਥਿਆਰਾਂ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਥੇ ਉੱਤਰੀ ਕੈਰੋਲੀਨਾ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
America Shooting: ਅਮਰੀਕਾ ਵਿੱਚ ਇੱਕ ਵਾਰ ਫਿਰ ਹਥਿਆਰਾਂ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਥੇ ਉੱਤਰੀ ਕੈਰੋਲੀਨਾ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨਾਲ ਹੀ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦੀ ਸੂਚਨਾ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਇਸ ਦੇ ਨਾਲ ਹੀ ਹਮਲਾਵਰ ਨੂੰ ਵੀ ਪੁਲਿਸ ਨੇ ਫੜ ਲਿਆ ਹੈ। ਫਿਲਹਾਲ ਪੁਲਿਸ ਨੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ।
ਅਮਰੀਕੀ ਏਜੰਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਹਮਲਾਵਰ ਅਚਾਨਕ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਆਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਜ਼ਖਮੀ ਵੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਹਮਲਾਵਰ ਦੀ ਇੱਕ ਗੋਲੀ ਉੱਥੇ ਮੌਜੂਦ ਪੁਲਿਸ ਮੁਲਾਜ਼ਮ ਨੂੰ ਵੀ ਲੱਗੀ, ਜਿਸ ਦੀ ਕੁਝ ਦੇਰ ਬਾਅਦ ਮੌਤ ਹੋ ਗਈ। ਫਿਲਹਾਲ ਹਮਲਾਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Stop mindless violence in America: Raleigh mayor after 5 dead in shooting
— ANI Digital (@ani_digital) October 14, 2022
Read @ANI Story | https://t.co/JhOD0ePpah#US #Raleigh pic.twitter.com/7CzJDD0Q8b
ਅਮਰੀਕਾ ਵਿੱਚ ਬੰਦੂਕ ਕਲਚਰ ਲਗਾਤਾਰ ਤਬਾਹੀ ਮਚਾ ਰਿਹਾ ਹੈ। ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਲੋਕਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਹਾਲ ਹੀ ਵਿੱਚ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸਕੂਲੀ ਬੱਚਿਆਂ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਓਕਲੈਂਡ 'ਚ ਸਕੂਲ ਕੈਂਪਸ 'ਚ ਭਿਆਨਕ ਗੋਲੀਬਾਰੀ ਹੋਈ, ਜਿਸ 'ਚ ਕਈ ਲੋਕ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਵੀ ਇੱਕ ਸਕੂਲ ਵਿੱਚ ਗੋਲੀਬਾਰੀ ਵਿੱਚ 17 ਬੱਚੇ ਮਾਰੇ ਗਏ ਸਨ। ਹਾਲ ਹੀ ਵਿੱਚ ਜਾਰੀ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਸ ਸਾਲ ਅਮਰੀਕਾ ਵਿੱਚ 96 ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ। ਇਨ੍ਹਾਂ ਮੌਤਾਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ।