Texas Shooting: ਅਮਰੀਕਾ 'ਚ ਫਿਰ ਗੋਲੀਬਾਰੀ! ਮਾਲ 'ਚ ਦਾਖਲ ਹੋ ਕੇ ਹਮਲਾਵਰ ਨੇ ਚਲਾਈ ਗੋਲੀ, 9 ਦੀ ਮੌਤ, ਹਮਲਾਵਰ ਵੀ ਹਲਾਕ
Gun Violence in US: ਅਮਰੀਕਾ ਦੇ ਟੈਕਸਾਸ ਸੂਬੇ 'ਚ ਇੱਕ ਬੰਦੂਕਧਾਰੀ ਨੇ ਮਾਲ 'ਚ ਦਾਖਲ ਹੋ ਕੇ ਲੋਕਾਂ 'ਤੇ ਹਮਲਾ ਕਰ ਦਿੱਤਾ। ਉਸ ਦੀ ਗੋਲੀਬਾਰੀ 'ਚ ਕਈ ਲੋਕ ਜ਼ਖਮੀ ਹੋਏ ਹਨ।
Texas Mall Shooting: ਅਮਰੀਕਾ (USA) ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਇੱਥੇ ਦੱਸ ਦੇਈਏ ਕਿ ਟੈਕਸਾਸ ਸੂਬੇ ਦੇ ਡਲਾਸ ਨੇੜੇ ਇੱਕ ਸ਼ਾਪਿੰਗ ਮਾਲ ਵਿੱਚ ਇੱਕ ਬੰਦੂਕਧਾਰੀ ਦਾਖਲ ਹੋ ਗਿਆ। ਉਸ ਨੇ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਮਾਲ 'ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਿਸ ਮੁਲਾਜ਼ਮਾਂ ਨੇ ਪੂਰੇ ਮਾਲ ਨੂੰ ਘੇਰ ਲਿਆ।
ਹਮਲਾਵਰ ਵੀ ਮਾਰਿਆ ਗਿਆ
ਪੁਲਿਸ ਨੇ ਦੱਸਿਆ ਕਿ ਹਮਲਾਵਰ ਮਾਰਿਆ ਗਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਹਮਲਾਵਰ ਨੇ ਗੋਲੀ ਚਲਾਉਣ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਲਈ ਜਾਂ ਪੁਲਿਸ ਦੀ ਜਵਾਬੀ ਕਾਰਵਾਈ 'ਚ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੋਲੀਬਾਰੀ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਲੋਕਾਂ ਨੂੰ ਐਂਬੂਲੈਂਸ 'ਚ ਹਸਪਤਾਲ ਲਿਜਾਂਦੇ ਦੇਖਿਆ ਗਿਆ। ਟੈਕਸਾਸ ਦੇ ਮਾਲ 'ਚ ਗੋਲੀਬਾਰੀ ਦੀ ਸੋਸ਼ਲ ਮੀਡੀਆ 'ਤੇ ਚਰਚਾ ਹੋ ਰਹੀ ਹੈ।
ਲੜਾਕਿਆਂ ਦੀ ਪੁਸ਼ਾਕ ਵਿੱਚ ਸੀ ਹਮਲਾਵਰ
ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਐਤਵਾਰ 7 ਮਈ ਨੂੰ ਟੈਕਸਾਸ ਸੂਬੇ ਦੇ ਡਲਾਸ ਨੇੜੇ ਐਲਨ ਕਸਬੇ ਦੇ ਇੱਕ ਮਾਲ 'ਚ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਪਹੁੰਚੀ ਅਤੇ ਪੁਲਿਸ ਨੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ। ਬਾਅਦ ਵਿੱਚ ਉੱਥੇ ਇੱਕ ਵਿਅਕਤੀ ਦੀ ਲਾਸ਼ ਮਿਲੀ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਹਮਲਾਵਰ ਦੀ ਲਾਸ਼ ਸੀ।
Censored video showing the mass shooting suspect dead on the floor on the site of Allen Premium Outlets mall in Allen, Texas. The suspect, who appears to be white, and possibly in his early 20s, is seen wearing tactical clothing. pic.twitter.com/EvfZXOSyYO
— Global Affairs (@OurEarthAffairs) May 7, 2023
ਟਵਿੱਟਰ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਹਮਲਾਵਰ ਨੂੰ ਮਰਿਆ ਪਿਆ ਦੇਖਿਆ ਜਾ ਸਕਦਾ ਹੈ। ਉਸ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।