Karte Parwan Gurdwara Attack: ਪਰਵਾਨ ਗੁਰਦੁਆਰਾ ਬਣਿਆ ਤਾਲਿਬਾਨ ਦਾ ਨਿਸ਼ਾਨਾ, ਕਾਬੁਲ ਦੇ ਗੁਰਦੁਆਰੇ 'ਤੇ ਹਮਲੇ ਦੀ ਵੀਡੀਓ
ਮੀਡੀਆ ਰਿਪੋਰਟਾਂ ਮੁਤਾਬਕ ਗੁਰਦਵਾਰਾ ਕਰਤਾ ਪਰਵਨ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ।
ਅਫਗਾਨਿਸਤਾਨ ਦੇ ਕਾਬੂਲ ਤੋਂ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨ ਆਈਐਸ ਆਈਐਸ ਦੇ ਕੁਝ ਹਮਲਾਵਰ ਗੁਰਦੁਆਰੇ ‘ਚ ਵੜ ਗਏ ਅਤੇ ਉਨ੍ਹਾਂ ਨੇ ਉੱਥੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਇਸ ਹਮਲੇ ‘ਚ ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ ਹੈ। ਕਾਬੁਲ ‘ਚ ਡਰੇ ਹੋਏ ਸਿੱਖਾਂ ਦਾ ਦਾਅਵਾ ਹੈ ਕਿ ਆਈਐਸਆਈਐਸ ਦੇ ਹਮਲਾਵਰ ਗੁਰਦੁਆਰੇ ਅੰਦਰ ਵੜ ਗਏ। ਉਨ੍ਹਾਂ ਨੇ ਦੱਸਿਆ ਕਿ ਫਾਈਰਿੰਗ ਦੀ ਆਵਾਜ਼ ਸੁਣ ਰਹੀ ਪਰ ਅਜੇ ਤੱਕ ਇਹ ਸਾਫ਼ ਨਹੀਂ ਕਿ ਉੱਥੇ ਹੋਇਆ ਕੀ ਹੈ।
Alarming news from #Kabul armed militants likely from #ISIS as per Gurnam Singh the president of Gurdwara,have entered Karte Parwan Gurudwara.He is weeping & many of those residing in Gurdwara have been killed as per him .Requesting @narendramodi ji & @MEAIndia for SOS assistance pic.twitter.com/5iEtCLMTwH
— Puneet Singh Chandhok (@PSCINDIAN) June 18, 2022
ਮੀਡੀਆ ਰਿਪੋਰਟਾਂ ਮੁਤਾਬਕ ਗੁਰਦਵਾਰਾ ਕਰਤਾ ਪਰਵਨ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਮੁਤਾਬਕ ਅੱਤਵਾਦੀ ਐਸਆਈਐਸਆਈ ਦੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਗੈਰ ਕਿਸੇ ਹੋਰ ਦੇਰੀ ਦੇ ਅਫਗਾਨ ਘੱਟਗਿਣਤੀਆਂ ਨੂੰ ਫੌਰਨ ਉੱਥੋਂ ਭਾਰਤ ਵਾਪਸ ਬੁਲਾਇਆ ਜਾਵੇ। ਉਹ ਛੇ ਮਹੀਨਿਆਂ ਤੋਂ ਈ-ਵੀਜ਼ਾ ਦਾ ਇੰਤਜ਼ਾਰ ਕਰ ਰਹੇ ਹਨ।
ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਕਰਤਾ ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨਾਲ ਗੱਲਬਾਤ ਕੀਤੀ ਹੈ। ਗੁਰਨਾਮ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਵਿਸ਼ਵ ਪੱਧਰ 'ਤੇ ਸਮਰਥਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਮਲਿਆਂ 'ਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਰਕਾਰ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਪਵਿੱਤਰ ਗੁਰਦੁਆਰੇ 'ਤੇ ਹਮਲੇ ਦੀ ਖਬਰ ਤੋਂ ਡੂੰਘੇ ਚਿੰਤਤ ਹਾਂ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਘਟਨਾ ਬਾਰੇ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।
ਦੱਸ ਦਈਏ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਅਕਤੂਬਰ 2021 ਵਿੱਚ ਕੁਝ ਹਥਿਆਰਬੰਦ ਵਿਅਕਤੀ ਇਸ ਗੁਰਦੁਆਰੇ ਵਿੱਚ ਦਾਖ਼ਲ ਹੋਏ ਸੀ। ਸੁਰੱਖਿਆ ਵਿੱਚ ਤਾਇਨਾਤ ਗਾਰਡਾਂ ਨੂੰ ਹਿਰਾਸਤ ਵਿੱਚ ਲੈਣ ਦੇ ਨਾਲ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ ਸੀ। ਮੀਡੀਆ ਰਿਪੋਰਟਾਂ ਮੁਤਾਬਕ ਦੁਪਹਿਰ ਵੇਲੇ 10-16 ਅਣਪਛਾਤੇ ਹਥਿਆਰਬੰਦ ਵਿਅਕਤੀ ਗੁਰਦੁਆਰੇ ਅੰਦਰ ਦਾਖ਼ਲ ਹੋਏ ਸੀ। ਤਿੰਨ ਗਾਰਡਾਂ ਦੇ ਹੱਥ-ਪੈਰ ਬੰਨ੍ਹੇ ਹੋਏ ਸੀ ਅਤੇ ਗੁਰਦੁਆਰੇ ਤੋਂ ਬਾਹਰ ਆਉਂਦੇ ਸਮੇਂ ਉਨ੍ਹਾਂ ਨੇ ਸੀਸੀਟੀਵੀ ਤੋੜੇ ਸੀ।
ਇਹ ਵੀ ਪੜ੍ਹੋ: ਜੋਗਿੰਦਰ ਪੱਪਲ ਦੀ ਗ੍ਰਿਫਤਾਰੀ 'ਤੇ ਵੜਿੰਗ ਦਾ ਹਮਲਾ, ਕਿਹਾ- ਇਹ ਪੂਰੀ ਤਰ੍ਹਾਂ ਨਾਲ ਦੁਸ਼ਮਣੀ ਦੀ ਰਾਜਨੀਤੀ