(Source: ECI/ABP News)
SFJ Chief: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ, ਵੀਡੀਓ ਕੀਤੀ ਜਾਰੀ
SFJ Chief Gurpatwant Singh Pannu: 15 ਅਗਸਤ ਨੇੜੇ ਆਉਂਦੇ ਹੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੀ ਸਾਹਮਣੇ ਆ ਗਿਆ ਹੈ। ਇੱਕ ਵਾਰ ਮੁੜ ਤੋਂ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਖਿਲਾਫ਼ ਜ਼ਹਿਰ ਉਗਲਿਆ ਹੈ।
![SFJ Chief: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ, ਵੀਡੀਓ ਕੀਤੀ ਜਾਰੀ Gurpatwant Singh Pannu issues new threat video SFJ Chief: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ, ਵੀਡੀਓ ਕੀਤੀ ਜਾਰੀ](https://feeds.abplive.com/onecms/images/uploaded-images/2023/07/28/819c8f5b90b04c709279b964570a435c1690554995481785_original.png?impolicy=abp_cdn&imwidth=1200&height=675)
15 ਅਗਸਤ ਨੇੜੇ ਆਉਂਦੇ ਹੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੀ ਸਾਹਮਣੇ ਆ ਗਿਆ ਹੈ। ਇੱਕ ਵਾਰ ਮੁੜ ਤੋਂ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਖਿਲਾਫ਼ ਜ਼ਹਿਰ ਉਗਲਿਆ ਹੈ। SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਨੂੰ ਤੋੜਨ ਦੀ ਧਮਕੀ ਦਿੱਤੀ ਹੈ।
ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ 'ਤੇ ਲਾਲ ਕਿਲੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂੰ ਨੇ ਇਸ ਵੀਡੀਓ ਵਿੱਚ ਤਿਰੰਗੇ ਦਾ ਅਪਮਾਨ ਵੀ ਕੀਤਾ ਹੈ ਅਤੇ ਲੋਕਾਂ ਨੂੰ ਅਜਿਹਾ ਕਰਨ ਲਈ ਉਕਸਾਇਆ ਹੈ। ਪੰਨੂ ਨੇ ਨਵੀਂ ਵੀਡੀਓ ਜਾਰੀ ਕਰਕੇ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।
SFJ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤੀ ਦੀਆਂ ਏਜੰਸੀਆਂ 'ਤੇ ਹੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਨੂ ਨੇ ਆਪਦੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਭਾਰਤੀ ਏਜੰਸੀਆਂ 15 ਅਗਸਤ ਨੂੰ ਲਾਲ ਕਿਲ੍ਹੇ 'ਤੇ ਕੁਝ ਗਲਤ ਕਰ ਸਕਦੀਆਂ ਹਨ ਅਤੇ ਇਸ ਦਾ ਇਲਜ਼ਾਮ ਸਿੱਖਾਂ 'ਤੇ ਪਾ ਸਕਦੀਆਂ ਹਨ।
ਵੀਡੀਓ ਵਿੱਚ SFJ ਦੇ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਦੇ ਲੋਕਾਂ ਨੂੰ ਇਸ ਦਿਨ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਜਾਂਦੀ ਹੈ। ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਅਤੇ ਭਾਰਤ ਦੇ ਲੋਕਾਂ ਦੀ ਉਸ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪੰਨੂੰ ਨੇ ਦੇਸ਼ ਨੂੰ ਟੁਕੜਿਆਂ ਵਿੱਚ ਵੰਡ ਕੇ ਭਾਰਤ ਦੀ ਪਛਾਣ ਨੂੰ ਤਬਾਹ ਕਰਨ ਦੀ ਗੱਲ ਕੀਤੀ। ਵੀਡੀਓ 'ਚ ਪੰਨੂ ਪੰਜਾਬ ਨੂੰ ਵੱਖ ਕਰਕੇ ਖਾਲਿਸਤਾਨ ਬਣਾਉਣ ਦੀ ਗੱਲ ਵੀ ਕਰ ਰਿਹਾ ਹੈ।
ਪੰਨੂ ਇਸ ਤੋਂ ਪਹਿਲਾਂ ਵੀ ਕਈ ਵਾਰ ਧਮਕੀਆਂ ਦੇ ਚੁੱਕੇ ਹਨ। ਕਰੀਬ 4 ਦਿਨ ਪਹਿਲਾਂ ਪੰਨੂ ਨੇ ਵਿਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਤੋਂ SFJ ਵੱਲੋਂ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ ਦੇਣ ਵਾਲੀ ਵੀਡੀਓ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਭਾਰਤ ਦੀਆਂ ਖੁਫੀਆ ਏਜੰਸੀਆਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਸਮਰਥਕਾਂ 'ਤੇ ਨਜ਼ਰ ਰੱਖ ਰਹੀਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)