Guru Nanak Jayanti 2023: ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਕਰੀਬਨ 3000 ਸਿੱਖ ਸ਼ਰਧਾਲੂ ਪਾਕਿਸਤਾ੍ਨ ਪੁੱਜੇ ਹਨ। ਇਹ ਸ਼ਰਧਾਲੂ ਵਾਹਘਾ ਸਰਹੱਦ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 10 ਦਿਨਾਂ ਲਈ ਪਾਕਿਸਤਾਨ ਗਏ ਹਨ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਗਿਆ ਹੈ।


ਇਸ ਬਾਬਤ ਪਾਕਿਸਤਾਨੀ ਅਧਿਕਾਰੀ ਰਾਣਾ ਸ਼ਾਹਿਦ ਸਲੀਮ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3000 ਦੇ ਕਰੀਬ ਭਾਰਤੀ ਸ਼ਰਧਾਲੂ ਪਾਕਿਸਤਾਨ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੇ ਲਈ ਸੁਰੱਖਿਆਂ ਦਾ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਯਾਤਰਾ ਨੂੰ ਸੌਖਲਾ ਬਣਾਉਣ ਲਈ ਹਰ ਤਰ੍ਹਾਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ 3000 ਸਿੱਖ ਸ਼ਰਧਾਲੂ ਪਾਕਿਸਤਾਨ ਆਏ ਹਨ ਜਦੋਂ ਕਿ ਉਹ ਇਸ ਤੋਂ ਵੀ ਵੱਧ ਸ਼ਰਧਾਲੂਆਂ ਨੂੰ ਸਹੂਲਤਾਂ ਦੇਣ ਲਈ ਤਿਆਰ ਹਨ।


10 ਦਿਨਾਂ ਤੱਕ ਪਾਕਿਸਤਾਨ ਰਹਿਣਗੇ ਸਿੱਖ ਸ਼ਰਧਾਲੂ


ਸਲੀਮ ਨੇ ਕਿਹਾ, ਜੇ ਭਾਰਤ ਸਰਕਾਰ ਇਜਾਜ਼ਤ ਦਿੰਦੀ ਹੈ ਤਾਂ ਉਹ ਇਸ ਮੌਕੇ ਉੱਤੇ ਭਾਰਤ ਆਉਣ ਵਾਲੇ 3000 ਤੋਂ ਜ਼ਿਆਦਾ ਸਿੱਖ ਸ਼ਰਧਾਲੂੀਆਂ ਦੇ ਸਵਾਗਤ ਲਈ ਤਿਆਰ ਹਨ। ਉੱਥੇ ਹੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਦੋਵਾਂ ਮੁਲਕਾਂ ਵਿਤਾਲੇ ਟਰੇਨ ਤੇ ਬੱਸ ਸੇਵਾ ਮੁੜ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਮਿੰਦਰ ਸਿੰਘ ਵੱਲੋਂ ਸ਼ਰਧਾਲੂਆਂ ਲਈ ਕੀਤੀ ਗਈ ਵਿਵਸਥਾ ਉੱਤੇ ਖ਼ੁਸ਼ੀ ਜ਼ਾਹਰ ਕੀਤੀ ਹੈ। 


ਕਿਹੜੇ ਗੁਰੂਘਰਾਂ ਵਿੱਚ ਸ਼ਰਧਾਲੂ ਕਰਨਗੇ ਦਰਸ਼ਨ


ਪਾਕਿਸਤਾਨ ਪੁੱਜੇ ਸਾਰੇ ਸ਼ਰਧਾਲੂਆਂ ਨੂੰ ਸਪੈਸ਼ਲ ਬੱਸਾਂ ਰਾਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਜਾਇਆ ਗਿਆ ਇਸ ਤੋਂ ਬਾਅਦ ਸ਼ਰਧਾਲੂ ਤਿੰਨ ਦਿਨ ਉੱਥੇ ਰਹਿਣਗੇ। ਇਸ ਤੋਂ ਬਾਅਦ ਸ਼ਰਧਾਲੂ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਜਾਣਗੇ।


ਇਹ ਵੀ ਪੜ੍ਹੋ: Guru Nanak Jayanti 2023: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨ ਦਾ ਸੁਨੇਹਾ