ਵਾਸ਼ਿੰਗਟਨ: ਅਮਰੀਕਾ ਰਹਿੰਦੇ ਐਚ 1ਬੀ ਵੀਜ਼ਾ ਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹੁਣ ਉਨ੍ਹਾਂ ਦੇ ਜੀਵਨ ਸਾਥੀ ਨੂੰ ਵੀ ਕੰਮ ਕਰਨ ਲਈ ਐਚ 4 ਵਰਕ ਵੀਜ਼ਾ ਦਿੱਤਾ ਜਾਵੇਗਾ। ਇਹ ਰਾਹਤ ਦੇਣ ਲਈ ਰਾਸ਼ਟਰਪਤੀ ਜੋਅ ਬਾਈਡਨ ਦੀ ਸਰਕਾਰ ਨੇ ਅੱਜ ਅਹਿਮ ਫੈਸਲਾ ਲਿਆ ਹੈ। ਇਸ ਨਾਲ ਵੱਡੀ ਗਿਣਤੀ ਭਾਰਤੀਆਂ ਨੂੰ ਲਾਭ ਮਿਲੇਗਾ।
ਦੱਸ ਦਈਏ ਕਿ ਅਮਰੀਕਾ ਵਿੱਚ ਕੰਮ ਕਰਦੇ ਪੇਸ਼ਵਾਰਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ ਕਿ ਉਨ੍ਹਾਂ ਦੇ ਜੀਵਨ ਸਾਥੀ ਨੂੰ ਵੀ ਵਰਕ ਵੀਜ਼ਾ ਦਿੱਤਾ ਜਾਵੇ। ਇਸ ਲਈ ਜੋਅ ਬਾਈਡਨ ਪ੍ਰਸ਼ਾਸ਼ਨ ਵੱਲੋਂ ਅਹਿਮ ਕਦਮ ਚੁੱਕਦਿਆਂ ਐਚ 1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਨੂੰ ਹੁਣ ਆਟੋਮੈਟਿਕ ਕੰਮ ਕਰਨ ਲਈ ਐਚ 4 ਵਰਕ ਵੀਜ਼ਾ ਪ੍ਰਦਾਨ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਨਾਲ ਸਭ ਤੋਂ ਵੱਧ ਫ਼ਾਇਦਾ ਭਾਰਤੀ-ਅਮਰੀਕੀ ਔਰਤਾਂ ਨੂੰ ਹੋਵੇਗਾ, ਕਿਉਂਕਿ ਅਮਰੀਕਾ ਦੀਆਂ ਵੱਖ-ਵੱਖ ਆਈਟੀ ਤੇ ਹੋਰ ਵੱਡੀਆਂ ਕੰਪਨੀਆਂ ਵਿੱਚ ਭਾਰਤੀ ਵੱਡੇ ਪੱਧਰ 'ਤੇ ਕੰਮ ਕਰਦੇ ਹਨ ਜੋ ਐੱਚ 1ਬੀ ਵੀਜ਼ਾ 'ਤੇ ਹੁੰਦੇ ਹਨ। ਪਿਛਲੀ ਟਰੰਪ ਸਰਕਾਰ ਨੇ ਇਨ੍ਹਾਂ ਐੱਚ 1ਬੀ ਵੀਜ਼ਾ ਦੇ ਦੂਜੇ ਸਾਥੀ ਨੂੰ ਕੰਮ ਕਰਨ ਤੋਂ ਰੋਕ ਦਿੱਤਾ ਸੀ। ਬਾਈਡਨ ਪ੍ਰਸ਼ਾਸਨ ਦੇ ਅੱਜ ਦੇ ਇਸ ਵੱਡੇ ਫ਼ੈਸਲੇ ਨਾਲ ਲੋਕਾਂ ਨੂੰ ਸੁਖ ਦਾ ਸਾਹ ਆਇਆ ਹੈ।
ਦਰਅਸਲ ਐਚ-1 ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਯੂਐਸ ਅਧਾਰਤ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਉੱਚ ਵਿਸ਼ੇਸ਼ ਪੇਸ਼ਿਆਂ ਵਿੱਚ ਲਿਆਉਣ ਦੀ ਆਗਿਆ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਵੀਜ਼ਾ ਦੀ ਵਰਤੋਂ ਅਮਰੀਕਾ ਦੀਆਂ ਤਕਨਾਲੋਜੀ ਕੰਪਨੀਆਂ ਦੇ ਹਜ਼ਾਰਾਂ ਹੁਨਰਮੰਦ ਵਿਦੇਸ਼ੀ ਕਾਮਿਆਂ ਨੂੰ ਆਕਰਸ਼ਤ ਕਰਨ ਲਈ ਮੁੱਖ ਸਾਧਨ ਵਜੋਂ ਕੀਤੀ ਗਈ ਹੈ, ਖਾਸ ਕਰਕੇ ਭਾਰਤ ਅਤੇ ਚੀਨ ਲਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/