ਅੱਤਵਾਦੀ ਹਾਫਿਜ਼ ਸਈਦ ਨੂੰ 31 ਸਾਲ ਦੀ ਸਜ਼ਾ, ਪਾਕਿਸਤਾਨ ਦੀ ਐਂਟੀ ਟੈਰਰ ਕੋਰਟ ਨੇ ਸੁਣਾਈ ਸਜ਼ਾ
Hafiz Saeed News: ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਅੱਤਵਾਦੀ ਹਾਫਿਜ਼ ਸਈਦ ਨੂੰ 31 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਈਦ 'ਤੇ 3 ਲੱਖ 40 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
Hafiz Saeed News: ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਅੱਤਵਾਦੀ ਹਾਫਿਜ਼ ਸਈਦ ਨੂੰ 31 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਈਦ 'ਤੇ 3 ਲੱਖ 40 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਉਸ ਨੂੰ ਅਦਾਲਤ ਨੇ ਦਹਿਸ਼ਤੀ ਫੰਡਿੰਗ ਦੇ ਦੋ ਮਾਮਲਿਆਂ ਵਿੱਚ ਸਜ਼ਾ ਸੁਣਾਈ ਹੈ। ਜਮਾਤ-ਉਦ-ਦਾਵਾ (ਜੇਯੂਡੀ) ਦੇ ਮੁਖੀ ਹਾਫਿਜ਼ ਸਈਦ ਨੂੰ ਸੰਯੁਕਤ ਰਾਸ਼ਟਰ ਨੇ ਗਲੋਬਲ ਅੱਤਵਾਦੀ ਘੋਸ਼ਿਤ ਕੀਤਾ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਉਸ ਦੇ ਸਿਰ 'ਤੇ 10 ਮਿਲੀਅਨ ਅਮਰੀਕੀ ਡਾਲਰ ਦਾ ਇਨਾਮ ਰੱਖਿਆ ਹੈ। ਹਾਫਿਜ਼ ਸਈਦ 2008 ਦੇ ਮੁੰਬਈ ਅੱਤਵਾਦੀ ਹਮਲੇ 'ਚ ਲੋੜੀਂਦਾ ਸੀ, ਜਿਸ 'ਚ 161 ਲੋਕ ਮਾਰੇ ਗਏ ਸਨ। ਹਾਫਿਜ਼ ਸਈਦ ਨੂੰ ਅੱਤਵਾਦ ਰੋਕੂ ਵਿਭਾਗ (ਸੀਟੀਡੀ) ਨੇ ਜੁਲਾਈ 2019 ਵਿੱਚ ਗ੍ਰਿਫਤਾਰ ਕੀਤਾ ਸੀ ਜਦੋਂ ਉਹ ਲਾਹੌਰ ਤੋਂ ਗੁਜਰਾਂਵਾਲਾ ਜਾ ਰਿਹਾ ਸੀ।
Pakistan anti-terrorism court sentences Lashkar-e-Taiba chief Hafiz Saeed to 31 years in jail: Pakistan media
— ANI (@ANI) April 8, 2022
(file pic) pic.twitter.com/ndrNG6dmzK
ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਸਈਦ ਨੂੰ ਇਸ ਤਰ੍ਹਾਂ ਦੇ ਪੰਜ ਹੋਰ ਮਾਮਲਿਆਂ ਵਿੱਚ 36 ਸਾਲ ਦੀ ਸਜ਼ਾ ਸੁਣਾਈ ਹੈ। ਯਾਨੀ ਕੁੱਲ 68 ਸਾਲ ਦੀ ਸਜ਼ਾ ਇਕੱਠੇ ਚੱਲੇਗੀ। ਇਕ ਵਕੀਲ ਨੇ ਕਿਹਾ ਕਿ ਸਈਦ ਨੂੰ ਕਈ ਸਾਲ ਜੇਲ੍ਹ ਵਿਚ ਨਹੀਂ ਗੁਜ਼ਾਰਨੇ ਪਏ ਕਿਉਂਕਿ ਉਸ ਦੀਆਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ।
ਅਦਾਲਤ ਦੇ ਇੱਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਦੇ ਜੱਜ ਏਜਾਜ਼ ਅਹਿਮਦ ਨੇ ਸਈਦ ਨੂੰ ਪੰਜਾਬ ਪੁਲਿਸ ਦੇ ਅੱਤਵਾਦ ਵਿਰੋਧੀ ਵਿਭਾਗ ਦੁਆਰਾ ਦਰਜ ਦੋ FIR 21/2019 ਅਤੇ 90/2019 ਵਿੱਚ ਸਜ਼ਾ ਸੁਣਾਈ। ਉਨ੍ਹਾਂ ਕਿਹਾ ਕਿ ਸਈਦ ਨੂੰ ਲਾਹੌਰ ਦੀ ਕੋਟ ਲਖਪਤ ਜੇਲ੍ਹ ਤੋਂ ਅਦਾਲਤ ਵਿੱਚ ਲਿਆਂਦਾ ਗਿਆ। ਸਈਦ ਜੁਲਾਈ 2019 ਤੋਂ ਇਸ ਜੇਲ੍ਹ ਵਿੱਚ ਬੰਦ ਹੈ। ਹਾਫਿਜ਼ ਸਈਦ ਨੂੰ ਅੱਤਵਾਦ ਰੋਕੂ ਵਿਭਾਗ (ਸੀਟੀਡੀ) ਨੇ ਜੁਲਾਈ 2019 ਵਿੱਚ ਗ੍ਰਿਫਤਾਰ ਕੀਤਾ ਸੀ ਜਦੋਂ ਉਹ ਲਾਹੌਰ ਤੋਂ ਗੁਜਰਾਂਵਾਲਾ ਜਾ ਰਿਹਾ ਸੀ।