Sikh Protest in USA: ਵਿਦੇਸ਼ਾਂ ਵਿੱਚ ਭਾਰਤ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਿੱਖਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਪੁਲਿਸ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਸਿੱਖਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਖਿਲਾਫ ਦਿੱਲੀ ਵਿੱਚ ਕੇਸ ਦਰਜ ਹੋ ਰਹੇ ਹਨ। 



ਇਸ ਬਾਰੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜਿੰਦਲ ਨੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਘਰ ਸਾਹਮਣੇ ਪ੍ਰਦਰਸ਼ਨ ਕਰ ਰਹੇ ਖਾਲਿਸਤਾਨੀ ਸਮਰਥਕਾਂ ਖਿਲਾਫ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਵੀ ਰੱਦ ਕੀਤੇ ਜਾਣ। 


ਹਾਸਲ ਜਾਣਕਾਰੀ ਮੁਤਾਬਕ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਤੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਾਵਾਸ ਦੇ ਸਟਾਫ਼ ਨੂੰ ਧਮਕੀਆਂ ਦਿੱਤੀਆਂ ਤੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਭਾਰਤੀ ਦੂਤਾਵਾਸ ਦੀ ਭੰਨਤੋੜ ਵੀ ਕੀਤੀ।



ਦੱਸ ਦਈਏ ਕਿ ਖਾਲਿਸਤਾਨ ਪੱਖੀਆਂ ਦੇ ਇੱਕ ਸਮੂਹ ਨੇ ਅਮਰੀਕੀ ਸਥਿਤ ਭਾਰਤੀ ਦੂਤਾਵਾਸ ਸਾਹਮਣੇ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਭਾਰਤ ਦੇ ਰਾਜਦੂਤ ਨੂੰ ਵੀ ਧਮਕਾਇਆ ਪਰ ਸੁਰੱਖਿਆ ਏਜੰਸੀਆਂ ਤੇ ਪੁਲਿਸ ਵੱਲੋਂ ਸਮੇਂ ਸਿਰ ਦਿੱਤੇ ਦਖ਼ਲ ਨੇ ਉਨ੍ਹਾਂ ਨੂੰ ਭੰਨ੍ਹ-ਤੋੜ ਤੋਂ ਰੋਕ ਦਿੱਤਾ। ਮੁਜ਼ਾਹਰਾਕਾਰੀਆਂ ਨੇ ਇਸ ਘਟਨਾ ਨੂੰ ਕਵਰ ਕਰ ਰਹੇ ਖ਼ਬਰ ਏਜੰਸੀ ‘ਪੀਟੀਆਈ’ ਦੇ ਪੱਤਰਕਾਰ ਨੂੰ ਵੀ ਸ਼ਬਦੀ ਰੂਪ ’ਚ ਧਮਕਾਇਆ ਤੇ ਸਰੀਰਕ ਤੌਰ ’ਤੇ ਵੀ ਹਮਲਾ ਕੀਤਾ। 



ਦੂਤਾਵਾਸ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਅਖੌਤੀ ‘ਖਾਲਿਸਤਾਨੀ ਮੁਜ਼ਾਹਰਾਕਾਰੀਆਂ’ ਦੀ ਹਿੰਸਕ ਤੇ ਸਮਾਜ-ਵਿਰੋਧੀ ਬਿਰਤੀ ਨੂੰ ਹੀ ਦਰਸਾਉਂਦੀਆਂ ਹਨ, ਜੋ ਰੋਜ਼ਾਨਾ ਹਿੰਸਾ ਤੇ ਭੰਨ੍ਹ-ਤੋੜ ਵਿਚ ਸ਼ਾਮਲ ਹੁੰਦੇ ਹਨ।’ ਦੂਤਾਵਾਸ ਨੇੜੇ ਵੱਖਵਾਦੀ ਸਿੱਖਾਂ ਨੇ ਖੁੱਲ੍ਹ ਕੇ ਮਾੜੀ ਸ਼ਬਦਾਵਲੀ ਵਰਤੀ ਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਧਮਕੀਆਂ ਦਿੱਤੀਆਂ। ਹਾਲਾਂਕਿ ਸੰਧੂ ਮੁਜ਼ਾਹਰੇ ਵੇਲੇ ਦੂਤਾਵਾਸ ਵਿਚ ਨਹੀਂ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ