Nijjar Murder Case: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨ ਸਮਰਥਕ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ‘ਭਾਰਤ ਸਰਕਾਰ ਦੇ ਏਜੰਟਾਂ’ ਦੀ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਤਣਾਅ ਵਧ ਗਿਆ ਹੈ। ਭਾਰਤ ਦੇ ਪਲਟਵਾਰ ਮਗਰੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਮੁੜ ਵੱਡਾ ਬਿਆਨ ਸਾਹਮਣੇ ਆਇਆ ਹੈ। 


ਹੋਰ ਪੜ੍ਹੋ : ਭਾਰਤ ਉੱਤੇ ਕੈਨੇਡਾ ਵੱਲੋਂ ਲਾਏ ਦੋਸ਼ਾਂ 'ਤੇ ਅਮਰੀਕਾ ਨੇ ਪ੍ਰਗਟਾਈ ਚਿੰਤਾ



ਪੀਐਮ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਭਾਰਤ ਨੂੰ ‘ਭੜਕਾ’ ਜਾਂ ‘ਤਣਾਅ’ ਨਹੀਂ ਵਧਾ ਰਹੇ, ਪਰ ਨਵੀਂ ਦਿੱਲੀ ਨੂੰ ਅਪੀਲ ਕਰਦੇ ਹਨ ਕਿ ਵੱਖਵਾਦੀ ਸਿੱਖ ਆਗੂ ਦੀ ਹੱਤਿਆ ਨੂੰ ‘ਪੂਰੀ ਗੰਭੀਰਤਾ’ ਨਾਲ ਲਿਆ ਜਾਵੇ। ਟਰੂਡੋ ਨੇ ਕਿਹਾ, ‘ਅਸੀਂ ਸਭ ਸਪੱਸ਼ਟ ਕਰਨ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ ਤੇ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਸਾਰੀਆਂ ਪ੍ਰਕਿਰਿਆਵਾਂ ਦਾ ਪਾਲਣ ਹੋਵੇ।’



ਭਾਰਤ ਨੇ ਜਤਾਇਆ ਸੀ ਤਿੱਖਾ ਇਤਰਾਜ਼
ਦੱਸ ਦਈਏ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਅਜਿਹੇ ਬੇਬੁਨਿਆਦ ਦੋਸ਼ ਖਾਲਿਸਤਾਨੀ ਅਤਿਵਾਦੀਆਂ ਤੇ ਕੱਟੜਵਾਦੀਆਂ ਤੋਂ ਧਿਆਨ ਹਟਾਉਣ ਲਈ ਹਨ, ਜਿਨ੍ਹਾਂ ਨੂੰ ਕੈਨੇਡਾ ਵਿੱਚ ਸ਼ਰਨ ਮਿਲੀ ਹੋਈ ਹੈ ਤੇ ਉਹ ਲਗਾਤਾਰ ਭਾਰਤ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਲਈ ਖਤਰਾ ਪੈਦਾ ਕਰ ਰਹੇ ਹਨ। ਇਸ ਮਾਮਲੇ ਵਿੱਚ ਕੈਨੇਡਾ ਦੀ ਸਰਕਾਰ ਵੱਲੋਂ ਕੋਈ ਕਦਮ ਨਾ ਚੁੱਕਣਾ ਲੰਮੇ ਸਮੇਂ ਤੋਂ ਚਿੰਤਾ ਵਿਸ਼ਾ ਬਣਿਆ ਹੋਇਆ ਹੈ।


ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡੀਅਨ ਰਾਜਨੀਤਕ ਸ਼ਖ਼ਸੀਅਤਾਂ, ਸ਼ਰੇਆਮ ਅਜਿਹੇ ਤੱਤਾਂ ਲਈ ਹਮਦਰਦੀ ਜ਼ਾਹਿਰ ਕਰਦੀਆਂ ਰਹੀਆਂ ਹਨ ਜੋ ਕਿ ਹਮੇਸ਼ਾ ਚਿੰਤਾ ਦਾ ਮਾਮਲਾ ਬਣਿਆ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਹੱਤਿਆਵਾਂ, ਮਨੁੱਖੀ ਤਸਕਰੀ ਤੇ ਸੰਗਠਿਤ ਅਪਰਾਧ ਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਥਾਂ ਦਿੱਤੀ ਜਾਣੀ, ਕੋਈ ਨਵੀਂ ਗੱਲ ਨਹੀਂ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।