Hardeep Singh Nijjar Murder Case: ਹਰਦੀਪ ਸਿੰਘ ਨਿੱਜਰ ਕਤਲ ਮਾਮਲੇ 'ਚ ਪੁਲਿਸ ਨੇ ਪੜਤਾਲ ਦੇ ਆਧਾਰ 'ਤੇ ਕੀਤੇ ਅਹਿਮ ਖੁਲਾਸੇ
Hardeep Singh Nijjar Murder Case: ਬੀਤੇ ਦਿਨੀਂ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਜਰ ਦੇ ਮਾਮਲੇ 'ਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ।
ਸਰੀ : ਬੀਤੇ ਦਿਨੀਂ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਜਰ ਦੇ ਮਾਮਲੇ 'ਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਮੁਤਾਬਕ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਦੋ ਨਕਾਬਪੋਸ਼ ਕੁਗਰ ਕਰੀਕ ਪਾਰਕ ਵੱਲ ਭੱਜੇ ਤੇ 121 ਸਟ੍ਰੀਟ ਤੇ 68 ਐਵੇਨਿਊ ਇਲਾਕੇ 'ਚ ਇੱਕ ਇੱਕ ਗੱਡੀ ਉਨ੍ਹਾਂ ਦੀ ਉਡੀਕ ਕਰ ਰਹੀ ਸੀ, ਜਿਸ 'ਚ ਬੈਠ ਕੇ ਉਹ ਫਰਾਰ ਹੋ ਗਏ।
ਜਾਂਚਕਰਤਾਵਾਂ ਮੁਤਾਬਕ ਕਤਲ ਤੋਂ ਪਹਿਲਾਂ ਸ਼ੱਕੀਆਂ ਦੀ ਗੱਡੀ ਇਲਾਕੇ 'ਚ ਮੌਜੂਦ ਸੀ ਜਿਸ ਦੀਆਂ ਤਸਵੀਰਾਂ ਕਿਸੇ ਨਾ ਕਿਸੇ ਡੈਸ਼ਕੈਮ ਜਾਂ ਘਰਾਂ ਵਿਚ ਲੱਗੇ ਕੈਮਰਿਆਂ 'ਚ ਕੈਦ ਜ਼ਰੂਰ ਹੋਈਆਂ ਹੋਣਗੀਆਂ। IHIT ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਕੋਲ ਇਸ ਮਾਮਲੇ ਸਬੰਧੀ ਵੀਡੀਓ ਜਾਂ ਕੋਈ ਹੋਰ ਜਾਣਕਾਰੀ ਹੈ ਤਾਂ ਉਹ ਮਦਦ ਲਈ ਅੱਗੇ ਆਵੇ। ਸਾਰਜੈਂਟ ਟਿਮੋਥੀ ਪੀਅਰੌਟੀ ਨੇ ਇਹ ਵੀ ਸਾਫ ਕੀਤਾ ਹੈ ਕਿ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਜਗਮੀਤ ਸਿੰਘ ਨੇ ਕੈਨੇਡਾ ਸਰਕਾਰ ਤੋਂ ਮਾਮਲੇ ਦੀ ਮੰਗੀ ਪੜਤਾਲ
ਉਥੇ ਹੀ ਦੂਜੇ ਪਾਸੇ ਐਨ. ਡੀ.ਪੀ. ਦੇ ਆਗੂ ਜਗਮੀਤ ਸਿੰਘ ਨੇ ਲੋਕ ਸੁਰੱਖਿਆ ਮੰਤਰੀ ਮਾਰਕੋ ਮੈਂਡੀਚੀਨੋ ਨੂੰ ਖੁੱਲ੍ਹੀ ਚਿੱਠੀ ਲਿਖਦਿਆਂ ਕਿਹਾ ਕਿ ਗੁਰਦਵਾਰਾ ਸਾਹਿਬ ਵਿਚ ਹੋਏ ਕਤਲ ਮਗਰੋਂ ਸਿੱਖ ਚਿੰਤਤ ਹਨ ਅਤੇ ਪਹਿਲਾਂ ਨਾਲੋਂ ਵੀ ਅਸਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕ ਸੁਰੱਖਿਆ ਮੰਤਰੀ ਦਾ ਫਰਜ਼ ਬਣਦਾ ਹੈ ਕਿ ਕੈਨੇਡਾ ਵਾਸੀਆਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ। ਹਰਦੀਪ ਸਿੰਘ ਨਿੱਜਰ ਕਤਲਕਾਂਡ ਦੀ ਤਹਿ ਤੱਕ ਜਾਣ ਲਈ ਲੋਕ ਸੁਰੱਖਿਆ ਮੰਤਰੀ ਆਪਣੀਆਂ ਤਾਕਤਾਂ ਦੀ ਵਰਤੋਂ ਕਰਨ ਅਤੇ ਮੀਡੀਆ ਰਿਪੋਰਟਾਂ ਵਿਚ ਲੱਗੇ ਰਹੇ ਦੋਸ਼ਾਂ ਦੀ ਵੀ ਪੜਤਾਲ ਕੀਤੀ ਜਾਵੇ। ਜਗਮੀਤ ਸਿੰਘ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ 'ਕੌਮੀ ਸੁਰੱਖਿਆ ਸਲਾਹਕਾਰ ਦੇ ਉਸ ਬਿਆਨ ਦਾ ਹਵਾਲਾ ਵੀ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਕੈਨੇਡਾ ਵਿਚ ਦਖਲ ਦੇਣ ਵਾਲੀਆਂ ਵਿਦੇਸ਼ੀ ਤਾਕਤਾਂ ਵਿੱਚ ਭਾਰਤ ਵੀ ਸ਼ਾਮਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।