ਪਟਿਆਲਾ: ਨਾਭਾ ਦੇ ਪਿੰਡ ਦਿੱਤੂਪਰ ਜੱਟਾਂ ਦੇ ਰਹਿਣ ਵਾਲੇ 30 ਸਾਲਾ ਹਰਦੀਪ ਸਿੰਘ ਦਾ ਪਿਛਲੇ ਸ਼ੁੱਕਰਵਾਰ ਅਮਰੀਕਾ ਦੇ ਕੈਲੇਫੋਰਨੀਆ ਵਿੱਚ ਕਤਲ ਕਰ ਦਿੱਤਾ ਗਿਆ। ਪੁੱਤਰ ਨਾਲ ਕਾਫੀ ਦਿਨਾਂ ਤੋਂ ਗੱਲ ਨਾ ਕਰ ਸਕਣ ਕਾਰਨ ਉਸ ਦੀ ਬਿਮਾਰ ਮਾਂ ਸਦਮੇ ਕਾਰਨ ਅਕਾਲ ਚਲਾਣਾ ਕਰ ਗਈ। ਬੀਤੇ ਦਿਨੀਂ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਹਰਦੀਪ ਸਿੰਘ ਦੇ ਕਤਲ ਦੀ ਨਿਖੇਧੀ ਕੀਤੀ ਹੈ।
ਅਮਰੀਕਾ ਮੀਡੀਆ ਦੀ ਰਿਪੋਰਟ ਅਨੁਸਾਰ ਅਮਰੀਕਾ ਵਿੱਚ ਟਰੱਕ ਚਲਾਉਣ ਵਾਲੇ ਹਰਦੀਪ ਸਿੰਘ ਦੀ ਲਾਸ਼ ਕੈਲੇਫੋਰਨੀਆ ਤੇ ਕੈਂਬਰਿਜ ਅਪਾਰਟਮੈਂਟ ਕੰਪਲੈਕਸ ਵਿੱਚ ਮਿਲੀ। ਉਸ ਦੇ ਸਿਰ ਵਿੱਚ ਗੋਲੀ ਮਾਰੀ ਗਈ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਹਫਤਾ ਪਹਿਲਾਂ ਅਮਰੀਕਾ ਵਿੱਚ ਹੋਈ ਮੌਤ ਦੀ ਜਾਣਕਾਰੀ ਉੱਥੋਂ ਦੀ ਸਰਕਾਰ ਜਾਂ ਭਾਰਤ ਸਰਕਾਰ ਨੇ ਹਾਲੇ ਤੱਕ ਵੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਨਹੀਂ ਦਿੱਤੀ।
ਹਰਦੀਪ ਦੀ ਮੌਤ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਮਿਲੀ। ਮ੍ਰਿਤਕ ਦੇ ਪਿਤਾ ਮਨਮੋਹਨ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਮੌਤ ਸਬੰਧੀ ਕਿਸੇ ਸਰਕਾਰ ਪਾਸੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬੀਤੇ ਇੱਕ ਹਫਤੇ ਤੋਂ ਗੱਲ ਆਪਣੇ ਪੁੱਤਰ ਨਾਲ ਕੋਈ ਗੱਲਬਾਤ ਨਾ ਹੋਣ ਕਾਰਨ ਉਸ ਦੀ ਬਿਮਾਰ ਮਾਂ ਪਰਮਜੀਤ ਕੌਰ ਦੀ ਵੀ ਮੌਤ ਹੋ ਗਈ।
ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੱਤਿਆ ਨੂੰ ਮੰਗਭਾਗਾ ਕਰਾਰ ਦਿੰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਜਿੱਥੇ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਆਪਣਾ ਸਥਾਨ ਬਣਾਇਆ ਹੈ, ਉੱਥੇ ਹੀ ਵੱਖ-ਵੱਖ ਮੁਲਕਾਂ ਦੀ ਤਰੱਕੀ ਵਿਚ ਵੀ ਇਨ੍ਹਾਂ ਦਾ ਅਹਿਮ ਯੋਗਦਾਨ ਹੈ।
ਉਨ੍ਹਾਂ ਆਖਿਆ ਕਿ ਦੁਖਦ ਪਹਿਲੂ ਇਹ ਹੈ ਕਿ ਅਮਨ ਪਸੰਦ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨਾਲ ਨਸਲੀ ਵਿਤਕਰਿਆਂ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਹਾਲੀਆ ਵਾਪਰੀ ਘਟਨਾ ਨੂੰ ਵੀ ਉਨ੍ਹਾਂ ਨੇ ਨਸਲੀ ਵਿਤਕਰੇ ਨਾਲ ਜੁੜੀ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਸਿੱਖਾਂ ਤੇ ਪੰਜਾਬੀਆਂ ਨਾਲ ਵਾਪਰਦੀਆਂ ਅਜਿਹੀਆਂ ਦੁਖਮਈ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ ਅਤੇ ਹਰਦੀਪ ਸਿੰਘ ਟਿਵਾਣਾ ਦੀ ਹੱਤਿਆ ਦੇ ਦੋਸ਼ੀਆਂ ਨੂੰ ਸਾਹਮਣੇ ਲਿਆ ਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਵੀ ਅਮਰੀਕਾ ਸਰਕਾਰ ਨਾਲ ਗੱਲ ਕੀਤੀ ਜਾਵੇ।
Exit Poll 2024
(Source: Poll of Polls)
ਅਮਰੀਕਾ 'ਚ ਪੁੱਤ ਦਾ ਕਤਲ, ਸਦਮੇ ਨਾਲ ਮਾਂ ਵੀ ਤੁਰ ਗਈ ਜਹਾਨੋਂ
ਏਬੀਪੀ ਸਾਂਝਾ
Updated at:
01 Dec 2017 04:44 PM (IST)
ਪੁਰਾਣੀ ਤਸਵੀਰ
- - - - - - - - - Advertisement - - - - - - - - -