ਪੜਚੋਲ ਕਰੋ

World Gatka Federation: ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ਚ ਸਨਮਾਨ

World Gatka Federation: ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ...

ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਆਫੀਸ਼ੀਅਲਾਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ ਲਈ ਉਨ੍ਹਾਂ ਵੱਲੋਂ ਕੌਮਾਂਤਰੀ ਪੱਧਰ ਦੀ ਇੱਕ ਬਿਹਤਰੀਨ ਗੱਤਕਾ ਟ੍ਰੇਨਿੰਗ ਤੇ ਰਿਸਰਚ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਵੀ ਹੈ।

ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਆਪਣੇ ਵਿਸ਼ਵ ਦੌਰੇ ਦੌਰਾਨ ਅਮਰੀਕਾ ਪੁੱਜੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਇਹ ਐਲਾਨ ਗੁਰਦੁਆਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀਪਲੇਨਫੀਲਡਇੰਡਿਆਨਾ ਵਿਖੇ ਇੱਕ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਭਾਈ ਮੁਖਤਿਆਰ ਸਿੰਘ ਮੁਖੀ ਟੋਡਰਵਾਲ ਬਾਬਾ ਮਨਮੋਹਨ ਸਿੰਘ ਬਾਰਨਪਟਿਆਲਾ ਅਮਰਦੀਪ ਸਿੰਘਚੇਅਰਮੈਨ ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬਗ੍ਰੀਨਵੁੱਡਇੰਡੀਆਨਾਯੂਐਸਏ ਅਤੇ ਸਿਮਰਨਜੀਤ ਸਿੰਘ ਵੀ ਹਾਜਰ ਸਨ। ਇਸ ਮੌਕੇ ਉਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੂੰ ਗੱਤਕੇ ਨੂੰ ਕੌਮੀ ਪੱਧਰ ਉੱਤੇ ਮਾਨਤਾ ਦਿਵਾਉਣ ਅਤੇ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਵੀ ਕੀਤਾ ਗਿਆ।

ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮਈ ਮਹੀਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉੱਦਮ ਸਦਕਾ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਬਤੌਰ ਖੇਡ ਵਜੋਂ ਮਾਨਤਾ ਦਿੰਦਿਆਂ 37ਵੀਆਂ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੱਤਕਾ ਖੇਡ ਨੂੰ ਖੇਲੋ ਇੰਡੀਆ ਯੁਵਾ ਖੇਡਾਂਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ ਅਤੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਚੁੱਕਾ ਹੈ।

ਗੱਤਕਾ ਪ੍ਰਮੋਟਰ ਗਰੇਵਾਲਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨਨੇ ਦੱਸਿਆ ਕਿ ਗੱਤਕੇ ਨੂੰ ਪੰਜਾਬ ਸਪੋਰਟਸ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਿਲ ਕਰਾਉਣ ਸਦਕਾ ਗੱਤਕਾ ਖਿਡਾਰੀ ਵੀ ਸਰਕਾਰੀ ਨੌਕਰੀਆਂ ਵਿੱਚ ਭਰਤੀ ਹੋਣ ਸਮੇਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖਲੇ ਵੇਲੇ 3 ਫ਼ੀਸਦ ਖੇਡ ਕੋਟੇ ਦੇ ਤਹਿਤ ਲਾਭ ਲੈਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਜਾਣਕਾਰੀ ਹਿੱਤ ਸਕੂਲੀ ਸਿਲੇਬਸ ਦੀ ਪੰਜਵੀਂ ਤੇ ਦਸਵੀਂ ਜਮਾਤ ਦੀ ਪਾਠ ਪੁਸਤਕ ਵਿੱਚ ਗੱਤਕੇ ਬਾਰੇ ਇੱਕ ਪਾਠ (ਲੈਸਨ) ਸ਼ਾਮਲ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਵੱਖ-ਵੱਖ ਮੁਲਕਾਂ ਅਤੇ ਸਟੇਟਾਂ ਵਿੱਚ ਗੱਤਕਾ ਅਖਾੜਿਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਗੱਤਕੇ ਦਾ ਕੌਮਾਂਤਰੀ ਪੱਧਰ ਉੱਤੇ ਢੁੱਕਵਾਂ ਪ੍ਰਚਾਰ ਅਤੇ ਪਸਾਰ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਮਿਲ ਕਰਵਾਇਆ ਜਾ ਸਕੇ।

 ਇਸ ਮੌਕੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਗੱਤਕਾ ਫੈਡਰੇਸ਼ਨ ਯੂਐਸਏ ਵੱਲੋਂ ਅਮਰੀਕਾ ਦੇ ਸਾਰੇ ਰਾਜਾਂ ਵਿੱਚ ਰਾਜ ਪੱਧਰੀ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਨ ਕਮੇਟੀਆਂ ਨਾਲ ਜੁੜ ਕੇ ਨਵੇਂ ਉੱਥੇ ਨਵੇਂ ਗੱਤਕਾ ਸਿਖਲਾਈ ਕੇਂਦਰ/ ਅਖਾੜੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗੱਤਕਾ ਫੈਡਰੇਸ਼ਨ ਅਮਰੀਕਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget