ਵਾਸ਼ਿੰਗਟਨ: ਅਮਰੀਕਾ ਵਿੱਚ ਇੱਕ ਹੋਰ ਸਿੱਖ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਇੱਥੀ ਇੱਕ ਸਿੱਖ ਟੈਕਸੀ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਉਸ ਬਾਰੇ ਨਸਲੀ ਟਿੱਪਣੀ ਕੀਤੀ। ਇਹ ਮਾਮਲਾ ਵਾਸ਼ਿੰਗਟਨ ਦੇ ਸ਼ਹਿਰ ਬੈਲਿੰਗਹਮ ਦਾ ਹੈ।
ਪੀੜਤ ਡਰਾਈਵਰ ਦਾ ਕਹਿਣਾ ਹੈ ਕੇ ਜਦੋਂ ਉਹ ਇੱਕ ਨੌਜਵਾਨ ਨੂੰ ਆਪਣੀ ਟੈਕਸੀ ਵਿੱਚ ਛੱਡਣ ਜਾ ਰਿਹਾ ਸੀ ਤਾਂ ਅਚਾਨਕ ਉਸ ਲੜਕੇ ਨੇ ਡਰਾਈਵਰ 'ਤੇ ਹਮਲਾ ਕਰਦੇ ਹੋਏ ਉਸ ਦਾ ਗਲਾ ਘੁੱਟ ਦਿੱਤਾ। ਉਸ ਨੇ ਸਿੱਖ ਡਰਾਈਵਰ ਬਾਰੇ ਨਸਲੀ ਟਿੱਪਣੀਆਂ ਵੀ ਕੀਤੀਆਂ।
ਡਰਾਈਵਰ ਨੇ ਦੱਸਿਆ ਕੇ ਉਸ ਨੇ ਆਪਣੀ ਜਾਨ ਬਚਾਉਂਦੇ ਹੋਏ ਗੱਡੀ ਵਿੱਚੋਂ ਬਾਹਰ ਨਿਕਲ ਕੇ 911 'ਤੇ ਪੁਲਿਸ ਨੂੰ ਫੋਨ ਕੀਤਾ। ਡਰਾਈਵਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ। ਐਫਬੀਆਈ ਦੀ ਇੱਕ ਰਿਪੋਰਟ ਦੇ ਮੁਤਾਬਕ 2017 ਤੋਂ ਹੁਣ ਤੱਕ ਸਿੱਖਾਂ ਦੇ ਪ੍ਰਤੀ ਜੁਰਮ 200 ਫੀਸਦੀ ਵਧ ਚੁੱਕਾ ਹੈ।
ਅਮਰੀਕਾ 'ਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਸ਼ਿਕਾਰ
ਏਬੀਪੀ ਸਾਂਝਾ
Updated at:
10 Dec 2019 05:56 PM (IST)
ਅਮਰੀਕਾ ਵਿੱਚ ਇੱਕ ਹੋਰ ਸਿੱਖ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਇੱਥੀ ਇੱਕ ਸਿੱਖ ਟੈਕਸੀ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਉਸ ਬਾਰੇ ਨਸਲੀ ਟਿੱਪਣੀ ਕੀਤੀ। ਇਹ ਮਾਮਲਾ ਵਾਸ਼ਿੰਗਟਨ ਦੇ ਸ਼ਹਿਰ ਬੈਲਿੰਗਹਮ ਦਾ ਹੈ।
- - - - - - - - - Advertisement - - - - - - - - -