ਪੜਚੋਲ ਕਰੋ

ਪਾਕਿ ਵੱਲੋਂ ਮੁਲਾਕਾਤ ਦੀ ਪੇਸ਼ਕਸ਼ ਹਿੰਦ ਵੱਲੋਂ ਸਵੀਕਾਰ, ਇਹ ਮੁੱਦੇ ਰਹਿਣਗੇ ਗੱਲਬਾਤ ਦਾ ਵਿਸ਼ਾ

ਵਾਸ਼ਿੰਗਟਨ: ਅਮਰੀਕਾ 'ਚ ਭਾਰਤ-ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਦਰਮਿਆਨ ਹੋਣ ਵਾਲੀ ਮੁਲਾਕਾਤ ਦਾ ਅਮਰੀਕਾ ਨੇ ਸੁਆਗਤ ਕੀਤਾ ਹੈ। ਭਾਰਤ ਨੇ ਪਾਕਿਸਤਾਨ ਦੇ ਉਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ ਜਿਸ 'ਚ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ ਯੂਐਨ ਜਨਰਲ ਅਸੈਂਬਲੀ ਦੇ ਸੈਸ਼ਨ ਦੌਰਾਨ ਮੁਲਾਕਾਤ ਦੀ ਪੇਸ਼ਕਸ਼ ਕੀਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦਾ ਮੁੱਖ ਵਿਸ਼ਾ ਕਰਤਾਰਪੁਰ ਸਾਹਿਬ ਲਾਂਘਾ ਰਹੇਗਾ।

ਸਟੇਟ ਡਿਪਾਰਟਮੈਂਟ ਦੇ ਬੁਲਾਰੇ ਹੀਥਰ ਨੋਰਟ ਨੇ ਕਿਹਾ ਕਿ ਇਹ ਦੋਵੇਂ ਦੇਸ਼ਾਂ ਲਈ ਸ਼ਾਨਦਾਰ ਖ਼ਬਰ ਹੈ ਕਿ ਦੋਵੇਂ ਦੇਸ਼ ਬੈਠ ਕੇ ਗੱਲਬਾਤ ਕਰਨਗੇ। ਨੋਰਟ ਨੇ ਭਾਰਤ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਵੱਲੋਂ ਇਕ ਦੂਜੇ ਨੂੰ ਲਿਖੀਆਂ ਚਿੱਠੀਆਂ ਦਾ ਵੀ ਸੁਆਗਤ ਕੀਤਾ।

ਨੋਰਟ ਨੇ ਉਮੀਦ ਜਤਾਈ ਕਿ ਇਨ੍ਹਾਂ ਸਭ ਗੱਲਾਂ ਨਾਲ ਦੋਵੇਂ ਦੇਸ਼ਾਂ ਦਰਮਿਆਨ ਰਿਸ਼ਤਿਆਂ 'ਚ ਸੁਧਾਰ ਆਏਗਾ ਤੇ ਭਵਿੱਖ 'ਚ ਦੋਵਾਂ ਦੇਸ਼ਾਂ ਦੇ ਬਿਹਤਰ ਦੋ-ਪੱਖੀ ਸਬੰਧ ਹੋਣਗੇ।

ਨਿਊਯਾਰਕ 'ਚ ਮਿਲਣਗੇ ਸੁਸ਼ਮਾ ਤੇ ਕੁਰੈਸ਼ੀ:

ਪਾਕਿਸਤਾਨ ਵੱਲੋਂ ਆਈ ਅਮਨ ਦੀ ਗੱਲ 'ਤੇ ਮੁਲਾਕਾਤ ਦੀ ਪੇਸ਼ਕਸ਼ ਦਾ ਭਾਰਤ ਨੇ ਸਾਕਾਰਾਤਮਕ ਜਵਾਬ ਦਿੱਤਾ ਹੈ। ਮੋਦੀ ਨੂੰ ਲਿਖੀ ਇਮਰਾਨ ਖਾਨ ਦੀ ਚਿੱਠੀ 'ਚ ਦੇਵਾਂ ਵਿਦੇਸ਼ ਮੰਤਰੀਆਂ ਦੀ ਮੁਲਾਕਾਤ ਦੀ ਪੇਸ਼ਕਸ਼ ਨੂੰ ਭਾਰਤ ਨੇ ਸਵੀਕਾਰ ਕਰ ਲਿਆ ਹੈ। ਅਜਿਹੇ 'ਚ ਤੈਅ ਕੀਤਾ ਗਿਆ ਹੈ ਕਿ ਨਿਊਯਾਰਕ 'ਚ ਹੋ ਰਹੀ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਬੈਠਕ ਦੌਰਾਨ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਦੋ-ਪੱਖੀ ਮੁਲਾਕਾਤ ਲਈ ਵੱਖਰੇ ਤੌਰ 'ਤੇ ਮਿਲਣਗੇ।

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਨੇਤਾਵਾਂ ਦੀ ਇਸ ਮੁਲਾਕਾਤ ਨੂੰ ਸਿਰਫ ਮੁਲਾਕਾਤ ਹੀ ਮੰਨਿਆ ਜਾਵੇ। ਇਸ ਨੂੰ ਕੋਈ ਨਵੀਂ ਵਾਰਤਾ ਪ੍ਰਕਿਰਿਆ ਦੀ ਸ਼ੁਰੂਆਤ ਕਰਾਰ ਦੇਣਾ ਮੁਨਾਸਿਬ ਨਹੀਂ। ਇਸ ਦਰਮਿਆਨ ਇਹ ਸਵਾਲ ਲਾਜ਼ਮੀ ਹੈ ਕਿ ਸੁਸ਼ਮਾ ਸਵਰਾਜ ਤੇ ਸ਼ਾਹ ਮੁਹੰਮਦ ਕੁਰੈਸ਼ੀ ਜਦੋਂ ਮਿਲਣਗੇ ਤਾਂ ਗੱਲਬਾਤ ਦੇ ਮੁੱਦੇ ਕੀ ਹੋਣਗੇ। ਦੋਵੇਂ ਖੇਮੇ ਇਸ ਬਾਰੇ ਫਿਲਹਾਲ ਚੁੱਪ ਸਾਧੀਂ ਬੈਠੇ ਹੋਣ ਪਰ ਸੰਕੇਤ ਹਨ ਕਿ ਇਹ ਮੁਲਾਕਾਤ ਅੱਗੇ ਗੱਲਬਾਤ ਲਈ ਨਵੇਂ ਸਿਲਸਿਲੇ ਦੀ ਜ਼ਮੀਨ ਤਿਆਰ ਕਰ ਸਕਦੀ ਹੈ। ਸੂਤਰਾਂ ਮੁਤਾਬਕ ਭਾਰਤ ਇਹ ਦੇਖੇਗਾ ਕਿ ਵਾਰਤਾ ਦੀ ਮੈਜ਼ 'ਤੇ ਕੁਰੈਸ਼ੀ ਕੀ ਲੈ ਕੇ ਆਉਂਦੇ ਹਨ ਤੇ ਭਾਰਤ ਦੀਆਂ ਚਿੰਤਾਵਾਂ ਦੇ ਜਵਾਬ 'ਚ ਉਨ੍ਹਾਂ ਕੋਲ ਕੀ ਹੱਲ ਹੈ। ਇਸ ਤੋਂ ਬਾਅਦ ਹੀ ਅੱਗੇ ਦੇ ਕਿਸੇ ਕਦਮ ਬਾਰੇ ਫੈਸਲਾ ਹੋਵੇਗਾ।

ਗੱਲਬਾਤ ਦਾ ਵਿਸ਼ਾ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਰਹਿਣ ਦੀ ਸੰਭਾਵਨਾ ਹੈ। ਰਵੀਸ਼ ਕੁਮਾਰ ਨੇ ਦੱਸਿਆ ਕਿ ਵਿਦੇਸ਼ ਮੰਤਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਰਾਹ ਖੋਲ੍ਹਣ ਦਾ ਮੁੱਦਾ ਪਾਕਿਸਤਾਨੀ ਵਿਦੇਸ਼ ਮੰਤਰੀ ਨਾਲ ਹੋਣ ਵਾਲੀ ਆਪਣੀ ਚਰਚਾ 'ਚ ਪ੍ਰਮੁੱਖਤਾ ਨਾਲ ਉਠਾਉਣਗੇ। ਇਹ ਮੁੱਦਾ ਭਾਰਤ 1999 'ਚ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਾਕਿਸਤਾਨ ਯਾਤਰਾ ਦੇ ਸਮੇਂ ਤੋਂ ਲਗਾਤਾਰ ਚੁੱਕਦਾ ਰਿਹਾ ਹੈ।

ਵਿਦੇਸ਼ ਮੰਤਰੀਆਂ ਦੀ ਮੁਲਾਕਾਤ ਦੀ ਇਸ ਤਾਜ਼ਾ ਕਵਾਇਦ ਦਰਮਿਆਨ ਭਾਰਤ ਸ਼ਾਂਤੀ ਦੀਆਂ ਕੋਸ਼ਿਸ਼ਾਂ 'ਚ ਕਿਸੇ ਵੱਡੇ ਨਿਵੇਸ਼ ਦੇ ਮੂਡ 'ਚ ਨਹੀਂ ਹੈ। ਖਾਸ ਕਰਕੇ ਅਜਿਹੇ 'ਚ ਜਦੋਂ ਭਾਰਤ 'ਚ ਚੁਣਾਵੀਂ ਹਵਾਵਾਂ ਤੇਜ਼ ਹੋ ਰਹੀਆਂ ਹਨ। ਦਸੰਬਰ 2015 'ਚ ਪ੍ਰਧਾਨ ਮੰਤਰੀ ਮੋਦੀ ਦੇ ਲਾਹੌਰ ਦੌਰੇ ਤੇ ਉਸ ਤੋਂ ਕੁਝ ਦਿਨਾਂ ਬਾਅਦ ਪਠਾਨਕੋਟ ਏਅਰਬੇਸ 'ਤੇ ਹੋਏ ਅੱਤਵਾਦੀ ਹਮਲੇ ਜਿਹੀਆਂ ਘਟਨਾਵਾਂ ਨਾਲ ਬੀਜੇਪੀ ਸਰਕਾਰ ਦੀ ਸਿਆਸੀ ਗਣਿਤ ਗੜਬੜਾ ਸਕਦਾ ਹੈ। ਚੋਣਾਂ ਦੇ ਮਾਹੌਲ ਦੌਰਾਨ ਭਾਰਤ ਵੱਲੋਂ ਕਿਸੇ ਵੱਡੇ ਐਲਾਨ ਦੀ ਉਮੀਦ ਅਜੇ ਧੁੰਦਲੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget