ਅਮਰੀਕਾ 'ਚ ਹਿੰਦੂ ਮੰਦਰ 'ਤੇ ਹੋਇਆ 'ਹਮਲਾ',ਲਿਖੇ ਭਾਰਤ ਵਿਰੋਧੀ ਨਾਅਰੇ, ਖਾਲਿਸਤਾਨੀ ਸਮਰਥਕਾਂ 'ਤੇ ਇਲਜ਼ਾਮ, ਸਾਲ ਵਿੱਚ ਚੌਥੀ ਵਾਰਦਾਤ
ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਘਟਨਾ ਖਾਲਿਸਤਾਨ ਪੱਖੀ ਸਮਰਥਕਾਂ ਦੁਆਰਾ ਕੀਤੀ ਗਈ ਹੈ। ਫਾਊਂਡੇਸ਼ਨ ਦੇ ਅਨੁਸਾਰ, ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਅਮਰੀਕੀ ਜਨ ਪ੍ਰਤੀਨਿਧੀਆਂ ਨੂੰ ਨਾ ਸਿਰਫ਼ ਰਸਮੀ ਤੌਰ 'ਤੇ ਨਿੰਦਾ ਕਰਨ, ਸਗੋਂ ਇਸ 'ਤੇ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਅਮਰੀਕਾ ਦੇ ਇੰਡੀਆਨਾ ਰਾਜ ਦੇ ਗ੍ਰੀਨਵੁੱਡ ਸ਼ਹਿਰ ਵਿੱਚ ਸਥਿਤ ਇੱਕ BAPS ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ। ਮੰਦਰ ਵਿੱਚ ਭੰਨਤੋੜ ਦੀ ਇੱਕ ਘਟਨਾ ਸਾਹਮਣੇ ਆਈ ਹੈ ਤੇ ਇੱਥੇ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵੀ ਇਤਰਾਜ਼ਯੋਗ ਨਾਅਰੇ ਲਿਖੇ ਗਏ ਹਨ।
ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਘਟਨਾ ਖਾਲਿਸਤਾਨ ਪੱਖੀ ਸਮਰਥਕਾਂ ਦੁਆਰਾ ਕੀਤੀ ਗਈ ਹੈ। ਫਾਊਂਡੇਸ਼ਨ ਦੇ ਅਨੁਸਾਰ, ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਅਮਰੀਕੀ ਜਨ ਪ੍ਰਤੀਨਿਧੀਆਂ ਨੂੰ ਨਾ ਸਿਰਫ਼ ਰਸਮੀ ਤੌਰ 'ਤੇ ਨਿੰਦਾ ਕਰਨ, ਸਗੋਂ ਇਸ 'ਤੇ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਘਟਨਾ ਤੋਂ ਬਾਅਦ ਹਿੰਦੂ ਭਾਈਚਾਰੇ ਵਿੱਚ ਗੁੱਸਾ ਹੈ ਤੇ ਸਾਰਿਆਂ ਨੇ ਮੰਦਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
BREAKING| For the 4th time in less than a year, a Hindu Mandir (temple) has been desecrated—this time the @BAPS Mandir in Greenwood, IN.
— Hindu American Foundation (@HinduAmerican) August 12, 2025
Vandalizing temples with anti-India graffiti is a tactic often used by pro-Khalistan separatist activists—and a stark reminder of how slurring… pic.twitter.com/bqH6y1kq9c
ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਆਪਣੀ ਪੋਸਟ ਵਿੱਚ ਕਿਹਾ ਹੈ ਕਿ ਪਿਛਲੇ ਇੱਕ ਸਾਲ ਵਿੱਚ ਇਹ ਚੌਥੀ ਵਾਰ ਹੈ ਜਦੋਂ ਕਿਸੇ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਇਸ ਸਾਲ ਮਾਰਚ ਵਿੱਚ ਦੱਖਣੀ ਕੈਲੀਫੋਰਨੀਆ ਦੇ ਇੱਕ ਮਸ਼ਹੂਰ ਹਿੰਦੂ ਮੰਦਰ ਨੂੰ ਵੀ ਭਾਰਤ ਵਿਰੋਧੀ ਤੇ ਹਿੰਦੂ ਵਿਰੋਧੀ ਨਾਅਰੇ ਲਿਖ ਕੇ ਨੁਕਸਾਨ ਪਹੁੰਚਾਇਆ ਗਿਆ ਸੀ।
ਉਨ੍ਹਾਂ ਕਿਹਾ ਹੈ ਕਿ ਇਹ ਹਮਲਾ ਅਕਸਰ ਖਾਲਿਸਤਾਨ ਪੱਖੀ ਵੱਖਵਾਦੀ ਸਮੂਹਾਂ ਦੁਆਰਾ ਕੀਤਾ ਜਾਂਦਾ ਹੈ। ਫਾਊਂਡੇਸ਼ਨ ਨੇ ਕਿਹਾ ਕਿ ਅਮਰੀਕਾ ਵਿੱਚ ਹਿੰਦੂਆਂ ਨੂੰ 'ਹਿੰਦੂਤਵ' ਕਹਿ ਕੇ ਝੂਠਾ ਬਦਨਾਮ ਕਰਨਾ ਇਸ ਨਫ਼ਰਤ ਨੂੰ ਵਧਾਵਾ ਦਿੰਦਾ ਹੈ। ਆਪਣੀ ਪੋਸਟ ਵਿੱਚ, ਉਨ੍ਹਾਂ ਚੁਣੇ ਹੋਏ ਨੇਤਾਵਾਂ ਨੂੰ ਬਿਆਨਬਾਜ਼ੀ ਤੋਂ ਪਰੇ ਜਾਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।






















