Human Trafficking: ਵਿਦੇਸ਼ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਜਾਣਕੇ ਪੰਜਾਬੀਆਂ ਦਾ ਸਿਰ ਸ਼ਰਮ ਦੇ ਨਾਲ ਝੁੱਕ ਜਾਵੇਗਾ। ਜਿੱਥੇ ਕੁਝ ਪੰਜਾਬੀ ਵਿਦੇਸ਼ੀ ਧਰਤੀ ਉੱਤੇ ਕਮਾਲ ਦਾ ਕੰਮ ਕਰਕੇ ਆਪਣੇ ਦੇਸ਼ ਅਤੇ ਪੰਜਾਬੀ ਭਾਈਚਾਰੇ ਦਾ ਨਾਮ ਰੌਸ਼ਨ ਕਰਦੇ ਹਨ। ਉੱਥੇ ਹੀ ਕੁਝ ਅਜਿਹੇ ਵੀ ਨੇ ਜੋ ਕਿ ਪੰਜਾਬੀਆਂ ਦਾ ਨਾਮ ਖਰਾਬ ਕਰ ਦਿੰਦੇ ਹਨ। ਅਮਰੀਕਾ ਤੋਂ ਅਜਿਹਾ ਸਮਾਚਾਰ ਸਾਹਮਣੇ ਆਇਆ ਹੈ ਜਿੱਥੇ ਬਾਲ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਵਿੱਚ ਕੁਝ ਪੰਜਾਬੀਆਂ ਦਾ ਨਾਮ ਵੀ ਸਾਹਮਣੇ ਆਏ ਹਨ।
23 ਸ਼ੱਕੀ ਬਾਲ ਤਸਕਰਾਂ ਨੂੰ ਗ੍ਰਿਫਤਾਰ ਕੀਤਾ
ਜ਼ਿਲ੍ਹਾ ਅਟਾਰਨੀ ਸਿੰਥੀਆ ਜ਼ਿਮਰ ਨੇ ਐਲਾਨ ਕੀਤਾ ਹੈ ਕਿ ਕੇਰਨ ਕਾਊਂਟੀ ਵਿਚ 9 ਤੋਂ 12 ਅਗਸਤ ਤੱਕ 23 ਸ਼ੱਕੀ ਬਾਲ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਰਨ ਕਾਊਂਟੀ ਅਤੇ ਬੇਕਰਸਫੀਲਡ ਲਾਅ ਐਨਫੋਰਸਮੈਂਟ, ਕੇਰਨ ਕਾਊਂਟੀ ਦੀ ਜ਼ਿਲ੍ਹਾ ਅਟਾਰਨੀ ਸਿੰਥੀਆ ਜ਼ਿਮਰ ਨੇ ਸੋਮਵਾਰ ਇਕ ਪ੍ਰੈੱਸ ਕਾਨਫਰੰਸ ਕਰਕੇ ਬਾਲ ਸ਼ੋਸ਼ਣ ਅਤੇ ਮਨੁੱਖੀ ਤਸਕਰੀ ਦੇ ਆਪ੍ਰੇਸ਼ਨ ਬਾਰੇ ਚਰਚਾ ਕੀਤੀ। ਕੈਲੀਫੋਰਨੀਆ ਦੇ ਨਿਆਂ ਵਿਭਾਗ ਨੇ ਕਿਹਾ ਕਿ ਆਪ੍ਰੇਸ਼ਨ ਦਾ ਨਾਂ ‘ਆਪ੍ਰੇਸ਼ਨ ਬੈਡ ਬਾਰਬੀ’ ਰੱਖਿਆ ਗਿਆ ਹੈ। ਜ਼ਿਮਰ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਜ਼ਿਆਦਾਤਰ ਲੋਕ ਕੇਰਨ ਕਾਊਂਟੀ ਦੇ ਹਨ।
ਇਨ੍ਹਾਂ ਵਿੱਚ ਪੰਜਾਬੀਆਂ ਦਾ ਨਾਮ ਵੀ ਸ਼ਾਮਿਲ
ਸਲਵਾਡੋਰ ਸਾਲਸੇਡੋ (56), ਡੇਨੀਅਲ ਹਰਨਾਂਡੇਜ਼ (36), ਡਿਏਗੋ ਗੋਂਜ਼ਾਲੇਜ਼ (36) ਜੋਸ ਟ੍ਰੇਜੋ (33), ਰੌਨੀ ਜਰਮੇਨ ਵਿਲੀ (30), ਅਲਬਰਟੋ ਰੋਡਰਿਗਜ਼ (23), ਐਂਟੋਨੀਓ ਰੋਮੇਰੋ ਜੂਨੀਅਰ (30), ਵਿਲੀਅਮ ਅਲਫਰੇਡੋ ਪੇਰੇਜ਼ ਸੈਂਡੋਵਾਲ (26), ਮਾਈਨਰ ਵੇਲਾਸਕੁਏਜ਼ (38), ਰੋਲਾਂਡੋ ਲੋਪੇਜ਼ (23), ਮਾਈਕਲ ਪੀਟਰ ਮੁਰਤਾਲਾ (43), ਐਲੀ ਰੌਬਰਟ ਵਿਲਸਨ (29), ਰਿਕੀ ਟ੍ਰੈਵੋਨ ਵਾਕਰ (40), ਡੇਵੋਨ ਪਾਲ ਟੇਲਰ (31), ਜੋਸ਼ੂਆ ਜੇਮੀਰਾ ਜਾਨਸਨ (38),ਕ੍ਰਿਸਟੋਫਰ ਲੀ ਗ੍ਰਿਨਰ (36), ਜਸਵਿੰਦਰ ਸਿੰਘ (35), ਜੋਗਿੰਦਰ ਸਿੰਘ (54), ਰਜਿੰਦਰ ਪਾਲ ਸਿੰਘ (54), ਨਿਸ਼ਾਨ ਸਿੰਘ (33), ਕਰਨੈਲ ਸਿੰਘ (44) ਦੇ ਨਾਮ ਸ਼ਾਮਿਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।