ਮੈਲਬੌਰਨ: ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ (rime Minister Scott Morrison) ਨੇ ਐਤਵਾਰ ਨੂੰ ਕੋਰੋਨਾਵਾਇਰਸ ਦੇ ਪ੍ਰਕੋਪ ਨਾਲ ਲੜਨ ਲਈ ਦੇਸ਼ ਦੀ ਲੌਕਡਾਊਨ (Coronavirus Lockdown) ਦੀ ਰਣਨੀਤੀ ਦਾ ਬਚਾਅ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖਾਸ ਕਰ ਉਦੋਂ ਤੱਕ ਪਾਬੰਦੀਆਂ ਰਹਿਣਗੀਆਂ ਜਦੋਂ ਤੱਕ ਘੱਟੋ ਘੱਟ 70% ਆਬਾਦੀ ਨੂੰ ਪੂਰੀ ਤਰ੍ਹਾਂ ਟੀਕਾ ਨਹੀਂ ਲਗਾਇਆ ਜਾਂਦਾ।


ਆਸਟ੍ਰੇਲੀਆ ਵਿੱਚ ਕੋਰੋਨਾਵਾਇਰਸ (Australia Coronavirus) ਦੇ ਫੈਲਣ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਦਾ ਵਿਰੋਧ ਕਰ ਰਹੇ ਸੈਂਕੜੇ ਲੋਕਾਂ (Hundreds Arrested) ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਚੋਂ ਬਹੁਤਿਆਂ ਨੂੰ ਸਿਹਤ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਲਈ ਜੁਰਮਾਨਾ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਪ੍ਰਦਰਸ਼ਨਕਾਰੀਆਂ ਦੇ ਟਕਰਾਉਣ ਕਾਰਨ ਘੱਟੋ ਘੱਟ ਸੱਤ ਪੁਲਿਸ ਅਧਿਕਾਰੀਆਂ ਨੂੰ ਵੀ ਸੱਟਾਂ ਲੱਗੀਆਂ ਹਨ। ਅਧਿਕਾਰੀਆਂ ਨੇ ਕਈ ਲੋਕਾਂ 'ਤੇ ਮਿਰਚਾਂ ਦਾ ਛਿੜਕਾਅ ਵੀ ਕੀਤਾ।


ਇਹ ਪ੍ਰਦਰਸ਼ਨ ਦੇਸ਼ ਦੇ ਕਈ ਸ਼ਹਿਰਾਂ ਵਿੱਚ ਹੋਏ। ਸਭ ਤੋਂ ਵੱਡਾ ਅਤੇ ਸਭ ਤੋਂ ਹਿੰਸਕ ਪ੍ਰਦਰਸ਼ਨ (Lockdown Protests) ਮੈਲਬੌਰਨ ਵਿੱਚ ਹੋਇਆ। ਸਿਡਨੀ ਦੋ ਮਹੀਨਿਆਂ ਤੋਂ ਲੌਕਡਾਊਨ ਹੈ, ਜਦੋਂ ਕਿ ਮੈਲਬੌਰਨ ਅਤੇ ਰਾਜਧਾਨੀ ਕੈਨਬਰਾ ‘ਚ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਲੌਕਡਾਊਨ ਲਾਗੂ ਕੀਤਾ ਗਿਆ। ਲੋਕ ਲੌਕਡਾਊਨ ਦੇ ਨਿਯਮਾਂ ਦੇ ਅਧੀਨ ਆਪਣੇ ਘਰਾਂ ਵਿੱਚ ਕੈਦ ਹਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।


ਪਾਬੰਦੀਆਂ ਦੇ ਬਾਵਜੂਦ ਸਿਡਨੀ ਦੇ ਨਿਊ ਸਾਊਥ ਵੇਲਜ਼ ਰਾਜ ਵਿੱਚ ਸ਼ਨੀਵਾਰ ਨੂੰ ਇੱਕ ਦਿਨ ਵਿੱਚ ਲਾਗ ਦੇ ਸਭ ਤੋਂ ਵੱਧ 825 ਨਵੇਂ ਮਾਮਲੇ ਸਾਹਮਣੇ ਆਏ। ਬਹੁਤ ਸਾਰੇ ਸ਼ਹਿਰਾਂ ਵਿੱਚ ਬਹੁਤ ਜ਼ਿਆਦਾ ਸੰਕਰਮਿਤ ਡੈਲਟਾ ਵੈਰਿਅੰਟ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿੰਣਾ ਹੈ ਕਿ ਲੌਕਡਾਊਨ ਖ਼ਤਮ ਹੋ ਜਾਣੀ ਚਾਹੀਦੀ ਹੈ, ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਇਰਸ ਨੂੰ ਫੈਲਣ ਤੋਂ ਰੋਕਣਾ ਅਤੇ ਜਾਨਾਂ ਬਚਾਉਣਾ ਜ਼ਰੂਰੀ ਹੈ।


ਦੇਸ਼ ਭਰ ਵਿੱਚ ਕਈ ਥਾਵਾਂ ‘ਤੇ ਰੈਲੀਆਂ ਅਤੇ ਗ੍ਰਿਫਤਾਰੀਆਂ


ਮੈਲਬੌਰਨ ਵਿੱਚ ਲਗਪਗ 4,000 ਲੋਕਾਂ ਨੇ ਰੈਲੀ ਕੀਤੀ ਅਤੇ ਪ੍ਰਦਰਸ਼ਨ ਕੀਤਾ। ਵਿਕਟੋਰੀਆ ਰਾਜ ਪੁਲਿਸ ਨੇ 218 ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ 200 ਤੋਂ ਵੱਧ ਨੂੰ ਜੁਰਮਾਨਾ ਕੀਤਾ। ਵਿਕਟੋਰੀਆ ਦੇ ਛੇ ਪੁਲਿਸ ਅਧਿਕਾਰੀ ਹਸਪਤਾਲ ਵਿੱਚ ਦਾਖਲ ਹਨ ਅਤੇ ਤਿੰਨ ਲੋਕਾਂ ਨੂੰ ਪੁਲਿਸ 'ਤੇ ਕਥਿਤ ਤੌਰ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਨਿਊ ਸਾਊਥ ਵੇਲਜ਼ ਰਾਜ ਦੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਰਾਜ ਭਰ ਵਿੱਚ ਵਿਰੋਧ ਪ੍ਰਦਰਸ਼ਨਾਂ ਦੇ ਸਬੰਧ ਵਿੱਚ 47 ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ 260 ਤੋਂ ਵੱਧ ਜੁਰਮਾਨਾ ਕੀਤਾ। ਬ੍ਰਿਸਬੇਨ ਸ਼ਹਿਰ ਵਿੱਚ ਲੌਕਡਾਊਨ ਦੇ ਵਿਰੁੱਧ 2,000 ਤੋਂ ਵੱਧ ਲੋਕ ਇਕੱਠੇ ਹੋਏ। ਹਾਲਾਂਕਿ, ਕੁਈਨਜ਼ਲੈਂਡ ਰਾਜ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ।


ਇਹ ਵੀ ਪੜ੍ਹੋ: Corona Lockdown in Haryana: ਹਰਿਆਣਾ ਨੂੰ ਕੋਵਿਡ ਪਾਬੰਦੀਆਂ ਤੋਂ ਰਾਹਤ ਨਹੀਂ, ਕੋਰੋਨਾ ਲੌਕਡਾਊਨ 6 ਸਤੰਬਰ ਤੱਕ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904