Ilegal Visa: ਬ੍ਰਿਟੇਨ ਵਿੱਚ ਗੈਰ-ਕਾਨੂੰਨੀ ਵੀਜਿਆਂ ਦੀ ਸ਼ਿਕਇਤ ਦਾ ਮਾਮਲਾ ਗਰਮਾ ਗਿਆ ਹੈ। ਭਾਰਤ ਹੁਣ ਇਸ ਮਾਮਲੇ ਦੀ ਜਾਂਚ ਕਰਵਾਉਣ ਜਾ ਰਿਹਾ ਹੈ। ਭਾਰਤੀ ਹਾਈ ਕਮਿਸ਼ਨ ਨੇ ਕਿਹਾ ਹੈ ਕਿ ਉਹ ਭਾਰਤ ਦੀ ਯਾਤਰਾ ਲਈ ਵੀਜ਼ਾ ਦਿਵਾਉਣ ਵਾਸਤੇ ਅਣਅਧਿਕਾਰਤ ਏਜੰਟ ਵੱਲੋਂ ਗੈਰ-ਕਾਨੂੰਨੀ ਤੌਰ ’ਤੇ ਫੀਸ ਵਸੂਲੇ ਜਾਣ ਦੀਆਂ ਖ਼ਬਰਾਂ ਦੀ ਜਾਂਚ ਕਰ ਰਿਹਾ ਹੈ।
ਦੱਸ ਦਈਏ ਕਿ ਖ਼ਬਰਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਲਈ ਟੂਰਿਸਟ ਵੀਜ਼ਾ ਹਾਸਲ ਕਰਨ ਵਿੱਚ ਬਰਤਾਨੀਆ ਦੇ ਲੋਕਾਂ ਨੂੰ ਕਾਫੀ ਮੁਸ਼ੱਕਤ ਕਰਨੀ ਪੈ ਰਹੀ ਹੈ। ਬਰਤਾਨਵੀ ਯਾਤਰੀ ਸਮੇਂ ’ਤੇ ਵੀਜ਼ਾ ਦੀ ਪ੍ਰਕਿਰਿਆ ਪੂਰੀ ਨਾ ਹੋਣ ਦੀ ਸ਼ਿਕਾਇਤ ਕਰ ਰਹੇ ਹਨ। ਇਸ ਵਿਚਾਲੇ, ਭਾਰਤੀ ਹਾਈ ਕਮਿਸ਼ਨ ਨੇ ਯਾਤਰੀਆਂ ਨੂੰ ਸ਼ੁੱਕਰਵਾਰ ਨੂੰ ਇਸ ਗੜਬੜ ਪ੍ਰਤੀ ਚੌਕਸ ਕੀਤਾ ਤੇ ਕਿਹਾ ਕਿ ਉਹ ਪ੍ਰਕਿਰਿਆ ਨੂੰ ਸੁਚਾਰੂ ਕਰਨ ਲਈ ਕੰਮ ਕਰ ਰਿਹਾ ਹੈ।
ਇਸ ਨੇ ਬਰਤਾਨਵੀ ਮੀਡੀਆ ਦੇ ਇੱਕ ਵਰਗ ਵਿੱਚ ਕੀਤੇ ਗਏ ਉਨ੍ਹਾਂ ਦਾਅਵਿਆਂ ਨੂੰ ਵੀ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਅਚਾਨਕ ਵੀਜ਼ਾ ਨੇਮਾਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ ਜਿਸ ਨਾਲ ਬਰਤਾਨਵੀ ਸੈਲਾਨੀ ਪ੍ਰਭਾਵਿਤ ਹੋਏ ਹਨ।
ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤ ਦੀ ਯਾਤਰਾ ਲਈ ਵੀਜ਼ਾ ਦਿਵਾਉਣ ਵਾਸਤੇ ਅਣਅਧਿਕਾਰਤ ਏਜੰਟ ਵੱਲੋਂ ਗੈਰ-ਕਾਨੂੰਨੀ ਤੌਰ ’ਤੇ ਫੀਸ ਵਸੂਲੇ ਜਾਣ ਦੀਆਂ ਖ਼ਬਰਾਂ ਦੀ ਜਾਂਚ ਕਰ ਰਿਹਾ ਹੈ। ਜਲਦ ਹੀ ਇਸ ਮਾਮਲੇ ਬਾਰੇ ਅਸਲੀਅਤ ਸਾਹਮਣੇ ਆ ਜਾਏਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ