ਪੜਚੋਲ ਕਰੋ

Imran Khan Islamabad Rally: ਇਸਲਾਮਾਬਾਦ ਰੈਲੀ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਐਲਾਨ- ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਸੋਮਵਾਰ ਨੂੰ ਬੇਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਇਸਲਾਮਾਬਾਦ 'ਚ ਰੈਲੀ ਕੀਤੀ ਗਈ। ਇਸ ਦੌਰਾਨ ਇਮਰਾਨ ਖਾਨ ਨੇ ਜੰਮ ਕੇ ਭੜਾਸ ਕੱਢੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਸੋਮਵਾਰ ਨੂੰ ਬੇਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਇਸਲਾਮਾਬਾਦ 'ਚ ਰੈਲੀ ਕੀਤੀ ਗਈ। ਇਸ ਦੌਰਾਨ ਇਮਰਾਨ ਖਾਨ ਨੇ ਜੰਮ ਕੇ ਭੜਾਸ ਕੱਢੀ। ਉਹਨਾਂ ਕਿਹਾ ਕਿ ਪਹਿਲੇ ਦਿਨ ਤੋਂ ਸਰਕਾਰ ਗਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹ ਪਾਕਿਸਤਾਨ ਦੇ ਵਿਕਾਸ ਲਈ ਸਿਆਸਤ 'ਚ ਆਏ ਸਨ।ਇਸਲਾਮਾਬਾਦ 'ਚ ਇਸ ਰੈਲੀ ਦੌਰਾਨ ਇਮਰਾਨ ਖਾਨ ਨੇ ਦਾਅਵਾ ਕੀਤਾ ਕਿ ਪਿਛਲੇ 3 ਸਾਲਾਂ 'ਚ ਉਹਨਾਂ ਨੇ ਸਭ ਸਰਕਾਰਾਂ ਨਾਲੋਂ ਵੱਧ ਕੰਮ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ। 

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੇ ਯੂਨੀਵਰਸਲ ਹੈਲਥ ਕਵਰੇਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਘਰ ਬਣਾਉਣ ਲਈ ਲੋਕਾਂ ਤੋਂ ਕੋਈ ਵਿਆਜ ਕਰਜ਼ਾ ਨਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਈਂਧਨ ਦੀਆਂ ਕੀਮਤਾਂ ਘਟਾਈਆਂ ਗਈਆਂ, ਮਹਿੰਗਾਈ ਨਾਲ ਲੜਨ ਲਈ ਕਦਮ ਚੁੱਕੇ ਅਤੇ ਪਾਕਿਸਤਾਨ ਦੇ ਲੋਕਾਂ ਲਈ ਟੈਕਸ ਦਾ ਸਾਰਾ ਪੈਸਾ ਵਰਤਿਆ। "ਅਮੀਰਾਂ ਤੋਂ ਟੈਕਸ ਲਵਾਂਗੇ ਅਤੇ ਗਰੀਬਾਂ ਨੂੰ ਦੇਵਾਂਗੇ।" ਉਹਨਾਂ ਦਾਅਵਾ ਕੀਤਾ ਕਿ ਸਭ ਤੋਂ ਘੱਟ ਬੇਰੁਜ਼ਗਾਰੀ ਪਾਕਿਸਤਾਨ 'ਚ ਹੈ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਚਿੱਟੇ ਕਾਲਰ ਅਪਰਾਧੀਆਂ ਕਾਰਨ ਪਾਕਿਸਤਾਨ ਗਰੀਬ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀਆਂ 'ਤੇ ਅਸਿੱਧੇ ਤੌਰ 'ਤੇ ਹਮਲਾ ਬੋਲਦਿਆ ਇਮਰਾਨ ਖਾਨ ਨੇ ਕਿਹਾ ਕਿ "ਤਿੰਨ ਚੂਹੇ ਪਿਛਲੇ 30 ਸਾਲਾਂ ਤੋਂ ਦੇਸ਼ ਨੂੰ ਲੁੱਟ ਰਹੇ ਹਨ।"

ਅਸੀਂ ਔਰਤਾਂ ਨੂੰ ਵਿਰਾਸਤ ਵਿੱਚ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਬਿੱਲ ਲਿਆਏ ਹਨ। ਇਸਲਾਮਾਬਾਦ 'ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਅਸੀਂ ਔਰਤਾਂ ਨੂੰ ਵਿਰਾਸਤ 'ਚ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਬਿੱਲ ਲਿਆਂਦਾ ਹੈ।

ਦਸ ਦਈਏ ਰੈਲੀ 'ਚ 1 ਲੱਖ ਦੇ ਕਰੀਬ ਲੋਕ ਪਹੁੰਚੇ। ਦੂਜੇ ਪਾਸੇ ਇਮਰਾਨ ਦੇ ਵਿਸ਼ੇਸ਼ ਸਲਾਹਕਾਰ ਸ਼ਾਹਜ਼ੈਨ ਬੁਗਤੀ ਨੇ ਅਸਤੀਫਾ ਦੇ ਦਿੱਤਾ ਹੈ। 

ਇਮਰਾਨ ਸਰਕਾਰ ਖਿਲਾਫ 25 ਮਾਰਚ ਨੂੰ ਲਿਆਂਦਾ ਜਾਣ ਵਾਲਾ ਮਤਾ ਬੇਭਰੋਸਗੀ ਮਤਾ ਹੁਣ 28 ਮਾਰਚ ਨੂੰ ਲਿਆਂਦਾ ਆਵੇਗਾ। ਇਸ 'ਤੇ 3 ਜਾਂ 4 ਅਪ੍ਰੈਲ ਨੂੰ ਵੋਟਿੰਗ ਹੋ ਸਕਦੀ ਹੈ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget