Pakistan Politics Crisis: ਪਾਕਿਸਤਾਨ (Pakistan) ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Prime Minister Imran Khan) ਨੇ ਇਕੋ ਦਿਨ ਸੈਮੀਫਾਈਨਲ ਅਤੇ ਫਾਈਨਲ ਖੇਡਣਾ ਹੈ। ਇਮਰਾਨ ਖਾਨ ਨੂੰ ਅੱਜ ਕੇਂਦਰ ਸਰਕਾਰ ਨੂੰ ਬਚਾਉਣ ਦੇ ਨਾਲ-ਨਾਲ ਪੰਜਾਬ ਸੂਬੇ ( Punjab State) ਵਿੱਚ ਆਪਣਾ ਬਹੁਮਤ ਸਾਬਤ ਕਰਨਾ ਹੈ। ਬਹੁਮਤ ਸਾਬਤ ਕਰਨ ਤੋਂ ਪਹਿਲਾਂ ਇਮਰਾਨ ਖਾਨ ਲਈ ਉਨ੍ਹਾਂ ਦੀ ਪਾਰਟੀ ਪੀਟੀਆਈ ਦੇ ਸਮਰਥਕ ਰਾਤ ਭਰ ਸੜਕਾਂ 'ਤੇ ਪ੍ਰਦਰਸ਼ਨ ਕਰਦੇ ਰਹੇ।


ਉਸਮਾਨ ਬੁਜ਼ਦਾਰ ਦਾ ਅਸਤੀਫਾ ਮਨਜ਼ੂਰ
ਅੱਜ ਇਮਰਾਨ ਦੀ ਪਾਰਟੀ ਅਤੇ ਉਸ ਦੇ ਸਹਿਯੋਗੀਆਂ ਨੂੰ ਪਾਕਿਸਤਾਨ ਦੀ ਪੰਜਾਬ ਅਸੈਂਬਲੀ ਵਿੱਚ ਆਪਣਾ ਬਹੁਮਤ ਸਾਬਤ ਕਰਨਾ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਉਸਮਾਨ ਬੁਜ਼ਦਾਰ ਦਾ ਅਸਤੀਫਾ ਸ਼ੁੱਕਰਵਾਰ ਨੂੰ ਸਵੀਕਾਰ ਕਰ ਲਿਆ ਗਿਆ। ਹੁਣ ਸੂਬੇ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਹੋਣੀ ਹੈ, ਇਸਦੇ ਲਈ ਇਮਰਾਨ ਖਾਨ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨਾ ਹੋਵੇਗਾ।


ਬਹੁਮਤ ਲਈ 186 ਦਾ ਅੰਕੜਾ ਜ਼ਰੂਰੀ ਹੈ
ਪੰਜਾਬ ਸੂਬੇ ਵਿੱਚ ਕੁੱਲ 371 ਸੀਟਾਂ ਹਨ ਅਤੇ ਸਰਕਾਰ ਨੂੰ ਬਹੁਮਤ ਲਈ 186 ਦਾ ਅੰਕੜਾ ਚਾਹੀਦਾ ਹੈ ਪਰ ਇਸ ਦੌਰਾਨ ਇਮਰਾਨ ਦੇ ਬਾਗੀ ਆਗੂਆਂ ਨੇ ਵਿਰੋਧੀ ਧਿਰ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਵਿਰੋਧੀ ਧਿਰ ਨੇ ਪੀਐਮਐਲ-ਐਨ ਆਗੂ ਹਮਜ਼ਾ ਸ਼ਾਹਬਾਜ਼ ਨੂੰ ਸੀਐਮ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ, ਜਿਸ ਨੂੰ ਜਹਾਂਗੀਰ ਤਰੀਨ ਸਮੂਹ ਨੇ ਸਮਰਥਨ ਦਿੱਤਾ ਹੈ। ਜਦਕਿ ਇਮਰਾਨ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਕਾਇਦਾ ਦੇ ਨੇਤਾ ਚੌਧਰੀ ਪਰਵੇਜ਼ ਇਲਾਹੀ ਦਾ ਸਮਰਥਨ ਕਰ ਰਹੀ ਹੈ।


ਇਲਾਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਹਨ। ਪੀਐੱਮਐੱਲ-ਕਿਊ ਕੇਂਦਰ ਅਤੇ ਪੰਜਾਬ ਵਿੱਚ ਪੀਟੀਆਈ ਦੀ ਅਹਿਮ ਭਾਈਵਾਲ ਹੈ ਅਤੇ ਨੈਸ਼ਨਲ ਅਸੈਂਬਲੀ ਵਿੱਚ ਇਸ ਦੇ ਪੰਜ ਮੈਂਬਰ ਹਨ ਪਰ ਬਾਗੀ ਆਗੂਆਂ ਵੱਲੋਂ ਵਿਰੋਧੀ ਧਿਰ ਦਾ ਸਾਥ ਦੇਣ ਮਗਰੋਂ ਇਮਰਾਨ ਖ਼ਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ।