ਚੰਡੀਗੜ੍ਹ: ਪਾਕਿਸਾਨ ਦੇ ਸੰਭਾਵੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੇ ਕਈ ਭਾਰਤੀ ਦੋਸਤਾਂ ਨੂੰ ਸੱਦਾ ਭੇਜਿਆ ਹੈ। ਸਭ ਤੋਂ ਪਹਿਲਾਂ ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਦਾ ਸੱਦਾ ਪ੍ਰਵਾਨ ਕਰ ਲਿਆ ਹੈ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਭਾਰਤ ਦੇ ਸਾਬਕਾ ਕ੍ਰਿਕਟਰਾਂ ਨਵਜੋਤ ਸਿੰਘ ਸਿੱਧੂ, ਸੁਨੀਲ ਗਾਵਸਕਰ ਤੇ ਕਪਿਲ ਦੇਵ ਤੋਂ ਇਲਾਵਾ ਬੌਲੀਵੁੱਡ ਅਦਾਕਾਰ ਆਮਿਰ ਖ਼ਾਨ ਨੂੰ ਸੱਦਾ ਦਿੱਤਾ ਹੈ।
ਪਹਿਲਾਂ ਚਰਚਾ ਸੀ ਕਿ ਇਮਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸੱਦਾ ਦੇਣਗੇ, ਪਰ ਉਨ੍ਹਾਂ ਦੀ ਪਾਰਟੀ ਨੇ ਦੱਸਿਆ ਹੈ ਕਿ ਪਾਕਿਸਤਾਨ ਵਿਦੇਸ਼ ਮੰਤਰਾਲਾ ਨਾਲ ਗੱਲਬਾਤ ਤੋਂ ਬਾਅਦ ਇਸ 'ਤੇ ਫੈਸਲਾ ਲਿਆ ਜਾਵੇਗਾ। ਪੀਟੀਆਈ ਮੋਦੀ ਤੋਂ ਇਲਾਵਾ ਹੋਰ ਵੀ ਵਿਦੇਸ਼ੀ ਮੰਤਰੀਆਂ ਨੂੰ ਸੱਦਾ ਦੇਣ ਬਾਰੇ ਸੋਚ ਰਹੀ ਹੈ।