Imran Khan News: ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ (29 ਅਗਸਤ) ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਉਸ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ ਹੈ ਜਿਸ ਵਿੱਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਉਸਦੀ ਤਿੰਨ ਸਾਲ ਦੀ ਕੈਦ ਦੀ ਸਜ਼ਾ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਸੀ। ਇਸ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਇਮਰਾਨ ਖ਼ਾਨ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ। ਪਰ ਰਿਹਾਈ ਦੇ ਹੁਕਮ ਦੇ ਬਾਅਦ ਉਨ੍ਹਾਂ ਨੂੰ ਮੁੜ ਤੋਂ ਗ੍ਰਿਫਤਾਰ ਕਰ ਲਿਆ ਗਿਆ। ਆਓ ਜਾਣਦੇ ਹਾਂ ਕਿ ਪੂਰਾ ਮਾਮਲਾ ਹੈ ਕੀ?


 

ਇਮਰਾਨ ਖਾਨ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

 

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਵੱਲੋਂ ਤੋਸ਼ਾਖਾਨਾ ਕੇਸ ਵਿੱਚ ਰਿਹਾਈ ਦੇ ਹੁਕਮ ਦਿੱਤੇ ਜਾਣ ਤੋਂ ਤੁਰੰਤ ਬਾਅਦ ਐਫ.ਆਈ.ਏ (FIA) ਨੇ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੀ ਗ੍ਰਿਫਤਾਰੀ ਇੱਕ ਸਿਫਰ ਕੇਸ ਵਿੱਚ ਹੋਈ ਹੈ। ਜਿਸ ਕਰਕੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।



ਇਸ ਤੋਂ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟਦੇ ਹੋਏ ਉਸ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਦੇ ਇਸ ਫ਼ੈਸਲੇ ਦਾ ਪੀ.ਟੀ.ਆਈ ਨੇ ਸਵਾਗਤ ਕਰਦਿਆਂ ਇਸ ਨੂੰ ਸੰਵਿਧਾਨ ਦੀ ਜਿੱਤ ਦੱਸਿਆ ਸੀ।


ਹੋਰ ਪੜ੍ਹੋ : ਫਿਰੋਜ਼ਪੁਰ ਦੇ RSD ਕਾਲਜ ਦੀ ਮਾਨਤਾ ਰੱਦ, 3 ਪ੍ਰੋਫੈਸਰ ਕੱਢੇ ਜਾਣ ਤੋਂ ਬਾਅਦ ਵੜਿੰਗ ਨੇ ਦਿੱਤਾ ਸੀ ਧਰਨਾ, ਜਾਣੋ ਕਾਰਨ


ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੀ ਜਗ੍ਹਾ ਅਨਵਰ ਉਲ ਹੱਕ ਕੇਅਰਟੇਕਰ ਪ੍ਰਧਾਨ ਮੰਤਰੀ ਬਣੇ ਹਨ। ਬਲੋਚਿਸਤਾਨ ਅਵਾਮੀ ਪਾਰਟੀ ਨਾਲ ਜੁੜੇ ਸੈਨੇਟਰ ਅਨਵਰ-ਉਲ-ਹੱਕ ਇਸ ਸਾਲ ਦੇ ਅੰਤ ਵਿੱਚ ਨਵੀਆਂ ਚੋਣਾਂ ਹੋਣ ਤੱਕ ਕਾਰਜਕਾਰੀ ਸਰਕਾਰ ਦੀ ਅਗਵਾਈ ਕਰਨਗੇ। ਪ੍ਰਧਾਨ ਮੰਤਰੀ ਸ਼ਰੀਫ਼ ਨੇ 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਅਜਿਹੇ 'ਚ ਸੰਵਿਧਾਨ ਮੁਤਾਬਕ ਅਗਲੀਆਂ ਆਮ ਚੋਣਾਂ 90 ਦਿਨਾਂ 'ਚ ਹੋਣੀਆਂ ਹਨ।


ਇਮਰਾਨ ਖਾਨ ਨੂੰ 2018 ਤੋਂ 2022 ਤੱਕ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਪ੍ਰਾਪਤ ਸਰਕਾਰੀ ਤੋਹਫ਼ਿਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਵੇਚਣ ਦੇ ਦੋਸ਼ ਵਿੱਚ ਸਜ਼ਾ ਸੁਣਾਈ ਗਈ ਸੀ। ਉਸ 'ਤੇ ਪੰਜ ਸਾਲਾਂ ਲਈ ਰਾਜਨੀਤੀ ਵਿਚ ਹਿੱਸਾ ਲੈਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ, ਉਸ ਨੂੰ ਆਉਣ ਵਾਲੀਆਂ ਚੋਣਾਂ ਲੜਨ ਤੋਂ ਰੋਕ ਦਿੱਤਾ ਗਿਆ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।