ਲਾਹੌਰ: ਭਾਰਤੀ ਜਨਤਾ ਪਾਰਟੀ ਦੇ ਬਰਾਂਡ ਨਰੇਂਦਰ ਮੋਦੀ ਦੀ ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਧਾਈ ਦਿੱਤੀ ਹੈ। ਇਮਰਾਨ ਨੇ ਟਵਿੱਟਰ 'ਤੇ ਮੋਦੀ ਨੂੰ ਜਿੱਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।


ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚੋਣਾਂ ਵਿੱਚ ਉਨ੍ਹਾਂ ਦੀ ਤੇ ਸਹਿਯੋਗੀ ਪਾਰਟੀਆਂ ਨੂੰ ਸ਼ੁਭਕਾਮਨਾਵਾਂ। ਉਨ੍ਹਾਂ ਦੱਖਣ ਏਸ਼ੀਆ ਵਿੱਚ ਸ਼ਾਂਤੀ ਤੇ ਤਰੱਕੀ ਲਈ ਉਨ੍ਹਾਂ (ਮੋਦੀ) ਨਾਲ ਰਲ ਕੇ ਕੰਮ ਕਰਨ ਤਿਆਰ ਹੋਣ ਦੀ ਗੱਲ ਵੀ ਕਹੀ ਹੈ।


ਇਸ ਤੋਂ ਇਲਾਵਾ ਨਰੇਂਦਰ ਮੋਦੀ ਨੂੰ ਕਾਫੀ ਦੇਸ਼ਾਂ ਤੋਂ ਵਧਾਈਆਂ ਮਿਲ ਰਹੀਆਂ ਹਨ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਵੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਨੇਤਨਯਾਹੂ ਨੇ ਆਪਣਾ ਵਧਾਈ ਸੰਦੇਸ਼ ਹਿੰਦੀ ਵਿੱਚ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ।