ਪੜਚੋਲ ਕਰੋ
Advertisement
Imran Khan Arrested : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ
Imran Khan Arrested : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਜਧਾਨੀ ਇਸਲਾਮਾਬਾਦ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਵਕੀਲ ਫੈਜ਼ਲ ਚੌਧਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਦੀ
Imran Khan Arrested : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਜਧਾਨੀ ਇਸਲਾਮਾਬਾਦ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਰੇਂਜਰਾਂ ਨੇ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤਾ ਹੈ। ਇਮਰਾਨ ਨੂੰ 'ਅਲਕਾਦਿਰ ਟਰੱਸਟ ਕੇਸ' 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੀਟੀਆਈ ਨੇਤਾ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਗੁੱਸੇ 'ਚ ਆ ਗਏ ਹਨ। ਪੀਟੀਆਈ ਨੇ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਸ਼ਰੇਆਮ ਗੁੰਡਾਗਰਦੀ! ਸ਼ਰੇਆਮ ਕੀਤਾ ਨੌਜਵਾਨ ਨੂੰ ਅਗਵਾ
ਇਮਰਾਨ ਦੀ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਉਨ੍ਹਾਂ ਨੇ ਹਾਲ ਹੀ 'ਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ 'ਤੇ ਗੰਭੀਰ ਆਰੋਪ ਲਾਏ ਸਨ। ਇਮਰਾਨ ਨੇ ਆਰੋਪ ਲਾਇਆ ਸੀ ਕਿ ਮੇਜਰ ਜਨਰਲ ਫੈਸਲ ਨਸੀਰ ਉਸ ਦੀ ਹੱਤਿਆ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਮਰਾਨ ਦੇ ਇਸ ਬਿਆਨ ਲਈ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਫਟਕਾਰ ਵੀ ਲਗਾਈ ਸੀ।
🚨🚨🚨 High alert by @MusarratCheema !! pic.twitter.com/V4Pt3ypePS
— PTI (@PTIofficial) May 9, 2023
ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇਤਾ ਮੁਸਰਤ ਚੀਮਾ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਉਹ ਇਮਰਾਨ ਖਾਨ ਨੂੰ ਤਸੀਹੇ ਦੇ ਰਹੇ ਹਨ। ਉਹ ਇਮਰਾਨ ਖਾਨ ਨੂੰ ਕੁੱਟ ਰਹੇ ਹਨ। ਪੀਟੀਆਈ ਵੱਲੋਂ ਟਵੀਟ ਕੀਤੇ ਗਏ ਵੀਡੀਓ ਵਿੱਚ ਇਮਰਾਨ ਖ਼ਾਨ ਦਾ ਵਕੀਲ ਜ਼ਖ਼ਮੀ ਨਜ਼ਰ ਆ ਰਿਹਾ ਹੈ। ਪੀਟੀਆਈ ਵੱਲੋਂ ਟਵੀਟ ਕੀਤੇ ਗਏ ਵੀਡੀਓ 'ਚ ਇਮਰਾਨ ਖਾਨ ਦੇ ਵਕੀਲ ਦਾਅਵਾ ਕਰ ਰਹੇ ਹਨ ਕਿ ਇਮਰਾਨ ਖਾਨ ਬੁਰੀ ਤਰ੍ਹਾਂ ਜ਼ਖਮੀ ਹਨ।
ਇਹ ਵੀ ਪੜ੍ਹੋ : ਜੋਤੀ ਨੂਰਾਂ ਨੇ ਸਾਂਝਾ ਕੀਤਾ ਹੋਸ਼ ਉਡਾਉਣ ਵਾਲਾ ਵੀਡੀਓ, ਸੂਫੀ ਗਾਇਕਾ ਨੂੰ 'ਕੁਨਾਲ ਪਾਸੀ ਤੋਂ ਜਾਨ ਦਾ ਖਤਰਾ'
ਦੱਸ ਦੇਈਏ ਕਿ ਪਾਕਿਸਤਾਨੀ ਮੀਡੀਆ ਮੁਤਾਬਕ ਇਮਰਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ 'ਚ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਰੇਂਜਰਾਂ ਨੇ ਗ੍ਰਿਫਤਾਰ ਕੀਤਾ ਹੈ। ਇਮਰਾਨ ਖਾਨ ਆਪਣੇ ਖਿਲਾਫ ਦਰਜ ਕਈ ਮਾਮਲਿਆਂ 'ਚ ਜ਼ਮਾਨਤ ਲੈਣ ਇੱਥੇ ਆਏ ਸਨ। ਇਹ ਵੀਡੀਓ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ ਟਵਿੱਟਰ ਹੈਂਡਲ ਤੋਂ ਜਾਰੀ ਕੀਤਾ ਗਿਆ ਹੈ। ਪਾਰਟੀ ਦਾ ਦਾਅਵਾ ਹੈ ਕਿ ਇਮਰਾਨ ਖ਼ਾਨ ਦਾ ਵਕੀਲ ਅਦਾਲਤ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement