(Source: ECI/ABP News/ABP Majha)
Imran Khan Bail: ਇਮਰਾਨ ਖਾਨ ਨੂੰ ਵੱਡੀ ਰਾਹਤ, ਅਲ-ਕਾਦਿਰ ਟਰੱਸਟ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Imran Khan Gets Bail: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸ਼ੁੱਕਰਵਾਰ (12 ਮਈ) ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
Imran Khan Bail: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖਾਨ ਨੂੰ ਸ਼ੁੱਕਰਵਾਰ (12 ਮਈ) ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਲ-ਕਾਦਿਰ ਟਰੱਸਟ ਮਾਮਲੇ 'ਚ ਹਾਈ ਕੋਰਟ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਦੇ ਕਮਰਾ ਨੰਬਰ 3 ਵਿੱਚ ਸੁਣਵਾਈ ਹੋਈ। ਅਦਾਲਤ ਵਿੱਚ ਸੁਣਵਾਈ ਦੌਰਾਨ ਪੀਟੀਆਈ ਸਮਰਥਕਾਂ ਨੇ ਕਾਫੀ ਹੰਗਾਮਾ ਕੀਤਾ। ਇਮਰਾਨ ਖਾਨ ਦੇ ਮਾਮਲੇ ਦੀ ਸੁਣਵਾਈ ਲਈ ਤਿੰਨ ਜੱਜਾਂ ਦੀ ਬੈਂਚ ਮੌਜੂਦ ਸੀ।
ਇਮਰਾਨ ਖ਼ਾਨ ਪੇਸ਼ੀ ਤੋਂ ਪਹਿਲਾਂ ਪੁਲਿਸ ਲਾਈਨਜ਼ 'ਚ ਮੌਜੂਦ ਸਨ। ਉਨ੍ਹਾਂ ਨੂੰ ਭਾਰੀ ਸੁਰੱਖਿਆ ਦੇ ਵਿਚਕਾਰ ਇਸਲਾਮਾਬਾਦ ਦੀ ਅਦਾਲਤ ਵਿੱਚ ਲਿਜਾਇਆ ਗਿਆ। ਇਸ ਦੌਰਾਨ ਇਮਰਾਨ ਖਾਨ ਦੇ ਸਮਰਥਕਾਂ ਨੇ ਇਸਲਾਮਾਬਾਦ ਦੇ ਸ਼੍ਰੀਨਗਰ ਹਾਈਵੇਅ ਨੂੰ ਬੰਦ ਕਰ ਦਿੱਤਾ ਸੀ। ਇਸਲਾਮਾਬਾਦ ਹਾਈਕੋਰਟ 'ਚ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਇਸ ਤੋਂ ਪਹਿਲਾਂ ਇਮਰਾਨ ਖਾਨ ਨੂੰ ਪਾਕਿ ਰੇਂਜਰਸ ਦੀ ਟੀਮ ਨੇ ਮੰਗਲਵਾਰ (9 ਮਈ) ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਸੀ, ਜਿਸ ਤੋਂ ਬਾਅਦ ਪੀਟੀਆਈ ਵਰਕਰਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗ ਲਗਾ ਦਿੱਤੀ ਸੀ। ਇਸ ਤੋਂ ਬਾਅਦ ਕੱਲ੍ਹ 11 ਮਈ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਇਮਰਾਨ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਉੱਥੇ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਮੰਤਰੀਆਂ ਨੇ ਰਿਹਾਈ ਦੇ ਆਦੇਸ਼ 'ਤੇ ਨਾਰਾਜ਼ਗੀ ਜਤਾਈ ਸੀ।
ਇਹ ਵੀ ਪੜ੍ਹੋ: Imran Khan: ਗ੍ਰਿਫਤਾਰੀ ਦੇ 48 ਘੰਟਿਆਂ ਬਾਅਦ ਖ਼ਾਨ ਰਿਹਾਅ, ਬਾਹਰ ਆ ਕੇ ਦਿਖਾਇਆ ਰੁਤਬਾ ! ਫੌਜ ਨਾਲ ਲਈ ਸੀ ਸਮਰਥਕਾਂ ਨੇ ਟੱਕਰ
ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਸੁਪਰੀਮ ਕੋਰਟ ਦੇ ਜੱਜ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਜਿਵੇਂ ਅੱਜ ਪਾਕਿਸਤਾਨ ਸੜ ਰਿਹਾ ਹੈ, ਕੱਲ੍ਹ ਤੁਹਾਡਾ ਘਰ ਵੀ ਸੜੇਗਾ। ਇਸ ਤੋਂ ਇਲਾਵਾ ਪੀਐੱਮਐੱਲ-ਐੱਨ ਦੀ ਨੇਤਾ ਮਰੀਅਮ ਨਵਾਜ਼ ਸ਼ਰੀਫ ਨੇ ਵੀ ਇਮਰਾਨ ਖਾਨ ਨੂੰ ਰਿਹਾਅ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਕਿਹਾ ਕਿ ਤੁਸੀਂ ਇਕ ਅਪਰਾਧੀ ਦੀ ਰਿਹਾਈ ਦਾ ਹੁਕਮ ਦਿੱਤਾ ਹੈ।
ਜਦੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ, ਉਸੇ ਸਮੇਂ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕੈਬਨਿਟ ਦੀ ਬੈਠਕ ਕਰ ਰਹੇ ਸਨ। ਅੱਜ ਸ਼ੁੱਕਰਵਾਰ (12 ਮਈ) ਨੂੰ ਅਦਾਲਤ ਨੇ ਐਲਾਨ ਕੀਤਾ ਕਿ ਤੋਸ਼ਾਖਾਨਾ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਜੋ ਵੀ ਸੁਣਵਾਈ ਹੋਵੇਗੀ, ਉਸ ਨੂੰ ਅਗਲੇ ਹੁਕਮਾਂ ਤੱਕ ਰੋਕਣ ਦਾ ਫੈਸਲਾ ਕੀਤਾ ਹੈ। ਇਮਰਾਨ ਖ਼ਾਨ ਖ਼ਿਲਾਫ਼ ਪਹਿਲਾਂ ਹੀ ਸੈਂਕੜੇ ਕੇਸ ਚੱਲ ਰਹੇ ਹਨ, ਜਿਸ ਕਾਰਨ ਸਰਕਾਰ ਉਨ੍ਹਾਂ ਨੂੰ ਕਿਸੇ ਨਾ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ: Elon Musk News : ਟਵਿੱਟਰ ਲਈ ਨਵਾਂ ਸੀਈਓ ਨਿਯੁਕਤ , ਐਲੋਨ ਮਸਕ ਬੋਲੇ - 6 ਹਫ਼ਤਿਆਂ 'ਚ ਉਹ ਕੰਮ ਸ਼ੁਰੂ ਕਰ ਦੇਵੇਗੀ