Pakistan Political Crisis: ਇਮਰਾਨ ਖਾਨ ਨੇ ਗੁਆਇਆ ਬਹੁਮਤ , ਸ਼ਾਹਬਾਜ਼ ਸ਼ਰੀਫ ਜਲਦੀ ਹੀ ਬਣਨਗੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ -ਬਿਲਾਵਲ ਭੁੱਟੋ ਦਾ ਬਿਆਨ
Pakistan Political Crisis: ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਇਮਰਾਨ ਖਾਨ ਨੈਸ਼ਨਲ ਅਸੈਂਬਲੀ ਵਿੱਚ "ਹੁਣ ਬਹੁਮਤ ਗੁਆ ਚੁੱਕੇ ਹਨ
Pakistan Politicial Crisis: ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਇਮਰਾਨ ਖਾਨ ਨੈਸ਼ਨਲ ਅਸੈਂਬਲੀ ਵਿੱਚ "ਹੁਣ ਬਹੁਮਤ ਗੁਆ ਚੁੱਕੇ ਹਨ" ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਜਲਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।
ਅਗਲੇ ਕੁਝ ਦਿਨਾਂ ਵਿੱਚ ਹੋਣ ਵਾਲੇ ਭਰੋਸੇ ਦੇ ਵੋਟ ਤੋਂ ਪਹਿਲਾਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ, ਬਿਲਾਵਲ ਭੁੱਟੋ ਨੇ ਵਿਰੋਧੀ ਧਿਰ ਨਾਲ ਹੱਥ ਮਿਲਾਉਣ ਲਈ ਮੁਤਾਹਿਦਾ ਕੌਮੀ ਮੂਵਮੈਂਟ-ਪਾਕਿਸਤਾਨ (ਐਮਕਿਊਐਮ-ਪੀ) ਦਾ ਧੰਨਵਾਦ ਕੀਤਾ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਬੇਭਰੋਸਗੀ ਵੋਟ ਵਿੱਚ ਸਮਰਥਨ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਵੋਟਿੰਗ ਹੋਣੀ ਚਾਹੀਦੀ ਹੈ।
ਪੀਪੀਪੀ ਚੇਅਰਮੈਨ ਨੇ ਕਿਹਾ, "ਇਮਰਾਨ ਖਾਨ ਹੁਣ ਆਪਣਾ ਬਹੁਮਤ ਗੁਆ ਚੁੱਕੇ ਹਨ। ਉਹ ਹੁਣ ਪ੍ਰਧਾਨ ਮੰਤਰੀ ਨਹੀਂ ਰਹੇ। ਭਲਕੇ ਸੰਸਦ ਦਾ ਸੈਸ਼ਨ ਹੈ। ਭਲਕੇ ਵੋਟਿੰਗ ਕਰਵਾ ਕੇ ਇਸ ਮਾਮਲੇ ਦਾ ਨਿਪਟਾਰਾ ਕਰੀਏ। ਅਸੀਂ ਫਿਰ ਪਾਰਦਰਸ਼ੀ ਚੋਣਾਂ 'ਤੇ ਕੰਮ ਕਰਨਾ ਸ਼ੁਰੂ ਕਰ ਸਕਦੇ ਹਾਂ ਅਤੇ ਲੋਕਤੰਤਰ ਦੀ ਬਹਾਲੀ ਅਤੇ ਆਰਥਿਕ ਸੰਕਟ ਦੇ ਅੰਤ ਵੱਲ ਯਾਤਰਾ ਸ਼ੁਰੂ ਹੋ ਸਕਦੀ ਹੈ”।
ਬਿਲਾਵਲ ਭੁੱਟੋ ਨੇ ਇਹ ਵੀ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਸ਼ਰੀਫ ਜਲਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।
“ਪੀਪੀਪੀ ਅਤੇ ਐਮਕਿਊਐਮ-ਪੀ ਦੇ ਕੰਮਕਾਜੀ ਸਬੰਧਾਂ ਦਾ ਅਵਿਸ਼ਵਾਸ ਪ੍ਰਸਤਾਵ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਦੋਵਾਂ ਪਾਰਟੀਆਂ ਨੂੰ ਕਰਾਚੀ ਅਤੇ ਪਾਕਿਸਤਾਨ ਦੇ ਵਿਕਾਸ ਲਈ ਮਿਲ ਕੇ ਕੰਮ ਕਰਨਾ ਹੋਵੇਗਾ।
ਪੀਪੀਪੀ ਚੇਅਰਮੈਨ ਨੇ ਕਿਹਾ ਕਿ ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਚੁਣੌਤੀ ਦਿੱਤੀ ਹੈ। ਇਮਰਾਨ ਖਾਨ ਕੋਲ ਕੋਈ ਵਿਕਲਪ ਨਹੀਂ ਬਚਿਆ ਹੈ। ਬਿਲਾਵਲ ਭੁੱਟੋ ਨੇ ਕਿਹਾ ਕਿ ਉਹ ਜਾਂ ਤਾਂ ਅਸਤੀਫਾ ਦੇ ਸਕਦਾ ਹੈ ਜਾਂ ਅਵਿਸ਼ਵਾਸ ਦੁਆਰਾ ਬਰਖਾਸਤ ਹੋ ਸਕਦਾ ਹੈ ”।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੱਤਾਧਾਰੀ ਪੀਟੀਆਈ ਨੂੰ ਇੱਕ ਹੋਰ ਝਟਕਾ ਲੱਗਾ ਕਿਉਂਕਿ ਸਰਕਾਰ ਦੀ ਸਹਿਯੋਗੀ ਐਮਕਿਊਐਮ-ਪੀ ਨੇ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਵਿੱਚ ਵਿਰੋਧੀ ਧਿਰ ਦਾ ਸਾਥ ਦੇਣ ਅਤੇ ਉਨ੍ਹਾਂ ਦਾ ਸਮਰਥਨ ਕਰਨ ਦਾ ਫ਼ੈਸਲਾ ਕੀਤਾ