ਸ੍ਰੀ ਕਰਤਾਰਪੁਰ ਸਾਹਿਬ: ਪਾਕਿਸਤਾਨ ਸਰਕਾਰ ਨੇ ਆਪਣੇ ਤੈਅ ਪ੍ਰੋਗਰਾਮ ਤਹਿਤ ਬਗ਼ੈਰ ਕਿਸੇ ਰੌਲੇ-ਰੱਪੇ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੀਂਹ ਪੱਥਰ ਰੱਖ ਕੇ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ।


ਭਾਰਤ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਸਨ।


ਇਸ ਮੌਕੇ ਪਾਕਿਸਤਾਨ ਸਰਕਾਰ ਨੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਤੇ ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ।