ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਜੋ ਕੋਰੋਨਾ ਮਹਾਮਾਰੀ ਨਾਲ ਲੜ ਰਹੇ ਹਨ, ਨੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਵਾਇਰਸ ਨਾਲ ਜਿਉਣਾ ਸਿੱਖਣ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਸ਼ਾਣੂ ਨਾਲ ਜਿਉਣ ਲਈ ਮਾਨਸਿਕ ਤੌਰ ’ਤੇ ਤਿਆਰ ਰਹਿਣਾ ਚਾਹੀਦਾ ਹੈ। ਇਸ ਦੌਰਾਨ, ਪਾਕਿਸਤਾਨ ਵਿੱਚ ਦੋ ਮਹੀਨਿਆਂ ਬਾਅਦ, ਘਰੇਲੂ ਉਡਾਣਾਂ ਨੂੰ ਸ਼ਨੀਵਾਰ ਤੋਂ ਬਹਾਲ ਕਰ ਦਿੱਤਾ ਗਿਆ।
ਸ਼ਨੀਵਾਰ ਨੂੰ ਡਾਨ ਅਖਬਾਰ ਵਿੱਚ ਛਪੀ ਖ਼ਬਰ ਅਨੁਸਾਰ ਇਮਰਾਨ ਨੇ ਇੱਕ ਟੈਲੀਵਿਜ਼ਨ ਸੰਬੋਧਨ ਵਿੱਚ ਕਿਹਾ, “ਟੀਕਾ ਤਿਆਰ ਹੋਣ ਤਕ ਸਾਨੂੰ ਵਾਇਰਸ ਨਾਲ ਰਹਿਣਾ ਪਵੇਗਾ।” ਉਨ੍ਹਾਂ ਕਿਹਾ ਕਿ ਅੰਕੜਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਵੁਹਾਨ, ਦੱਖਣੀ ਕੋਰੀਆ ਅਤੇ ਜਰਮਨੀ ਵਿੱਚ ਪਾਬੰਦੀਆਂ ਹਟਾਉਣ ਤੋਂ ਬਾਅਦ ਮੁੜ ਨਵੇਂ ਕੇਸ ਆਉਣ ਹੋ ਗਏ ਹਨ।
ਇਮਰਾਨ ਨੇ ਕਿਹਾ, "ਮੈਂ ਪਹਿਲੇ ਦਿਨ ਤੋਂ ਹੀ ਕਹਿੰਦਾ ਆ ਰਿਹਾ ਹਾਂ ਕਿ ਅਸੀਂ ਵਿਕਸਿਤ ਦੇਸ਼ਾਂ ਵਾਂਗ ਇੱਥੇ ਲੌਕਡਾਊਨ ਲਾਗੂ ਨਹੀਂ ਕਰ ਸਕਦੇ।ਇੱਕ ਹਫਤਾ ਪਹਿਲਾਂ ਪਾਕਿਸਤਾਨ ਵਿੱਚ ਪਾਬੰਦੀਆਂ 'ਚ ਢਿੱਲ ਦਿੱਤੀ ਗਈ।ਇਸ ਦੇ ਤਹਿਤ ਸ਼ਨੀਵਾਰ ਤੋਂ ਸੀਮਤ ਘਰੇਲੂ ਉਡਾਣਾਂ ਮੁੜ ਬਹਾਲ ਕੀਤੀਆਂ ਗਈਆਂ। ਰੇਲ ਸੇਵਾ ਅਤੇ ਜਨਤਕ ਵਾਹਨਾਂ ਨੂੰ ਬਹਾਲ ਕਰਨ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ।
ਡੇਢ ਹਜ਼ਾਰ ਤੋਂ ਵੱਧ ਨਵੇਂ ਕੇਸ ਪਾਏ ਗਏ
ਰਾਸ਼ਟਰੀ ਸਿਹਤ ਸੇਵਾਵਾਂ ਨੇ ਸ਼ਨੀਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੀ ਲਾਗ ਦੇ 1,581 ਨਵੇਂ ਕੇਸ ਸਾਹਮਣੇ ਆਏ ਹਨ। ਸੰਕਰਮਿਤ ਲੋਕਾਂ ਦੀ ਗਿਣਤੀ 38 ਹਜ਼ਾਰ 799 ਹੋ ਗਈ ਹੈ। 834 ਪੀੜਤਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ
ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ
ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ
ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਇਮਰਾਨ ਖਾਨ ਦਾ ਪਾਕਿਸਤਾਨੀਆਂ ਨੂੰ ਆਦੇਸ਼, ਕਿਹਾ ਕੋਰੋਨਾ ਨਾਲ ਹੀ ਜਿਉਣਾ ਸਿੱਖੋ
ਏਬੀਪੀ ਸਾਂਝਾ
Updated at:
16 May 2020 07:14 PM (IST)
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਜੋ ਕੋਰੋਨਾ ਮਹਾਮਾਰੀ ਨਾਲ ਲੜ ਰਹੇ ਹਨ, ਨੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਵਾਇਰਸ ਨਾਲ ਜਿਉਣਾ ਸਿੱਖਣ ਦਾ ਨਿਰਦੇਸ਼ ਦਿੱਤਾ ਹੈ।
- - - - - - - - - Advertisement - - - - - - - - -