ਇਸਲਾਮਾਬਾਦ: ਪਾਕਿਸਤਾਨ ਦੇ ਇਮਰਾਨ ਖਾਨ ਅੱਜ ਬਤੌਰ ਪ੍ਰਧਾਨ ਮੰਤਰੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਨੈਸ਼ਨਲ ਅਸੈਂਬਲੀ ਨੇ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਇਮਰਾਨ ਖਾਨ ਨੂੰ ਚੁਣ ਲਿਆ ਹੈ। ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ ਨੇ 176 ਸੀਟਾਂ ਜਿੱਤੀਆਂ ਸਨ।

ਭਾਰਤ ਦੇ ਕੈਬਨਿਟ ਮੰਤਰੀ ਤੇ ਇਮਰਾਨ ਖਾਨ ਦੇ ਦੋਸਤ ਨਵਜੋਤ ਸਿੰਘ ਸਿੱਧੂ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਕੱਲ੍ਹ ਪਾਕਿਸਤਾਨ ਪਹੁੰਚ ਗਏ ਹਨ। ਲਾਹੌਰ ਵਿੱਚ ਸਿੱਧੂ ਨੇ ਕਿਹਾ ਕਿ ਉਹ ਆਪਣੇ ਮਿੱਤਰ ਦੇ ਸੱਦੇ ’ਤੇ ਪਾਕਿਸਤਾਨ ਆਏ ਹਨ ਤੇ ਇਹ ਉਨ੍ਹਾਂ ਲਈ ਬਹੁਤ ਖਾਸ ਪਲ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਤੇ ਕਲਾਕਾਰ ਦੂਰੀਆਂ ਮਿਟਾ ਦਿੰਦੇ ਹਨ। ਉਹ ਪਾਕਿਸਤਾਨੀ ਲੋਕਾਂ ਲਈ ਪਿਆਰ ਦਾ ਸੰਦੇਸ਼ ਲੈ ਕੇ ਆਏ ਹਨ।



ਸਿੱਧੂ ਤੋਂ ਇਲਾਵਾ ਇਮਰਾਨ ਖਾਨ ਨੇ ਦੋ ਹੋਰ ਭਾਰਤੀ ਕ੍ਰਿਕਿਟਰਾਂ, ਕਪਿਲ ਦੇਵ ਤੇ ਸੁਨੀਲ ਗਾਵਸਕਰ ਨੂੰ ਵੀ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਸੀ। ਸਾਬਕਾ ਕ੍ਰਿਕਿਟਰ ਕਪਿਲ ਦੇਵ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਸੀ ਕਿ ਉਹ ਇਸ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕਦੇ। ਸੁਨੀਲ ਗਾਵਸਕਰ ਨੇ ਵੀ ਕਿਸੇ ਕਾਰਨ ਕਰਕੇ ਸਮਾਗਮ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਸੀ।