(Source: ECI/ABP News)
Canada News: ਕੈਨੇਡਾ 'ਚ ਖਾਲਿਸਤਾਨ ਪੱਖੀਆਂ ਨੇ ਮੰਦਰ ਦੀਆਂ ਕੰਧਾਂ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ
Canada News: ਕੈਨੇਡਾ ਵਿੱਚ ਪ੍ਰਮੁੱਖ ਮੰਦਰ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀਆਂ ਨੇ ਭਾਰਤ ਖਿਲਾਫ ਨਾਅਰੇ ਲਿਖ ਦਿੱਤੇ। ਇਸ ਦੀ ਇੱਥੇ ਭਾਰਤੀ ਮਿਸ਼ਨ ਨੇ ਨਿੰਦਾ ਕੀਤੀ ਹੈ
![Canada News: ਕੈਨੇਡਾ 'ਚ ਖਾਲਿਸਤਾਨ ਪੱਖੀਆਂ ਨੇ ਮੰਦਰ ਦੀਆਂ ਕੰਧਾਂ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ In Canada, Khalistan supporters wrote anti-India slogans on the walls of the temple Canada News: ਕੈਨੇਡਾ 'ਚ ਖਾਲਿਸਤਾਨ ਪੱਖੀਆਂ ਨੇ ਮੰਦਰ ਦੀਆਂ ਕੰਧਾਂ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ](https://feeds.abplive.com/onecms/images/uploaded-images/2023/02/15/21cf55581d268d1522a31d4e5890609c1676448861544496_original.jpeg?impolicy=abp_cdn&imwidth=1200&height=675)
Canada News: ਕੈਨੇਡਾ ਵਿੱਚ ਪ੍ਰਮੁੱਖ ਮੰਦਰ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀਆਂ ਨੇ ਭਾਰਤ ਖਿਲਾਫ ਨਾਅਰੇ ਲਿਖ ਦਿੱਤੇ। ਇਸ ਦੀ ਇੱਥੇ ਭਾਰਤੀ ਮਿਸ਼ਨ ਨੇ ਨਿੰਦਾ ਕੀਤੀ ਹੈ ਤੇ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਹ ਘਟਨਾ ਮਿਸੀਸਾਗਾ ਦੇ ਰਾਮ ਮੰਦਰ ਦੀ ਹੈ।
ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਵਿਦੇਸ਼ਾਂ ਅੰਦਰ ਖਾਲਿਸਤਾਨ ਪੱਖੀ ਐਕਟਿਵ ਹੋਏ ਹਨ। ਇਸ ਦੌਰਾਨ ਭਾਰਤ ਪੱਖੀ ਤੇ ਖਾਲਿਸਤਾਨ ਪੱਖੀਆਂ ਵਿਚਾਲੇ ਟਕਰਾਅ ਦੀ ਸਥਿਤੀ ਵੀ ਬਣੀ ਹੈ। ਭਾਰਤ ਸਰਕਾਰ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਭਾਰਤ ਵੱਲੋਂ ਕਈ ਵਾਰ ਇਤਰਾਜ਼ ਵੀ ਜਤਾਇਆ ਗਿਆ ਹੈ। ਭਾਰਤੀ ਖੁਫੀਆ ਏਜੰਸੀਆਂ ਇਸ ਨੂੰ ਕਾਫੀ ਗੰਭੀਰਤਾ ਨਾਲ ਲੈ ਰਹੀਆਂ ਹਨ। ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਅੰਦਰ ਵੀ ਅੱਤਵਾਦੀ ਕਾਰਵਾਈਆਂ ਦੀ ਕੋਸ਼ਿਸ਼ ਕੀਤੀ ਗਈ ਹੈ।
ਅਜੇ ਇੱਕ ਦਿਨ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ‘ਸਰਕਾਰ ਨੇ ਖਾਲਿਸਤਾਨ ਦੇ ਹਮਦਰਦਾਂ ਦੀਆਂ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖੀ ਹੋਈ ਹੈ। ਇਸ ਮੁੱਦੇ 'ਤੇ ਪੰਜਾਬ ਸਰਕਾਰ ਨਾਲ ਵੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਏਜੰਸੀਆਂ ਵਿਚਕਾਰ ਚੰਗਾ ਤਾਲਮੇਲ ਹੈ। ਮੈਨੂੰ ਭਰੋਸਾ ਹੈ ਕਿ ਅਸੀਂ ਇਸ ਨੂੰ ਵਧਣ-ਫੁੱਲਣ ਨਹੀਂ ਦੇਵਾਂਗੇ।’ ਵਿਸ਼ੇਸ਼ ਇੰਟਰਵਿਊ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਤਵਾਦ ਬਾਰੇ ਖੁੱਲ੍ਹ ਕੇ ਗੱਲ ਕੀਤੀ।
ਇਹ ਵੀ ਪੜ੍ਹੋ: Viral Video: ਲਾਈਕਸ ਲਈ ਜੋੜੇ ਨੇ ਬਣਾਈ ਸੁਹਾਗਰਾਤ ਦੀ ਵੀਡੀਓ! ਇੰਸਟਾਗ੍ਰਾਮ 'ਤੇ ਕੀਤੀ ਸ਼ੇਅਰ, ਗੰਦੇ ਕਮੈਂਟਸ ਦੇ ਡਰ ਤੋਂ ਕੀਤਾ ਇਹ ਕੰਮ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦਾ ਯੂ-ਟਰਨ, ਮਨੀਸ਼ਾ ਘੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲਿਆ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)