ਪੜਚੋਲ ਕਰੋ
Advertisement
ਕੁੜੀ ਸੀ ਔਡੀ ਦੀ ਸ਼ੌਕੀਨ, ਘਰ ਹੀ ਜਾਅਲੀ ਨੋਟ ਛਾਪ ਕੇ ਪਹੁੰਚੀ ਸ਼ੋਅਰੂਮ
15 ਹਜ਼ਾਰ ਯੂਰੋ ਨਕਲੀ ਨੋਟ ਪ੍ਰਿੰਟ ਕਰਵਾ ਕੇ ਮਹਿਲਾ ਕੈਸਰਸਲਾਟਰਨ ਦੇ ਕਾਰ ਡੀਲਿੰਗ ਸ਼ੋਅਰੂਮ ਵਿੱਚ ਕਾਰ ਲੈਣ ਚਲੀ ਗਈ ਸੀ, ਜਿੱਥੇ ਡੀਲਰ ਨੇ ਨਕਲੀ ਨੋਟ ਫੜ ਲਏ। ਇਸ ਅਪਰਾਧ ਲਈ ਮਹਿਲਾ ਨੂੰ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ।
ਨਵੀਂ ਦਿੱਲੀ: ਜਰਮਨੀ ਵਿੱਚ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ ਕੁੜੀ ਨਕਲੀ ਨੋਟਾਂ ਜ਼ਰੀਏ AUDI ਕਾਰ ਖਰੀਦਣ ਪਹੁੰਚ ਗਈ। ਹੈਰਾਨੀ ਦੀ ਗੱਲ ਇਹ ਹੈ ਕਿ 20 ਸਾਲ ਕੁੜੀ ਨੇ ਆਪਣੇ ਘਰ ਵਿੱਚ ਹੀ ਨਕਲੀ ਨੋਟ ਛਾਪੇ। 15 ਹਜ਼ਾਰ ਯੂਰੋ ਨਕਲੀ ਨੋਟ ਪ੍ਰਿੰਟ ਕਰਵਾ ਕੇ ਮਹਿਲਾ ਕੈਸਰਸਲਾਟਰਨ ਦੇ ਕਾਰ ਡੀਲਿੰਗ ਸ਼ੋਅਰੂਮ ਵਿੱਚ ਕਾਰ ਲੈਣ ਚਲੀ ਗਈ ਸੀ, ਜਿੱਥੇ ਡੀਲਰ ਨੇ ਨਕਲੀ ਨੋਟ ਫੜ ਲਏ। ਇਸ ਅਪਰਾਧ ਲਈ ਮਹਿਲਾ ਨੂੰ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ।
ਕਾਰ ਸ਼ੋਅਰੂਮ ਦੇ ਮੈਨੇਜਰ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਹੀ ਇਹ ਔਰਤ ਕਾਰ ਪਸੰਦ ਕਰਕੇ ਗਈ ਸੀ। ਉਸੇ ਦੌਰਾਨ ਮਹਿਲਾ ਨੇ ਕਾਰ ਦੀ ਟੈਸਟ ਡ੍ਰਾਈਵ ਵੀ ਕੀਤੀ ਸੀ। ਇਸ ਤੋਂ ਬਾਅਦ ਮਹਿਲਾ 15 ਹਜ਼ਾਰ ਯੂਰੋ ਦੇ ਜਾਅਲੀ ਨੋਟਾਂ ਨਾਲ ਸ਼ੋਅਰੂਮ ਪਹੁੰਚ ਗਈ। ਪਰ ਜਦੋਂ ਸ਼ੋਅਰੂਮ ਦੇ ਵਰਕਰ ਨੇ ਨੋਟਾਂ ਦੀ ਗਿਣਤੀ ਕਰਨੀ ਸ਼ੁਰੂ ਕੀਤੀ ਤਾਂ ਉਸ ਨੂੰ ਨੋਟਾਂ 'ਤੇ ਫੈਲੀ ਹੋਈ ਸਿਆਹੀ ਨਜ਼ਰ ਆਈ।
ਨੋਟਾਂ 'ਤੇ ਸਿਆਹੀ ਫੈਲੀ ਵੇਖ ਕੇ ਵਰਕਰ ਨੂੰ ਨੋਟਾਂ ਦੇ ਨਕਲੀ ਹੋਣ ਦਾ ਸ਼ੱਕ ਹੋਇਆ। ਉਸ ਨੇ ਤੁਰੰਤ ਜਾਅਲੀ ਨੋਟਾਂ ਦੀ ਪਛਾਣ ਕਰ ਲਈ ਤੇ ਪੁਲਿਸ ਨੂੰ ਬੁਲਾਇਆ। ਪੁਲਿਸ ਨੇ ਉਸ ਮਹਿਲਾ ਦੀ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਜਾਅਲੀ ਨੋਟਾਂ ਦੀ ਪ੍ਰਿਟਿੰਗ ਘਰ ਦੇ ਪ੍ਰਿੰਟਰ ਨਾਲ ਹੀ ਕੀਤੀ ਸੀ। ਇਸ ਅਪਰਾਧ ਲਈ ਮਹਿਲਾ ਨੂੰ ਤਿੰਨ ਮਹੀਨੇ ਦੀ ਜੇਲ੍ਹ ਹੋ ਸਕਦੀ ਹੈ।Gescheiterter Autokauf mit 15.000 € #Falschgeld. Junge Frau festgenommen. Bei der Durchsuchung in #Pirmasens wurden weitere "Blüten" im Wert von 13.000 € beschlagnahmt. Die Falsifikate waren auch für den Laien leicht erkennbar. Pressebericht: https://t.co/ZnbXstLELC pic.twitter.com/BskwqluLRG
— Polizei Pirmasens (@Polizei_PS) July 15, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਸਿਹਤ
Advertisement